21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਦਲ ਖ਼ਾਲਸਾ ਵਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਪੰਥਕ ਸਭਾ <br/>

Ad Position 21
No active advertisement
ਅਜੀਤ ਡੈਸਕ 22-02-2026

ਅਮਿਤ ਸ਼ਾਹ ਨੂੰ ਪੰਜਾਬ ਆ ਕੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਹੋਣਗੇ-ਭਾਈ ਕੰਵਰਪਾਲ ਸਿੰਘ
ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਦਲ ਖ਼ਾਲਸਾ ਨੇ ਫਰਵਰੀ 1921 'ਚ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਮਨਾਉਣ ਲਈ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਪੰਥਕ ਸਭਾ ਕਰਵਾਈ ਗਈ, ਜਿਸ ਦੌਰਾਨ ਖ਼ਾਲਸਾ ਰਾਜ ਦੀ ਵਿਚਾਰਧਾਰਾ ਅਤੇ ਸੰਕਲਪ ਦੇ ਪ੍ਰਚਾਰ ਤੇ ਪ੍ਰਸਾਰ ਦੀ ਲੜੀ ਨੂੰ ਪੰਜਾਬ ਭਰ ਅੰਦਰ ਜਾਰੀ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ | ਇਸ ਦੇ ਨਾਲ ਪੰਥਕ ਜਥੇਬੰਦੀ ਨੇ ਪੰਜਾਬ ਨੂੰ ਅਸਥਿਰ ਕਰਨ ਦੇ ਹਕੂਮਤੀ ਮਨਸੂਬਿਆਂ ਦਾ ਪਰਦਾਫਾਸ਼ ਕਰਦਿਆਂ ਦਿੱਲੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਅੱਗ ਨਾਲ ਨਾ ਖੇਡੇ | ਅਕਾਲ ਫੈਡਰੇਸ਼ਨ ਦੇ ਕਨਵੀਨਰ ਭਾਈ ਨਰਾਇਣ ਸਿੰਘ ਨੇ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਡਾ ਇੱਕਜੁੱਟ ਤੇ ਮਜ਼ਬੂਤ ਰਹਿਣਾ ਜ਼ਰੂਰੀ ਹੈ | ਮੋਗਾ ਕਨਵੈਨਸ਼ਨ ਦੇ ਬੁਲਾਰਿਆਂ ਨੇ ਸਿੱਖ ਸੰਗਤ ਨੂੰ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ 29 ਅਪ੍ਰੈਲ, 2026 ਨੂੰ ਹਜ਼ਾਰਾਂ ਦੀ ਗਿਣਤੀ ਵਿਚ ਅਕਾਲ ਤਖ਼ਤ ਸਾਹਿਬ ਪਹੁੰਚਣ ਦਾ ਸੱਦਾ ਦਿੱਤਾ | ਦਲ ਖ਼ਾਸਲਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਦਹਾਕਿਆਂ ਬੱਧੀ ਅਸਥਿਰਤਾ ਅਤੇ ਸਰਕਾਰੀ ਖ਼ੂਨ ਖ਼ਰਾਬੇ ਨੂੰ ਸਹਿਣ ਕੀਤਾ ਹੈ | ਦਿੱਲੀ ਦੀ ਪੰਜਾਬ-ਵਿਰੋਧੀ ਅਤੇ ਸਿੱਖ-ਵਿਰੋਧੀ ਮਾਨਸਿਕਤਾ ਨੇ ਇਸ ਖ਼ਿੱਤੇ ਦਾ ਬਹੁਤ ਨੁਕਸਾਨ ਕੀਤਾ ਹੈ | ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਪੰਜਾਬ ਦੀ ਧਰਤੀ 'ਤੇ ਆ ਕੇ ਜਨਤਾ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਹੋਣਗੇ ਕਿ ਅਮਰੀਕਾ ਵਿਚ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਕਿਸ ਨੇ ਰਚੀ ਅਤੇ ਨਿਰਦੇਸ਼ ਕਿਸ ਨੇ ਦਿੱਤੇ | ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਨੂੰ ਬੇਰਹਿਮੀ ਨਾਲ ਹੱਤਿਆ ਦੀ ਸਾਜ਼ਿਸ਼ ਕਿੱਥੇ ਤੇ ਕਿਸ ਨੇ ਘੜੀ | ਸਟੇਜ ਸਕੱਤਰ ਦੀ ਭੂਮਿਕਾ ਪਰਮਜੀਤ ਸਿੰਘ ਟਾਂਡਾ ਨੇ ਨਿਭਾਈ | ਇਸ ਮੌਕੇ ਜਸਵੀਰ ਸਿੰਘ ਖਡੂਰ ਸਾਹਿਬ, ਸੁਰਜੀਤ ਸਿੰਘ ਖ਼ਾਲਿਸਤਾਨੀ, ਜਗਜੀਤ ਸਿੰਘ ਖੋਸਾ, ਸਾਰਜ ਸਿੰਘ ਬਹਿਰਾਮਕੇ, ਬਲਰਾਜ ਸਿੰਘ ਖ਼ਾਲਸਾ, ਭਾਈ ਜਸਵਿੰਦਰ ਸਿੰਘ ਘੋਲੀਆ, ਬਲਰਾਜ ਸਿੰਘ ਜੈਮਲ ਵਾਲਾ ਅਤੇ ਬੀਬੀ ਚਰਨਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਾਕਿ ਵਲੋਂ ਰਮਜ਼ਾਨ ਦੌਰਾਨ ਅੱਤਵਾਦੀ ਸਮੂਹਾਂ ਨੂੰ ਦਾਨ ਨਾ ਦੇਣ ਬਾਰੇ ਚਿਤਾਵਨੀ ਜਾਰੀ <br/> ਅਗਲੀ ਖ਼ਬਰ ਨਿਰਮਲ ਭੇਖ ਸੰਤ ਸਮਾਜ ਵਲੋਂ ਹੋਲੇ ਮਹੱਲੇ ਦੀ ਆਰੰਭਤਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ-ਸੰਤ ਬ...
Ad Position 24