17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੌਣੇ ਪੰਜ ਕਿੱਲੋ ਹੈਰੋਇਨ, ਪਿਸਟਲ ਤੇ 'ਡਰੱਗੀ ਮਨੀ' ਸਮੇਤ 6 ਤਸਕਰ ਕਾਬੂ <br/>

Ad Position 21
No active advertisement
ਅਜੀਤ ਡੈਸਕ 23-02-2026

ਫ਼ਰੀਦਕੋਟ, 22 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ 2 ਔਰਤਾਂ ਸਮੇਤ 6 ਨਸ਼ਾ ਤਸਕਰਾਂ ਨੂੰ 4.804 ਕਿੱਲੋਗ੍ਰਾਮ ਹੈਰੋਇਨ ਅਤੇ ਅਸਲ੍ਹੇ ਨਾਲ ਗਿ੍ਫ਼ਤਾਰ ਕਰਕੇ ਪਾਕਿਸਤਾਨ ਅਧਾਰਿਤ ਤਸਕਰਾਂ ਵਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ | ਪ੍ਰੈੱਸ ਕਾਨਫ਼ਰੰਸ ਦੌਰਾਨ ਐਸ.ਐਸ.ਪੀ. ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਤਸਕਰਾਂ ਵਿਚ ਅਮਰਦੀਪ ਸਿੰਘ ਉਰਫ਼ ਬੌਕਸਰ ਅਤੇ ਡਿੰਪਲ ਰਾਣੀ ਵਾਸੀ ਫ਼ਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ਼ ਸੱਬਾ ਅਤੇ ਅੰਮਿ੍ਤਪਾਲ ਸਿੰਘ ਉਰਫ਼ ਅਭੀਜੋਤ ਵਾਸੀ ਮੋਗਾ, ਜਰਨੈਲ ਸਿੰਘ ਉਰਫ਼ ਗੋਲਡੀ ਵਾਸੀ ਲੁਧਿਆਣਾ ਦੇ ਰਹਿਣ ਵਾਲੇ ਹਨ | ਪੁਲਿਸ ਪਾਰਟੀ ਵਲੋਂ ਦੋਸ਼ੀਆਂ ਪਾਸੋਂ 4 ਕਿੱਲੋ 804 ਗ੍ਰਾਮ ਹੈਰੋਇਨ, 1 ਪਿਸਟਲ .30 ਬੋਰ ਸਮੇਤ 3 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ | ਦੋਸ਼ੀਆਂ ਵਲੋਂ ਨਸ਼ੇ ਦੀ ਤਸਕਰੀ ਦੌਰਾਨ ਵਰਤੀ ਜਾ ਰਹੀ ਥਾਰ ਅਤੇ ਐਕਸ.ਯੂ.ਵੀ-500 ਵੀ ਕਬਜ਼ੇ ਵਿਚ ਲਈ ਗਈ ਹੈ | ਐਸ.ਐਸ.ਪੀ. ਨੇ ਦੱਸਿਆ ਕਿ 20-21 ਫ਼ਰਵਰੀ ਦੀ ਦਰਮਿਆਨੀ ਰਾਤ ਨੂੰ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੀਆਂ ਟੀਮਾਂ ਨੇ ਗਰੀਨ ਐਵੀਨਿਊ ਨੂੰ ਜਾਣ ਵਾਲੀ ਸੜਕ 'ਤੇ ਖੜੀ ਇਕ ਥਾਰ ਗੱਡੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ | ਗੱਡੀ ਵਿਚ ਸਵਾਰ ਜਰਨੈਲ ਸਿੰਘ ਉਰਫ਼ ਗੋਲਡੀ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ਼ ਸੱਬਾ ਅਤੇ ਅੰਮਿ੍ਤਪਾਲ ਸਿੰਘ ਉਰਫ਼ ਅਭੀਜੋਤ ਦੀ ਡੀ. ਐਸ. ਪੀ (ਫ਼ਰੀਦਕੋਟ) ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਗੱਡੀ ਦੀ ਅਗਲੀ ਕੰਡਕਟਰ ਸੀਟ ਦੇ ਪੈਰਾਂ ਵਾਲੇ ਹਿੱਸੇ 'ਚ ਪਏ ਇਕ ਕਿੱਟ ਬੈਗ ਵਿਚੋਂ 1 ਕਿੱਲੋ 8 ਗ੍ਰਾਮ ਹੈਰੋਇਨ ਅਤੇ 30,000 ਰੁਪਏ ਡਰੱਗ ਮਨੀ ਬਰਾਮਦ ਹੋਈ | ਉਕਤ ਗਿ੍ਫ਼ਤਾਰ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਨਸ਼ੇ ਦੀ ਖੇਪ ਅਮਰਦੀਪ ਸਿੰਘ ਉਰਫ਼ ਬੌਕਸਰ ਵਲੋਂ ਆਪਣੀ ਐਕਸ.ਯੂ.ਵੀ.-500 ਗੱਡੀ ਰਾਹੀਂ ਮੁਹੱਈਆ ਕਰਵਾਈ ਗਈ ਸੀ, ਜਿਸ ਦੇ ਬਦਲੇ 2 ਲੱਖ 60 ਹਜ਼ਾਰ ਰੁਪਏ ਅਦਾ ਕੀਤੇ ਗਏ ਸਨ, ਜਿਸ ਤੋਂ ਬਾਅਦ ਅਮਰਦੀਪ ਸਿੰਘ ਉਰਫ਼ ਬੌਕਸਰ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਉਸ ਦੀ ਭਾਲ ਸ਼ੁਰੂ ਕੀਤੀ ਗਈ | ਇਸ ਦੌਰਾਨ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਫ਼ਰੀਦਕੋਟ ਨੇ ਪੁਲਿਸ ਪਾਰਟੀ ਸਮੇਤ ਦੋਸ਼ੀ ਦਾ ਪਿੱਛਾ ਕਰਦੇ ਹੋਏ ਪਿੰਡ ਗੋਲੇਵਾਲਾ ਸੇਮਨਾਲਾ ਨੇੜੇ ਉਸ ਨੂੰ ਉਸ ਦੀ ਕਾਰ ਅਤੇ ਡਿੰਪਲ ਰਾਣੀ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 3 ਕਿੱਲੋ 796 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਦੇ ਨਾਲ ਹੀ .30 ਬੋਰ ਦਾ ਇਕ ਪਿਸਟਲ ਅਤੇ 3 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਵਲੋਂ ਨਸ਼ਾ ਤਸਕਰੀ ਦਾ ਨੈਟਵਰਕ ਪਾਕਿਸਤਾਨ ਆਧਾਰਿਤ ਹੈਂਡਲਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ, ਜਿਨ੍ਹਾਂ ਵਲੋਂ ਡਰੋਨ ਰਾਹੀਂ ਵੱਡੇ ਪੱਧਰ 'ਤੇ ਹੈਰੋਇਨ ਦੀ ਖੇਪ ਭਾਰਤੀ ਇਲਾਕੇ ਵਿਚ ਭੇਜੀ ਗਈ ਸੀ, ਜਿਸ ਨੂੰ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਵਲੋਂ ਅੱਗੇ ਹੋਰ ਤਸਕਰਾਂ ਨੂੰ ਸਪਲਾਈ ਕੀਤਾ ਜਾਣਾ ਸੀ | ਉਨ੍ਹਾਂ ਦੱਸਿਆ ਕਿ ਅਮਰਦੀਪ ਸਿੰਘ ਉਰਫ਼ ਬੌਕਸਰ ਖ਼ਿਲਾਫ਼ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 9 ਮਾਮਲੇ ਪਹਿਲਾਂ ਵੀ ਦਰਜ ਹਨ, ਇਸ ਦੇ ਨਾਲ ਹੀ ਇਸ ਗਰੋਹ ਵਿਚ ਸ਼ਾਮਿਲ ਦੋਸ਼ੀਆਂ ਖ਼ਿਲਾਫ਼ ਵੀ 3 ਮੁਕੱਦਮੇ ਦਰਜ ਰਜਿਸਟਰ ਹਨ | ਦੱਸਣਯੋਗ ਹੈ ਕਿ ਗਿ੍ਫ਼ਤਾਰ ਮੁੱਖ ਦੋਸ਼ੀ ਅਮਰਦੀਪ ਸਿੰਘ ਉਰਫ਼ ਬੌਕਸਰ, ਪੀ.ਏ.ਪੀ. ਕਾਡਰ ਦਾ ਬਰਖ਼ਾਸਤ ਮੁਲਾਜ਼ਮ ਹੈ | ਜਦਕਿ ਇਕ ਹੋਰ ਸਾਥੀ ਜਰਨੈਲ ਸਿੰਘ ਉਰਫ਼ ਗੋਲਡੀ ਫ਼ੌਜ ਵਿਚ ਡਿਊਟੀ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ 'ਚ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਜਾਂਚ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਵਤਾਰ ਸਿੰਘ ਡੀ.ਐਸ.ਪੀ. (ਜਾਂਚ) ਫ਼ਰੀਦਕੋਟ ਦੀ ਸਿੱਧੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ | ਇਸ ਵਿਚ ਸੀ.ਆਈ.ਏ. ਸਟਾਫ਼, ਥਾਣਾ ਸਿਟੀ-1 ਫ਼ਰੀਦਕੋਟ ਅਤੇ ਟੈਕਨੀਕਲ ਸੈਲ ਦੀਆਂ ਪੁਲਿਸ ਟੀਮਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਪੁਲਿਸ ਸੰਚਾਰ ਪ੍ਰਣਾਲੀ 'ਚ ਬਦਲਾਅ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਲਈ ਬਣੇਗਾ ਖ਼ਤਰੇ ਦੀ ਘੰਟੀ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਨੂੰ ਘਪਲਿਆਂ ਦੇ ਦੋਸ਼ਾਂ ਦਾ ਜਵਾਬ ਦੇਣ ਲਈ 72 ਘੰਟਿਆਂ ਦਾ ਜਵਾਬੀ 'ਅਲਟੀਮ...
Ad Position 24