ਅੰਮਿ੍ਤਸਰ, 20 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਰ ਹਲਕੇ ਦੇ ਪਿੰਡਾਂ ਵਿਚ ਗੁਰਮਤਿ ਅਤੇ ਅੰਮਿ੍ਤ ਸੰਚਾਰ ਸਮਾਗਮ ਕਰਵਾਏ ਜਾਣਗੇ ਅਤੇ ਅੰਮਿ੍ਤਸਰ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਪਟਿਆਲਾ 'ਚ ਚਾਰ ਵੱਡੇ ਗੁਰਮਤਿ ਸਮਾਗਮ ਕਰਵਾਏ ਜਾਣਗੇ | ਉਕਤ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਦੌਰਾਨ ਕੀਤਾ | ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਮਰਯਾਦਾ ਨਾਲ ਜੋੜਨ, ਹਲਕਾ ਪੱਧਰ 'ਤੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਨ ਸੰਬੰਧੀ ਵਿਚਾਰਾਂ ਕਰਨ ਦੇ ਨਾਲ-ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਸੰਬੰਧੀ ਵੀ ਚਰਚਾ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਜੰਗ ਬਹਾਦਰ ਸਿੰਘ, ਮੈਂਬਰ ਫੁੰਮਣ ਸਿੰਘ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਸੁਖਬੀਰ ਸਿੰਘ, ਸੁਪਿ੍ੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਬਲਵੰਤ ਸਿੰਘ ਐਨੋਕੋਟ ਸਮੇਤ ਹੋਰ ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜਥੇ ਮੌਜੂਦ ਸਨ |
ਧਾਮੀ ਵਲੋਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ <br/>
ਅਜੀਤ ਡੈਸਕ
21-02-2026