ਸ੍ਰੀ ਅਨੰਦਪੁਰ ਸਾਹਿਬ, 21 ਫਰਵਰੀ (ਕਰਨੈਲ ਸਿੰਘ)-ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਅਤੇ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾਈ ਜਾਹੋ ਜਲਾਲ ਦੇ ਨਾਲ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਹੋਲੇ ਮਹੱਲੇ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥਕ ਸ਼ਖ਼ਸੀਅਤਾਂ ਅਤੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ 27 ਫਰਵਰੀ ਤੋਂ 4 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਦੀ ਆਰੰਭਤਾ 26 ਫਰਵਰੀ ਦੀ ਰਾਤ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਕਿਲ੍ਹ ਾ ਅਨੰਦਗੜ੍ਹ ਸਾਹਿਬ ਵਿਖੇ ਪੰਜ ਨਗਾਰਿਆਂ 'ਤੇ ਚੋਟਾਂ ਲਗਾ ਕੇ ਖ਼ਾਲਸਾਈ ਜਾਹੋ ਜਲਾਲ ਨਾਲ ਹੋਵੇਗੀ, ਜਿਸ ਦੇ ਪਹਿਲੇ ਪੜਾਅ ਤਹਿਤ 27 ਫਰਵਰੀ ਨੂੰ ਗੁਰਦੁਆਰਾ ਪਤਾਲਪੁਰੀ ਸਾਹਿਬ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਆਰੰਭ ਹੋਣਗੇ, ਜਿਨ ਾਂ ਦੇ ਭੋਗ 1 ਮਾਰਚ ਨੂੰ ਪਾਏ ਜਾਣਗੇ | ਦੂਜੇ ਪੜਾਅ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੀ ਮੁਬਾਰਕ ਧਰਤੀ 'ਤੇ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 2 ਮਾਰਚ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਪਾਏ ਜਾਣਗੇ | ਉਨ੍ਹਾਂ ਸੱਦਾ ਦਿੱਤਾ ਕਿ ਹੋਲੇ ਮਹੱਲੇ ਨੂੰ ਮਨਾਉਣ ਲਈ ਵੱਡੀ ਗਿਣਤੀ 'ਚ ਸੰਗਤਾਂ ਹੁੰਮ ਹੁਮਾ ਕੇ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ | ਇਸ ਮੌਕੇ ਉਨ ਾਂ ਨੌਜਵਾਨਾਂ ਨੂੰ ਖਾਸ ਤੌਰ 'ਤੇ ਅਪੀਲ ਕੀਤੀ ਕਿ ਖ਼ਾਲਸਾ ਅਕਾਲ ਪੁਰਖ ਦੀ ਫ਼ੌਜ ਹੈ ਅਤੇ ਫ਼ੌਜ ਦਾ ਪਹਿਲਾ ਗੁਣ ਜਾਬਤਾ ਹੈ | ਨੌਜਵਾਨ ਆਪੋ ਆਪਣੀਆਂ ਟਰੈਕਟਰ ਟਰਾਲੀਆਂ ਨੂੰ ਚੰਗੀ ਤਰ੍ਹਾਂ ਸ਼ਿੰਗਾਰ ਕੇ ਉਨ ਾਂ 'ਤੇ ਖ਼ਾਲਸਾਈ ਨਿਸ਼ਾਨ ਸਾਹਿਬ ਲਗਾ ਕੇ, ਗੁਰੂ ਦੀ ਬਾਣੀ ਨੂੰ ਸੁਣਦਿਆਂ, ਚੜ ੍ਹਦੀ ਕਲਾ ਦੇ ਨਾਲ ਜਾਬਤੇ 'ਚ ਰਹਿ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ | ਉਨ੍ਹ ਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਰੰਗ ਸੁੱਟਣ ਅਤੇ ਵੇਚਣ 'ਤੇ ਪੂਰਨ ਤੌਰ 'ਤੇ ਲਗਾਈ ਪਾਬੰਦੀ ਮੇਲੇ ਦੌਰਾਨ ਅਮਲੀ ਤੌਰ 'ਤੇ ਅਮਲ 'ਚ ਲਿਆਂਦੀ ਜਾਵੇ | ਉਨ੍ਹ ਾਂ ਲੰਗਰ ਲਗਾਉਣ ਵਾਲਿਆਂ ਨੂੰ ਵੀ ਕਿਹਾ ਕਿ ਲੰਗਰ ਲਗਾਉਣ ਸਮੇਂ ਅਜਿਹੇ ਭਾਂਡੇ ਬਰਤਨ ਜਿਸ ਨਾਲ ਕਿਸੇ ਦੀ ਸਿਹਤ ਵੀ ਖਰਾਬ ਨਾ ਹੋਵੇ ਅਤੇ ਨਾ ਹੀ ਗੰਦਗੀ ਫੈਲੇ ਦੀ ਵਰਤੋਂ ਯਕੀਨੀ ਬਣਾਈ ਜਾਵੇ |