ਮਾਤ-ਭਾਸ਼ਾ ਟਰਾਫ਼ੀ ਏ.ਪੀ.ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਨੂੰ ਮਿਲੀ
ਲੁਧਿਆਣਾ, 21 ਫਰਵਰੀ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਅੰਤਰਰਾਸ਼ਟਰੀ ਮਾਤਾ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ-ਭਾਸ਼ਾ ਮੇਲਾ ਪੰਜਾਬੀ ਭਵਨ ਵਿਖੇ ਕਰਵਾਇਆ ਗਿਆ | ਮੇਲੇ ਦੀ ਪ੍ਰਧਾਨਗੀ ਨਗਰ ਨਿਗਮ ਲੁਧਿਆਣਾ ਦੀ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕੀਤੀ | ਵਿਸ਼ੇਸ਼ ਮਹਿਮਾਨ ਵਜੋਂ ਉਘੇ ਸਮਾਜ ਸੇਵੀ ਅਮਰਜੀਤ ਸਿੰਘ ਟਿੱਕਾ ਸ਼ਾਮਿਲ ਹੋਏ | ਇਸ ਮੌਕੇ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਸਭ ਦਾ ਸਵਾਗਤ ਕਰਦਿਆਂ ਮਾਤ-ਭਾਸ਼ਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਅਕਾਦਮੀ ਦੇ ਸਾਬਕਾ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੂੰ ਅਕਾਦਮੀ ਦਾ ਸਰਵਉੱਚ ਸਨਮਾਨ ਫੈਲੋਸ਼ਿਪ ਪ੍ਰਦਾਨ ਕੀਤੀ ਗਈ | ਸਨਮਾਨ ਵਿਚ 21 ਹਜ਼ਾਰ ਰੁਪਏ ਦੀ ਰਾਸ਼ੀ, ਫੁਲਕਾਰੀ, ਸ਼ੋਭਾ ਪੱਤਰ ਅਤੇ ਸਨਮਾਨ ਚਿੰਨ੍ਹ ਸ਼ਾਮਿਲ ਸੀ | ਅਕਾਦਮੀ ਦੀ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਹਰ ਮਾਂ ਬੋਲੀ ਦੀ ਤਰ੍ਹਾਂ ਮੁੱਢਲੀ ਮਹੱਤਤਾ ਹੈ | ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਦੱਸਿਆ ਕਿ ਮਾਤ-ਭਾਸ਼ਾ ਦਿਵਸ ਮੌਕੇ ਪੰਜਾਬ ਦੇ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਪੰਜਾਬੀ ਕਹਾਣੀ ਸਿਰਜਣ, ਕਾਵਿ-ਸਿਰਜਣ, ਪੰਜਾਬੀ ਲੋਕਗੀਤ, ਸਭਿਆਚਾਰਕ ਪ੍ਰਸ਼ਨੋਤਰੀ, ਪੰਜਾਬੀ ਕਵਿਤਾ ਪੋਸਟਰ ਮੁਕਾਬਲਾ, ਪੰਜਾਬੀ ਕਾਵਿ-ਉਚਾਰਣ, ਅਖਾਣ ਅਤੇ ਮੁਹਾਵਰੇ ਭਰਪੂਰ ਵਾਰਤਾਲਾਪ ਅਤੇ ਕੈਲੀਗ੍ਰਾਫੀ (ਅੱਖ਼ਰਕਾਰੀ) ਮੁਕਾਬਲਿਆਂ ਵਿਚ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੁਕਾਬਲਿਆਂ ਲਈ ਜਤਿੰਦਰ ਹਾਂਸ, ਸੁਰਿੰਦਰ ਕੈਲੇ, ਇੰਦਰਜੀਤ ਪਾਲ ਕੌਰ, ਜਗਵਿੰਦਰ ਜੋਧਾ, ਡਾ. ਬਲਵਿੰਦਰ ਸਿੰਘ ਔਲਖ ਗਲੈਕਸੀ, ਡਾ. ਗੁਰਇਕਬਾਲ ਸਿੰਘ, ਕੁਲਵਿੰਦਰ ਕਿਰਨ, ਜਸਵਿੰਦਰ ਧਨਾਨਸੂ, ਡਾ. ਹਰੀ ਸਿੰਘ ਜਾਚਕ, ਰਣਧੀਰ ਕੰਵਲ, ਮਨਦੀਪ ਕੌਰ ਭੰਮਰਾ, ਜਸਵੀਰ ਝੱਜ, ਰਵਿੰਦਰ ਰਵੀ, ਪਾਲੀ ਖ਼ਾਦਿਮ, ਪ੍ਰਭਜੋਤ ਸੋਹੀ, ਡਾ. ਪਰਮਜੀਤ ਸਿੰਘ ਸੋਹਲ, ਸੁਰਿੰਦਰ ਰਾਮਪੁਰੀ, ਰਾਜਦੀਪ ਤੂਰ, ਕੇ. ਸਾਧੂ ਸਿੰਘ, ਅਮਰਜੀਤ ਸ਼ੇਰਪੁਰੀ ਨੇ ਨਿਰਣਾਇਕਾਂ ਵਜੋਂ ਭੂਮਿਕਾ ਨਿਭਾਈ | ਸਮੁੱਚੇ ਇਕੱਠ ਨੂੰ ਮਾਤ ਭਾਸ਼ਾ ਸਹੁੰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਚੁਕਾਈ | ਮੇਲੇ ਦੇ ਸੰਯੋਜਕ ਡਾ. ਗੁਰਚਰਨ ਕੌਰ ਕੋਚਰ ਅਤੇ ਤ੍ਰੈਲੋਚਨ ਲੋਚੀ ਨੇ ਦੱਸਿਆ ਕਿ ਪੰਜਾਬੀ ਕਹਾਣੀ ਸਿਰਜਣ ਮੁਕਾਬਲੇ ਵਿਚ ਪਹਿਲਾ ਸਥਾਨ ਸੁਖਨਜੋਤ ਸਿੰਘ ਜੌਹਲ ਏ.ਪੀ.ਜੇ. ਕਾਲਜ ਫਾਈਨ ਆਰਟਸ ਜਲੰਧਰ, ਕਾਵਿ-ਸਿਰਜਣ ਮੁਕਾਬਲੇ ਵਿਚ ਪਹਿਲਾ ਸਥਾਨ ਲਵਪ੍ਰੀਤ ਕੌਰ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ, ਦੂਜਾ ਸਥਾਨ ਹਰਮਨਪ੍ਰੀਤ ਸਿੰਘ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਿਹਗੜ੍ਹ ਸਾਹਿਬ, ਤੀਜਾ ਸਥਾਨ ਰਾਜਨਪ੍ਰੀਤ ਸਿੰਘ ਬੈਂਸ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ, ਪੰਜਾਬੀ ਲੋਕਗੀਤ ਮੁਕਾਬਲੇ ਵਿਚ ਪਹਿਲਾ ਸਥਾਨ ਅਰਮਾਨ ਏ.ਪੀ.ਜੇ. ਕਾਲਜ ਫਾਈਨ ਆਰਟਸ ਜਲੰਧਰ, ਦੂਜਾ ਸਥਾਨ ਸੁਖਦੀਪ ਕੌਰ ਰਾਮਗੜ੍ਹੀਆ ਗਰਲਜ਼ ਕਾਲਜ ਮਿਲਰਗੰਜ਼ ਲੁਧਿਆਣਾ, ਸਭਿਆਚਾਰਕ ਪ੍ਰਸ਼ਨੋਤਰੀ ਮੁਕਾਬਲੇ ਵਿਚ ਪਹਿਲਾ ਸਥਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਦੂਜਾ ਸਥਾਨ ਜੀ.ਐਚ.ਜੀ. ਹਰਿਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਸਿੱਧਵਾਂ ਖੁਰਦ, ਪੰਜਾਬੀ ਕਵਿਤਾ ਪੋਸਟਰ ਮੁਕਾਬਲੇ ਵਿਚ ਪਹਿਲਾ ਸਥਾਨ ਮਿ੍ਗਾਕਸੀ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ, ਦੂਜਾ ਸਥਾਨ ਹਿਮਾਸ਼ੀ ਸ਼ਰਮਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਕਾਵਿ-ਉਚਾਰਣ ਮੁਕਾਬਲੇ ਵਿਚ ਪਹਿਲਾ ਸਥਾਨ ਸੁਖਨਜੋਤ ਸਿੰਘ ਜੌਹਲ ਏ.ਪੀ.ਜੇ. ਕਾਲਜ ਫਾਈਨ ਆਰਟਸ ਜਲੰਧਰ, ਦੂਜਾ ਸਥਾਨ ਹਰਮਨਜੋਤ ਸਿੰਘ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਅਖਾਣ ਅਤੇ ਮੁਹਾਵਰੇ ਭਰਪੂਰ ਵਾਰਤਾਲਾਪ ਮੁਕਾਬਲੇ ਵਿਚ ਪਹਿਲਾ ਸਥਾਨ ਜਸ਼ਨਦੀਪ ਕੌਰ ਅਤੇ ਹੁਸਨਪ੍ਰੀਤ ਕੌਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਲੁਧਿਆਣਾ, ਦੂਜਾ ਸਥਾਨ ਅੰਕੁਸ਼ ਅਤੇ ਹਿਮਾਂਸ਼ੂ ਕਲਿਆਣ ਏ.ਪੀ.ਜੇ. ਕਾਲਜ ਫਾਈਨ ਆਰਟਸ ਜਲੰਧਰ ਅਤੇ ਕੈਲੀਗ੍ਰਾਫੀ (ਅੱਖ਼ਰਕਾਰੀ) ਮੁਕਾਬਲੇ ਵਿਚ ਪਹਿਲਾ ਸਥਾਨ ਖੁਸ਼ਬੂ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ, ਦੂਜਾ ਸਥਾਨ ਜਸਕੀਰਤ ਕੌਰ ਏ.ਪੀ.ਜੇ. ਕਾਲਜ ਫਾਈਨ ਆਰਟਸ ਜਲੰਧਰ ਨੇ ਹਾਸਲ ਕੀਤਾ |
ਪੰਜਾਬੀ ਸਾਹਿਤ ਅਕਾਦਮੀ ਵਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ-ਭਾਸ਼ਾ ਮੇਲਾ <br/>
ਅਜੀਤ ਡੈਸਕ
22-02-2026