18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਪੰਜਾਬ 'ਚ ਨਸ਼ਾ ਤੇ ਗੈਂਗਸਟਰਵਾਦ 'ਚ ਹੋਇਆ ਵਾਧਾ-ਨਾਇਬ ਸਿੰਘ ਸੈਣੀ <br/>

Ad Position 21
No active advertisement
ਅਜੀਤ ਡੈਸਕ 23-02-2026

ਡਾਬਾ/ਲੁਹਾਰਾ (ਲੁਧਿਆਣਾ), 22 ਫਰਵਰੀ (ਕੁਲਵੰਤ ਸਿੰਘ ਸੱਪਲ)-ਪੁਰਵਾਂਚਲ ਸਮਾਜ ਦੇ ਸੂਬਾ ਪ੍ਰਧਾਨ ਅਤੇ ਕੌਂਸਲਰ ਰਜੇਸ਼ ਕੁਮਾਰ ਮਿਸ਼ਰਾ ਵਲੋਂ ਸਥਾਨਕ ਮਨਦੀਪ ਕਾਲੋਨੀ ਲੁਹਾਰਾ ਵਿਖੇ 'ਇਕ ਭਾਰਤ ਸ੍ਰੇਸ਼ਟ ਭਾਰਤ' ਤਹਿਤ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੋਲਦਿਆਂ ਕਿਹਾ ਕਿ ਸੂਬਾ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕੋਈ ਦਿਨ ਐਸਾ ਨਹੀਂ ਬੀਤਦਾ, ਜਦੋਂ ਕਿਤੇ ਲੁੱਟ-ਖੋਹ, ਗੋਲੀਬਾਰੀ ਜਾਂ ਹੱਤਿਆ ਦੀ ਘਟਨਾ ਨਾ ਵਾਪਰੀ ਹੋਵੇ, ਜਿਸ ਕਾਰਨ ਆਮ ਆਦਮੀ ਪਾਰਟੀ ਦੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪਹਿਲਾਂ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਵੇਲੇ ਵੀ ਸੂਬਾ ਪੰਜਾਬ ਅੰਦਰ ਨਸ਼ਾਖੋਰੀ, ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਵਿਚ ਭਾਰੀ ਵਾਧਾ ਹੋਇਆ ਸੀ | ਸੈਣੀ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਾਸੀ ਭਾਰਤੀ ਜਨਤਾ ਪਾਰਟੀ ਨੂੰ ਵੱਡੀ ਬਹੁਮਤ ਨਾਲ ਜੇਤੂ ਬਣਾ ਕੇ ਉਕਤ ਰਾਜਨੀਤਿਕ ਪਾਰਟੀਆਂ ਨੂੰ ਕਰਾਰਾ ਜਵਾਬ ਦੇਣਗੇ | ਸੈਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਹਰਿਆਣਾ ਵਿਚ 2 ਲੱਖ ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਅਤੇ ਕਿਸਾਨਾਂ ਦੀ ਪੂਰੀ ਫ਼ਸਲ ਐਮ.ਐਸ.ਪੀ. 'ਤੇ ਖਰੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ 'ਤੇ ਗੈਂਗਸਟਰ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਆਜ਼ਾਦ ਨਹੀਂ ਘੁੰਮਣ ਦਿੱਤਾ ਜਾਵੇਗਾ | ਰੈਲੀ ਨੂੰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਨਿਰਮਲ ਸਿੰਘ ਐਸ.ਐਸ. ਨੇ ਵੀ ਸੰਬੋਧਨ ਕੀਤਾ | ਰੈਲੀ ਮੌਕੇ ਦਿਨੇਸ਼ ਸਰਪਾਲ, ਜੀਵਨ ਗੁਪਤਾ, ਐਡਵੋਕੇਟ ਬਿਕਰਮਜੀਤ ਸਿੰਘ, ਕੌਂਸਲਰ ਕੁਲਦੀਪ ਕੌਰ, ਕੁਲਵੰਤ ਸਿੰਘ ਕਾਤੀ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਸਿਆਸਤ 'ਚ ਮੁੜ ਭਖਿਆ ਪਾਣੀਆਂ ਦਾ ਮੁੱਦਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਕਾਨਫ਼ਰੰਸ ਐਲਾਨਨਾਮੇ ਨਾਲ ਸਫ਼ਲਤਾਪੂਰਵਕ ਸਮਾਪਤ
Ad Position 24