20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੀ ਜ਼ਮੀਨ ਸੰਬੰਧੀ ਦੋਸ਼ ਤੱਥਾਂ ਤੋਂ ਰਹਿਤ-ਭਾਈ ਮੰਨਣ <br/>

Ad Position 21
No active advertisement
ਅਜੀਤ ਡੈਸਕ 22-02-2026
ਰੂਪਨਗਰ, 21 ਫ਼ਰਵਰੀ (ਸਤਨਾਮ ਸਿੰਘ ਸੱਤੀ)-ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੀ ਜ਼ਮੀਨ ਕੌਡੀਆਂ ਦੇ ਭਾਅ ਵੇਚਣ ਸੰਬੰਧੀ ਲਗ ਰਹੇ ਦੋਸ਼ਾਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਪਸ਼ਟੀਕਰਨ ਦਿੱਤਾ ਗਿਆ | ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸੱਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭਾਈ ਕੁਲਵੰਤ ਸਿੰਘ ਮੰਨਣ ਅਤੇ ਪਰਮਜੀਤ ਸਿੰਘ ਲੱਖੇਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਜਗ੍ਹਾ ਸੰਬੰਧੀ ਕੀਤਾ ਜਾ ਰਿਹਾ ਪ੍ਰਚਾਰ ਬਿਲਕੁਲ ਤੱਥਾਂ ਤੋਂ ਰਹਿਤ ਅਤੇ ਗੁੰਮਰਾਹਕੁੰਨ ਹੈ | ਉਨ੍ਹਾਂ ਆਖਿਆ ਕਿ ਸਿੱਖ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਗਤਾਂ ਵਿਚ ਭਰਮ ਪੈਦਾ ਕਰਨ ਲਈ ਅਜਿਹੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ | ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ 28 ਮਰਲੇ ਜ਼ਮੀਨ ਦੀ ਵਿਕਰੀ ਜਾਇਦਾਦ ਸਬ-ਕਮੇਟੀ ਦੀ ਸਿਫ਼ਾਰਸ਼ ਅਤੇ ਪ੍ਰਬੰਧਕ ਕਮੇਟੀ ਦੇ ਮਤਾ ਨੰਬਰ 891 (ਮਿਤੀ 28 ਸਤੰਬਰ, 2024) ਅਨੁਸਾਰ ਕੀਤੀ ਗਈ ਸੀ | ਇਸ ਦੇ ਬਦਲੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ 3 ਕਨਾਲ 12 ਮਰਲੇ ਜ਼ਮੀਨ ਖਰੀਦਣ ਦੀ ਪ੍ਰਵਾਨਗੀ ਵੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਖੁੱਲ੍ਹੀ ਬੋਲੀ ਦੀ ਪ੍ਰਕਿਰਿਆ ਅਪਣਾਈ ਗਈ ਅਤੇ ਇਲਾਕੇ ਵਿਚ ਪੋਸਟਰ ਲਗਾ ਕੇ ਲੋਕਾਂ ਨੂੰ ਸੱਦਾ ਦਿੱਤਾ ਗਿਆ | ਹਲਾਂਿ¨ ਇਸ ਬੋਲੀ ਸੰਬੰਧੀ ਕਿਸੇ ਅਖ਼ਬਾਰ ਵਿਚ ਇਸ਼ਤਿਹਾਰ ਨਹੀਂ ਸੀ ਦਿੱਤਾ ਗਿਆ ਪਰ ਉਨ੍ਹਾਂ ਦਾਅਵਾ ਕੀਤਾ ਕਿ ਪੋਸਟਾਂ ਰਾਹੀਂ ਕੀਤੇ ਪ੍ਰਚਾਰ ਮੁਤਾਬਕ ਬੋਲੀ ਵਿਚ ਸੱਤ ਬੋਲੀਕਾਰ ਸ਼ਾਮਿਲ ਹੋਏ ਅਤੇ ਸਾਰੀ ਕਾਰਵਾਈ ਬੋਲੀ ਰਜਿਸਟਰ ਵਿਚ ਦਰਜ ਕੀਤੀ ਗਈ | ਇਸ ਦੀ ਬਕਾਇਦਾ ਵੀਡੀਓਗ੍ਰਾਫੀ ਵੀ ਕਰਵਾਈ ਗਈ ਸੀ | ਇਸ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਅਤੇ ਹੋਰ ਪ੍ਰਬੰਧਕ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੀ 119ਵੀਂ ਕਾਨਵੋਕੇਸ਼ਨ ਕੱਲ੍ਹ <br/> ਅਗਲੀ ਖ਼ਬਰ ਓ.ਬੀ.ਸੀ. ਸੂਚੀ ਵਿਚ 'ਸੈਣੀ ਸਿੱਖ' ਸ਼ਬਦ ਸ਼ਾਮਿਲ ਕਰਨ ਦੀ ਮੰਗ <br/>
Ad Position 24