ਕਿਹਾ, ਸਰਕਾਰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ 3 ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਕੈਂਪ ਲਗਾਏਗੀ
ਚੰਡੀਗੜ੍ਹ, 21 ਫਰਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਕਾਰਨ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪਾਸ ਕੀਤਾ ਹੈ, ਜਦੋਂਕਿ ਪਿਛਲੇ ਸਾਲ ਸਰਕਾਰੀ ਸਕੂਲਾਂ ਦੇ 187 ਵਿਦਿਆਰਥੀਆਂ ਨੇ ਪਾਸ ਕੀਤਾ ਸੀ | ਇਹ ਜਾਣਕਾਰੀ ਇਥੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਦਿੰਦਿਆਂ ਦੱਸਿਆ ਕਿ ਇਹ ਪ੍ਰਾਪਤੀ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇਕ ਅਹਿਮ ਤੇ ਇਤਿਹਾਸਿਕ ਹੈ | ਉਨ੍ਹਾਂ ਐਲਾਨ ਕੀਤਾ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ 3 ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਕੈਂਪ ਵੀ ਲਗਾਏਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਮਾਰਗ ਦਰਸ਼ਨ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਨੇ ਜੇ.ਈ.ਈ. ਮੇਨਜ਼ ਫ਼ੇਜ਼ -1 ਦੇ ਨਤੀਜਿਆਂ 'ਚ ਪੰਜਾਬ ਦੇ ਵਿਦਿਆਰਥੀਆਂ ਵਲੋਂ ਮਾਰੀਆਂ ਮੱਲਾਂ ਦੀ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਆਮ ਸਧਾਰਨ ਘਰਾਂ ਨਾਲ ਸੰਬੰਧ ਰੱਖਦੇ ਹਨ ਪਰ ਸਖ਼ਤ ਮਿਹਨਤ ਤੇ ਦਿੜ੍ਹ ਇਰਾਦੇ ਦੇ ਬਲ 'ਤੇ ਵਿੱਤੀ ਤੰਗੀਆਂ ਤੁਰਸ਼ੀਆਂ ਦੇ ਬਾਵਜੂਦ ਇਨ੍ਹਾਂ ਵਿਦਿਆਰਥੀਆਂ ਨੇ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ, ਜੋ ਕਿ ਸਾਡੇ ਲਈ ਵੱਡੀ ਮਾਣ ਵਾਲੀ ਗੱਲ ਹੈ |
ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ-ਬੈਂਸ <br/>
ਅਜੀਤ ਡੈਸਕ
22-02-2026