ਸ੍ਰੀ ਅਨੰਦਪੁਰ ਸਾਹਿਬ, 22 ਫਰਵਰੀ (ਕਰਨੈਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਅਤੇ ਮੌਜੂਦਾ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਵੀ ਉਨ੍ਹਾਂ ਨਾਲ ਸਨ | ਇਸ ਮੌਕੇ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੁੱਝ ਸਮਾਂ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ | ਦੱਸਣਯੋਗ ਹੈ ਕਿ ਨੱਢਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਰਟੀ ਦੇ ਆਗੂ ਅਤੇ ਰਿਸ਼ਤੇਦਾਰੀ ਵਿਚ ਅਫ਼ਸੋਸ ਕਰਨ ਲਈ ਆਏ ਹੋਏ ਸਨ | ਇਸ ਮੌਕੇ ਸੁਭਾਸ਼ ਸ਼ਰਮਾ ਮੀਤ ਪ੍ਰਧਾਨ ਪੰਜਾਬ, ਅਜੈਵੀਰ ਸਿੰਘ ਲਾਲਪੁਰਾ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ, ਜਤਿੰਦਰ ਸਿੰਘ ਅਠਵਾਲ ਸੀਨੀਅਰ ਭਾਜਪਾ ਆਗੂ, ਰਣਧੀਰ ਸ਼ਰਮਾ ਵਿਧਾਇਕ ਹਿਮਾਚਲ ਪ੍ਰਦੇਸ਼, ਡਾਕਟਰ ਪਰਮਿੰਦਰ ਸ਼ਰਮਾ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਰਤਨ ਕੁਮਾਰ ਧਨੇੜਾ ਮੰਡਲ ਪ੍ਰਧਾਨ ਭਾਰਤੀ ਜਨਤਾ ਪਾਰਟੀ, ਐਡਵੋਕੇਟ ਸਤਵੀਰ ਰਾਣਾ ਸਾਬਕਾ ਮੰਡਲ ਪ੍ਰਧਾਨ, ਗੋਪਾਲ ਰਾਣਾ, ਸ਼ਾਮ ਸੁੰਦਰ ਰੰਗਾ, ਹਰਦੇਵ ਸਿੰਘ ਦੇਬੀ, ਮੋਹਿਤ ਸ਼ਰਮਾ, ਮੁਕੇਸ਼ ਨੱਢਾ ਆਦਿ ਹਾਜ਼ਰ ਸਨ |
ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਹਿਬ ਵਿਖੇ ਹੋਏ ਨਤਮਸਤਕ <br/>
ਅਜੀਤ ਡੈਸਕ
23-02-2026