ਮਜੀਠੀਆ ਤੇ ਛੀਨਾ 1500 ਵਿਦਿਆਰਥੀਆਂ ਨੂੰ ਪ੍ਰਦਾਨ ਕਰਨਗੇ ਡਿਗਰੀਆਂ-ਪਿੰ੍ਰ. ਰੰਧਾਵਾ
ਅੰਮਿ੍ਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)-ਖ਼ੁਦਮੁਖਤਿਆਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਵਿਖੇ 119ਵਾਂ ਕਨਵੋਕੇਸ਼ਨ ਸਮਾਗਮ 23 ਫ਼ਰਵਰੀ ਨੂੰ ਹੋ ਰਿਹਾ ਹੈ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਸ਼ਾਮਿਲ ਹੋਣਗੇ ਅਤੇ ਪ੍ਰਧਾਨਗੀ 'ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਕਰਨਗੇ | ਉਕਤ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਡਿਗਰੀ ਵੰਡ ਸਮਾਗਮ ਦੌਰਾਨ ਸੈਸ਼ਨ 2023-24 ਦੇ ਪਾਸ ਆਊਟ 1500 ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ | ਡਾ. ਰੰਧਾਵਾ ਨੇ ਕਿਹਾ ਕਿ ਉਕਤ ਸਮਾਰੋਹ ਦੌਰਾਨ ਕਾਲਜ ਦੇ ਅਕਾਦਮਿਕ ਖੇਤਰ 'ਚ ਪਹਿਲੇ ਸਥਾਨ 'ਤੇ ਰਹਿਣ ਵਾਲੇ 55 ਵਿਦਿਆਰਥੀਆਂ ਨੂੰ ਸਰਟੀਫਿਕੇਟ, ਗੋਲਡ ਮੈਡਲ ਅਤੇ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ ਤੇ ਗਣਤੰਤਰ ਦਿਵਸ 'ਤੇ ਨਵੀਂ ਦਿੱਲੀ ਵਿਖੇ ਹੋਈ ਰਾਸ਼ਟਰੀ ਪਰੇਡ 'ਚ ਹਿੱਸਾ ਲੈਣ ਵਾਲੇ ਕਾਲਜ ਦੇ ਫ਼ੌਜ, ਹਵਾਈ ਫ਼ੌਜ ਅਤੇ ਜਲ ਸੈਨਾ ਦੇ ਐਨ. ਸੀ. ਸੀ. ਵਿੰਗਾਂ ਦੇ 8 ਕੈਡਿਟਸ ਨੂੰ ਵੀ ਹੌਸਲਾ-ਅਫਜ਼ਾਈ ਲਈ ਸਨਮਾਨਿਤ ਕੀਤਾ ਜਾਵੇਗਾ, ਜਦਕਿ ਖ਼ਾਲਸਾ 'ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਦਾ ਕਾਲਜ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |
ਖ਼ਾਲਸਾ ਕਾਲਜ ਦੀ 119ਵੀਂ ਕਾਨਵੋਕੇਸ਼ਨ ਕੱਲ੍ਹ <br/>
ਅਜੀਤ ਡੈਸਕ
22-02-2026