07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 3 ਰੋਜ਼ਾ ਪਹਿਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦਾ ਸ਼ਾਨਦਾਰ ਆਗਾਜ ਯੂਨੀਵਰਸਿਟੀ 'ਚ ਸਥਾਪਿਤ ਹੋਵੇਗਾ ਏ.ਆਈ. ਸੈਂਟਰ, ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਇਕ ਕਰੋੜ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 21-02-2026
ਅੰਮਿ੍ਤਸਰ, 20 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਖੇਤਰ 'ਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਭੂਮਿਕਾ ਦੇ ਵਿਸ਼ੇ ਤਹਿਤ ਪਹਿਲੀ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ ਦੌਰਾਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਯੂਨੀਵਰਸਿਟੀ ਵਿਚ ਸਥਾਪਤ ਹੋਣ ਵਾਲੇ ਏ. ਆਈ. ਸੈਂਟਰ ਦੇ ਲਈ ਇਕ ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ, ਜਦਕਿ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ | ਉਦਘਾਟਨੀ ਸਮਾਰੋਹ ਦੇ ਅਹਿਮ ਹਿੱਸੇ ਵਜੋਂ ਇਸ ਮੌਕੇ ਵਿਸ਼ਵ ਪੱਧਰ 'ਤੇ ਨਾਮ ਰੌਸ਼ਨ ਕਰਨ ਵਾਲੀਆਂ ਵਿਸ਼ਵ ਪੱਧਰ 'ਤੇ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੀਆਂ ਅਹਿਮ ਸ਼ਖ਼ਸੀਅਤਾਂ ਜਿਸ 'ਚ ਐਸ.ਪੀ. ਸਿੰਘ ਉਬਰਾਏ ਪ੍ਰਸਿੱਧ ਸਮਾਜ-ਸੇਵੀ, ਚਰਨਜੀਤ ਸਿੰਘ ਬਾਠ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ-ਸੇਵੀ, ਰਣਜੀਤ ਸਿੰਘ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ-ਸੇਵੀ ਅਤੇ ਸਵਿੰਦਰਪਾਲ ਸਿੰਘ ਗੁਰੂ ਘਰ ਦੇ ਟਹਿਲੀਏ ਨੂੰ ਸਨਮਾਨਿਤ ਕੀਤਾ ਗਿਆ | ਕਾਨਫ਼ਰੰਸ ਦੀ ਪ੍ਰਧਾਨਗੀ ਕਰਦਿਆਂ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਏ. ਆਈ. ਪੰਜਾਬੀ ਭਾਸ਼ਾ ਲਈ ਕੋਈ ਖਤਰਾ ਨਹੀਂ, ਸਗੋਂ ਇਕ ਇਤਿਹਾਸਕ ਮੌਕਾ ਹੈ | ਕੁੰਜੀਵਤ ਭਾਸ਼ਣ ਦੌਰਾਨ ਮੁੱਖ ਮਹਿਮਾਨ ਤਰਲੋਚਨ ਸਿੰਘ ਸਾਬਕਾ ਰਾਜ ਸਭਾ ਮੈਂਬਰ, ਕੇ. ਬੀ. ਐੱਸ. ਸਿੱਧੂ ਸਾਬਕਾ ਮੁੱਖ ਸਕੱਤਰ ਪੰਜਾਬ, ਵਿਕਰਮਜੀਤ ਸਿੰਘ ਸਾਹਨੀ, ਡਾ. ਦੀਪਕ ਮਨਮੋਹਨ ਸਿੰਘ, ਡਾ. ਸਤਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤਬਾੜੀ ਯੂਨੀਵਰਸਿਟੀ, ਲੁਧਿਆਣਾ, ਡਾ. ਮਨਜਿੰਦਰ ਸਿੰਘ, ਮੁਖੀ ਪੰਜਾਬੀ ਅਧਿਐਨ ਸਕੂਲ, ਡਾ. ਹਰਵਿੰਦਰ ਸਿੰਘ ਸੈਣੀ (ਡੀਨ ਅਕਾਦਮਿਕ ਮਾਮਲੇ) ਵਲੋਂ ਵੀ ਆਪਣੇ ਵਿਚਾਰ ਹਾਜ਼ਰੀਨ ਨਾਲ ਸਾਂਝੇ ਕੀਤੇ ਗਏ | ਇਸ ਮੌਕੇ ਅਮਰਜੀਤ ਸਿੰਘ ਗਰੇਵਾਲ ਵਲੋਂ ਰਚਿਤ ਇਹ ਨਾਟਕ ਕੇਵਲ ਧਾਲੀਵਾਲ ਦੇ ਨਿਰਦੇਸ਼ਨ ਹੇਠ ਖੇਡਿਆ ਗਿਆ | ਇਸ ਮੌਕੇ ਰਜਿਸਟਰਾਰ, ਪ੍ਰੋ. ਕੇ. ਐੱਸ. ਚਾਹਲ ਡਾ. ਸਰਬਜਿੰਦਰ ਸਿੰਘ ਉਪ ਕੁਲਪਤੀ, ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ, ਪ੍ਰਵੀਨ ਪੁਰੀ ਡਾਇਰੈਕਟਰ, ਡਾ. ਸ਼ਾਲਿਨੀ ਬਹਿਲ, ਡਾ. ਵੰਦਨਾ ਭੱਲਾ, ਡਾ. ਸਤਨਾਮ ਸਿੰਘ ਦਿਉਲ ਡੀਨ, ਡਾ. ਬਲਵਿੰਦਰ ਸਿੰਘ, ਡਾ. ਬਲਜਿੰਦਰ ਸਿੰਘ ਬੱਲ, ਡਾ. ਰਵਿੰਦਰ ਕੁਮਾਰ, ਡਾ. ਸੁਨੀਲ ਕੁਮਾਰ, ਡਾ. ਮੇਘਾ ਸਲਵਾਨ, ਡਾ. ਹਰਿੰਦਰ ਸੋਹਲ, ਡਾ. ਰਾਜਵਿੰਦਰ ਕੌਰ, ਡਾ. ਸਿਮਰਨਜੀਤ ਸਿੰਘ, ਡਾ. ਹਸਨ ਰੇਹਾਨ, ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ, ਡਾ. ਜਸਪਾਲ ਸਿੰਘ, ਡਾ. ਹਰਿੰਦਰ ਸਿੰਘ ਤੁੜ, ਡਾ. ਅਸ਼ੋਕ ਭਗਤ, ਡਾ. ਚੰਦਨਪ੍ਰੀਤ ਸਿੰਘ ਅਤੇ ਡਾ. ਅੰਜੂ ਬਾਲਾ ਤੋਂ ਇਲਾਵਾ ਕਈ ਵਿਦਵਾਨ ਅਤੇ ਮਾਹਿਰ ਵੀ ਇਸ ਸਮਾਗਮ ਵਿਚ ਸ਼ਾਮਿਲ ਹੋਏ | ਮੰਚ ਸੰਚਾਲਕ ਦੀ ਭੂਮਿਕਾ ਡਾ. ਬਲਜੀਤ ਕੌਰ ਰਿਆੜ, ਅਸਿਸਟੈਂਟ ਪ੍ਰੋਫ਼ੈਸਰ ਪੰਜਾਬੀ ਅਧਿਐਨ ਸਕੂਲ, ਡਾ. ਸੁਖਦੇਵ ਸਿੰਘ, ਅਸਿਸਟੈਂਟ ਪ੍ਰੋਫ਼ੈਸਰ, ਧਰਮ ਅਧਿਐਨ ਵਿਭਾਗ ਅਤੇ ਨੇ ਬਾਖ਼ੂਬੀ ਨਿਭਾਈ |

Ad Position 22
No active advertisement
ਪਿਛਲੀ ਖ਼ਬਰ ਹੋਲਾ ਮਹੱਲਾ ਪੂਰੇ ਸਾਨੋ੍ਹ ਸ਼ੌਕਤ ਨਾਲ ਮਨਾਉਣ ਲਈ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪੁੱਜਣ-ਜਥੇ. ਬਾਬਾ ਬਲਬੀਰ ਸਿੰਘ ਬੁ... ਅਗਲੀ ਖ਼ਬਰ ਡਾ. ਸਰਬਜਿੰਦਰ ਸਿੰਘ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕਮਰਸ਼ੀਅਲ ਆਰ. ਓ. ਦਾ ਉਦਘਾਟਨ
Ad Position 24
No active advertisement