20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬੀ ਵਿਰਸੇ ਨਾਲ ਜੋੜਨ 'ਚ ਸਹਾਈ ਹੋਵੇਗੀ ਏ. ਆਈ. ਆਧਾਰਿਤ ਤਕਨਾਲੋਜੀ-ਗੁਰਜੋਤ ਕੌਰ <br/>

Ad Position 21
No active advertisement
ਅਜੀਤ ਡੈਸਕ 22-02-2026

ਕਿਹਾ, ਪੰਜਾਬੀ ਸੱਭਿਆਚਾਰ ਨੂੰ ਪ੍ਰਭਾਵਿਤ ਤੇ ਪ੍ਰਫੁੱਲਿਤ ਕਰ ਰਿਹਾ ਏ. ਆਈ.
ਅੰਮਿ੍ਤਸਰ, 21 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਜੋਕੇ ਦੌਰ 'ਚ ਏ. ਆਈ. ਦੀ ਸਰਗਰਮ ਭੂਮਿਕਾ ਕਈ ਤਰੀਕਿਆਂ ਨਾਲ ਪੰਜਾਬੀ ਸੱਭਿਆਚਾਰ ਨੂੰ ਪ੍ਰਭਾਵਿਤ ਅਤੇ ਪ੍ਰਫੁੱਲਿਤ ਕਰ ਰਹੀ ਹੈ | ਏ. ਆਈ. ਅਤੇ ਪੰਜਾਬੀ ਸੱਭਿਆਚਾਰ ਵੇਖਣ ਜਾਂ ਕਹਿਣ ਨੂੰ ਭਾਵੇਂ ਇਕ ਦੂਜੇ ਤੋਂ ਬਿਲਕੁਲ ਹੀ ਵੱਖਰੇ ਜਾਪਦੇ ਹਨ ਪਰ ਅਸਲ 'ਚ ਇਹ ਦੋਵੇਂ ਨਾ ਤਾਂ ਦੂਰ ਹੀ ਰਹਿ ਸਕਦੇ ਹਨ ਅਤੇ ਨਾ ਹੀ ਇਨ੍ਹਾਂ ਨੂੰ ਵੱਖਰਾ ਰੱਖ ਕੇ ਗੁਜ਼ਾਰਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਰੋਜ਼ਾਨਾ 'ਅਜੀਤ' ਜਲੰਧਰ ਦੇ ਸੀਨੀਅਰ ਐਗਜੀਕਿਊਟਿਵ ਗੁਰਜੋਤ ਕੌਰ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਜਾ ਰਹੀ 3 ਰੋਜ਼ਾ ਵਿਸ਼ਵ ਪੰਜਾਬੀ ਕਾਨਫ਼ਰੰਸ ਦੇ ਦੂਜੇ ਦਿਨ 'ਪੰਜਾਬੀ ਸੱਭਿਆਚਾਰ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ' ਵਿਸ਼ੇ ਤਹਿਤ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆ ਕੀਤਾ | ਉਨ੍ਹਾਂ ਕਿਹਾ ਕਿ ਏ. ਆਈ. ਨੂੰ ਜਿਥੇ 'ਅਲਟਰਾ ਮੌਡਰਨਾਈਜੇਸ਼ਨ' ਦੀ ਬਰਾਂਡ ਅੰਬੈਸਡਰ ਕਹਿ ਸਕਦੇ ਹਾਂ, ਉਥੇ ਹੀ ਪੰਜਾਬੀ ਸੱਭਿਆਚਾਰ ਦੀਆਂ ਜੜ੍ਹਾਂ ਹਜ਼ਾਰਾਂ ਸਾਲ ਪੁਰਾਣੇ ਰਹਿਣ-ਸਹਿਣ ਨਾਲ ਜਾ ਜੁੜਦੀਆਂ ਹਨ, ਅਜਿਹੇ 'ਚ ਏ.ਆਈ. ਅਤੇ ਪੰਜਾਬੀ ਸੱਭਿਆਚਾਰ ਦਾ ਆਪਸੀ ਤਾਲਮੇਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੰਜਾਬੀ ਵਿਰਸੇ ਨਾਲ ਜੋੜ ਸਕਦਾ ਹੈ | ਉਨ੍ਹਾਂ 'ਵਰਸਿਟੀ ਦੇ ਵਿਹੜੇ 'ਚ ਪਹਿਲੀ ਵਾਰ ਵਿਸ਼ਵ ਪੰਜਾਬੀ ਕਾਨਫ਼ਰੰਸ ਕਰਵਾਉਣ ਲਈ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਇਸ ਸਮੇਂ ਡਿਜੀਟਲ ਮੀਡੀਆ ਅਤੇ ਪੰਜਾਬੀ ਮਨੋਰੰਜਨ ਇੰਡਸਟਰੀ ਵਿਚ ਵੀ ਏ.ਆਈ. ਆਪਣੀ ਅਹਿਮ ਭੂਮਿਕਾ ਨਿਭਾਅ ਰਹੀ ਹੈ ਪਰ ਇਸ ਦੇ ਨਾਲ ਇਹ ਡਰ ਵੀ ਬਣਿਆ ਹੋਇਆ ਹੈ ਕਿ ਏ. ਆਈ. ਸਿਸਟਮ ਅਣਜਾਣੇ 'ਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰਕ ਤੱਤਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕਰ ਸਕਦੇ ਹਨ, ਜਿਸ ਤੋਂ ਬਚਣ ਲਈ ਇਸ ਖੇਤਰ 'ਚ ਪੰਜਾਬੀ ਭਾਈਚਾਰੇ ਦੀ ਸਰਗਰਮ ਸ਼ਮੂਲੀਅਤ ਬਹੁਤ ਜ਼ਰੂਰੀ ਹੈ | ਇਸ ਦੌਰਾਨ ਡਾ. ਆਤਮ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਅਤੇ ਡਾ. ਸ਼ਿੰਦਰਪਾਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਆਪਣੇ ਵਿਚਾਰਾਂ ਦੀ ਸਾਂਝ ਪਾਈ | ਡਾ. ਰਾਜਵਿੰਦਰ ਸਿੰਘ, ਡਾ. ਪ੍ਰਵੀਨ ਕੁਮਾਰ ਅਤੇ ਡਾ. ਅਕਾਲ ਅੰਮਿ੍ਤ ਕੌਰ ਨੇ ਏ. ਆਈ. ਸੰਬੰਧੀ ਆਪਣੇੇ ਤਕਨੀਕੀ ਪੱਖ ਪੇਸ਼ ਕੀਤੇ | ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਗੁਰਜੋਤ ਕੌਰ ਦਾ ਨਿੱਘਾ ਸਵਾਗਤ ਕੀਤਾ | ਇਸ ਦੌਰਾਨ ਕਾਨਫ਼ਰੰਸ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ, ਡਾ. ਆਤਮ ਸਿੰਘ ਰੰਧਾਵਾ, ਡਾ. ਸ਼ਿੰਦਰਪਾਲ ਸਿੰਘ, ਪ੍ਰੋ. ਬਲਜੀਤ ਕੌਰ, ਪ੍ਰੋ. ਹਰਿੰਦਰ ਸੋਹਲ ਨੇ ਗੁਰਜੋਤ ਕੌਰ ਨੂੰ ਸਨਮਾਨਿਤ ਕੀਤਾ ਗਿਆ |
ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ
ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਜਾ ਰਹੀ ਵਿਸ਼ਵ ਪੰਜਾਬੀ ਕਾਨਫ਼ਰੰਸ ਦੇ ਦੂਜੇ ਦਿਨ ਦੇ ਪਹਿਲੇ ਸਨਮਾਨ ਸੈਸ਼ਨ ਦੀ ਪ੍ਰਧਾਨਗੀ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕੀਤੀ | ਇਸ ਦੌਰਾਨ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਯੂ. ਕੇ., ਕੰਵਰਪਾਲ ਸਿੰਘ ਸੂਰੀ ਪ੍ਰਸਿੱਧ ਵਿਗਿਆਨੀ ਅਤੇ ਬਲਦੇਵ ਸਿੰਘ ਕੰਗ ਅੰਤਰਰਾਸ਼ਟਰੀ ਪੱਧਰ ਦੇ ਉਦਯੋਗਪਤੀ ਨੂੰ ਸਨਮਾਨਿਤ ਕੀਤਾ ਗਿਆ | ਇਸ ਸੈਸ਼ਨ ਦੇ ਮੁੱਖ ਮਹਿਮਾਨ ਪ੍ਰੋ. ਸਤਿਬੀਰ ਸਿੰਘ ਗੋਸਲ ਉਪ ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਸਨ, ਜਦੋਂਕਿ ਕੁੰਜੀਵਤ ਭਾਸ਼ਣ ਪ੍ਰੋ. ਸਰਬਜਿੰਦਰ ਸਿੰਘ ਉਪ ਕੁਲਪਤੀ, ਸੰਨੀ ਓਬਰਾਏ ਵਿਵੇਕ ਸਦਨ : ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਅਨੰਦਪੁਰ ਸਾਹਿਬ ਨੇ ਦਿੱਤਾ | ਇਸ ਮੌਕੇ ਪ੍ਰੋ. ਕਰਮਜੀਤ ਸਿੰਘ ਦੀ ਪੁਸਤਕ ਵੀ ਲੋਕ ਅਰਪਣ ਕੀਤੀ ਗਈ | ਡਾ. ਮਨਜਿੰਦਰ ਸਿੰਘ ਮੁਖੀ, ਪੰਜਾਬੀ ਅਧਿਐਨ ਸਕੂਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਮੁੱਖ ਮਹਿਮਾਨ ਸੁੱਖੀ ਬਾਠ ਨੇ ਆਪਣੇ ਵਿਚਾਰ ਪੇਸ਼ ਕੀਤੇ | ਕੰਵਰਪਾਲ ਸਿੰਘ ਨੇ ਤਕਨਾਲੋਜੀ ਦੇ ਵਿਕਾਸ ਲਈ ਯੂਨੀਵਰਸਿਟੀ ਨੂੰ ਇਕ ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ | ਧੰਨਵਾਦ ਦਾ ਪ੍ਰਸਤਾਵ ਡਾ. ਕੇ. ਐੱਸ. ਚਾਹਲ ਰਜਿਸਟਰਾਰ ਨੇ ਪੇਸ਼ ਕੀਤਾ | ਮੰਚ ਸੰਚਾਲਕ ਦੀ ਭੂਮਿਕਾ ਡਾ. ਮੇਘਾ ਸਲਵਾਨ, ਅਸਿਸਟੈਂਟ ਪ੍ਰੋਫ਼ੈਸਰ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਪ੍ਰਵੀਨ ਪੁਰੀ ਡਾਇਰੈਕਟਰ, ਡਾ. ਸ਼ਾਲਿਨੀ ਬਹਿਲ, ਡਾ. ਵੰਦਨਾ ਭੱਲਾ, ਦੀਪ ਦਵਿੰਦਰ ਸਿੰਘ, ਡਾ. ਸਤਨਾਮ ਸਿੰਘ ਦਿਉਲ, ਡਾ. ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ-ਬੈਂਸ <br/> ਅਗਲੀ ਖ਼ਬਰ ਫਰਵਰੀ ਦੀ ਗਰਮੀ ਪਾਵਰਕਾਮ ਦੇ ਛੁਡਾਉਣ ਲੱਗੀ ਪਸੀਨੇ <br/>
Ad Position 24