17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਗੈਂਗਸਟਰਾਂ 'ਤੇ ਦੋਗਲੀ ਰਾਜਨੀਤੀ ਕਰ ਰਹੇ ਸੁਖਬੀਰ ਸਿੰਘ ਬਾਦਲ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 23-02-2026

ਅੰਮਿ੍ਤਸਰ, 22 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਸੁਖਬੀਰ ਸਿੰਘ ਬਾਦਲ 'ਤੇ ਦੋਗਲੀ ਰਾਜਨੀਤੀ ਕਰਨ ਦੇ ਦੋਸ਼ ਲਗਾਏ | ਅੰਮਿ੍ਤਸਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਪੁਰਾਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਤੁਸੀਂ ਇਕ ਹਲਕੇ 'ਚ ਇਕ ਜਾਣੇ-ਪਛਾਣੇ ਗੈਂਗਸਟਰ ਦੇ ਪਰਿਵਾਰਕ ਮੈਂਬਰ ਨੂੰ ਆਪਣਾ ਉਮੀਦਵਾਰ ਬਣਾਉਂਦੇ ਹੋ ਅਤੇ ਫਿਰ ਦੂਜੇ ਪੜਾਅ ਤੋਂ ਗੈਂਗਸਟਰਾਂ ਦਾ ਸਫਾਇਆ ਕਰਨ ਦੀਆਂ ਗੱਲਾਂ ਕਰਦੇ ਹੋ | ਇਹ ਕੋਰਾ ਪਖੰਡ ਪੰਜਾਬ ਦੇ ਲੋਕਾਂ ਤੋਂ ਲੁਕਿਆ ਨਹੀਂ ਰਹੇਗਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਕਾਜ ਬਾਰੇ ਚਿੰਤਾ ਜ਼ਾਹਰ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਪੁੱਛਿਆ ਕਿ 328 ਪਾਵਨ ਸਰੂਪਾਂ, ਜ਼ਮੀਨੀ ਸੌਦਿਆਂ ਅਤੇ ਵਿੱਤੀ ਕੁਪ੍ਰਬੰਧਾਂ ਬਾਰੇ ਸਤਿਕਾਰਯੋਗ ਸਿੱਖ ਧਾਰਮਿਕ ਸ਼ਖਸੀਅਤਾਂ ਵਲੋਂ ਉਠਾਏ ਗਏ ਸਵਾਲਾਂ 'ਤੇ ਅਕਾਲੀ ਲੀਡਰਸ਼ਿਪ ਚੁੱਪ ਕਿਉਂ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਇਸ ਬਾਰੇ ਸਪੱਸ਼ਟਤਾ ਅਤੇ ਜਵਾਬਦੇਹੀ ਦੇ ਹੱਕਦਾਰ ਹਨ | ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਕਿਹਾ ਕਿ ਮਾਝੇ ਤੋਂ ਮਾਲਵੇ ਤੱਕ ਦੇ ਕਈ ਟਕਸਾਲੀ/ਰਵਾਇਤੀ ਅਕਾਲੀ ਪਰਿਵਾਰਾਂ ਨੇ ਪਾਰਟੀ ਤੋਂ ਦੂਰੀ ਬਣਾ ਲਈ ਹੈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ 'ਚ ਦੇਸ਼ ਦਾ ਪਹਿਲਾ 'ਆਰਗੇਨਾਈਜ਼ਡ ਆਨ ਹਾਈਵੇਅ ਅਰਬਨ ਪਾਰਕਿੰਗ' ਪ੍ਰੋਜੈਕਟ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਦਮਦਮੀ ਟਕਸਾਲ ਕੈਲੀਫੋਰਨੀਆ ਦੇ ਸੇਵਾਦਾਰ ਭਾਈ ਅਵਤਾਰ ਸਿੰਘ ਦੀ ਹੱਤਿਆ
Ad Position 24