17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ-ਬੈਂਸ

Ad Position 21
No active advertisement
ਅਜੀਤ ਡੈਸਕ 23-02-2026

ਚੰਡੀਗੜ੍ਹ, 22 ਫ਼ਰਵਰੀ (ਅਜੀਤ ਬਿਊਰੋ)–ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖ਼ਸਤਾ ਹਾਲਤ ਵਿਚ ਵਿਰਾਸਤ 'ਚ ਮਿਲੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ | ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20,000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ 'ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ | ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ, ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਮਦਮੀ ਟਕਸਾਲ ਕੈਲੀਫੋਰਨੀਆ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਦੀ ਹੱਤਿਆ ਅਗਲੀ ਖ਼ਬਰ ਭੱਠਾ ਮਜ਼ਦੂਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24