ਮਾਮਲਾ, ਪਿੰਡ ਜਿਉਂਦ 'ਚ ਕਿਸਾਨਾਂ 'ਤੇ ਤਸ਼ੱਦਦ ਢਾਹੁਣ ਦਾ
ਬਠਿੰਡਾ, 22 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਬੀਤੀ 18 ਫਰਵਰੀ ਨੂੰ ਬਠਿੰਡਾ ਜ਼ਿਲੇ੍ਹ ਦੇ ਪਿੰਡ ਜਿਉਂਦ ਵਿਚ ਬਠਿੰਡਾ ਪੁਲਿਸ ਵਲੋਂ ਕਿਸਾਨਾਂ ਉਪਰ ਢਾਹੇ ਗਏ ਤਸ਼ੱਦਦ ਦÏਰਾਨ ਕਿਸਾਨ ਚਰਨਜੀਤ ਸਿੰਘ ਦੀ ਲੱਤ ਟੁੱਟਣ ਦਾ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਗੰਭੀਰ ਨੋਟਿਸ ਲੈਂਦਿਆਂ ਬਠਿੰਡਾ ਦੇ ਐਸ.ਐਸ.ਪੀ. ਡਾ. ਜਯੋਤੀ ਯਾਦਵ ਬੈਂਸ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਵਿਰੁੱਧ ਇਰਾਦਾ-ਏ-ਕਤਲ ਅਤੇ ਗੰਭੀਰ ਸੱਟਾਂ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ | ਸੰਗਠਨ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਨੇ ਪੁਲਿਸ ਦੇ ਅਣਮਨੁੱਖੀ ਚਿਹਰੇ ਨੂੰ ਨੰਗਾ ਕੀਤਾ ਹੈ, ਜਿਸ ਵਿਚ ਐਸ.ਐਸ.ਪੀ. ਡਾ. ਜਯੋਤੀ ਯਾਦਵ ਸਿੱਧੇ ਤÏਰ 'ਤੇ ਇਕ ਨÏਜਵਾਨ ਵੱਲ ਇਸ਼ਾਰਾ ਕਰਕੇ ਉਸ ਦੀ ਨਿਸ਼ਾਨਦੇਹੀ ਕਰਦੇ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਵਲੋਂ 'ਪੀਲੇ ਪਟਕੇ ਵਾਲੇ ਨੌਜਵਾਨ' ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਗਏ, ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਵਲੋਂ ਉਸ ਨÏਜਵਾਨ 'ਤੇ ਬੇਰਹਿਮੀ ਨਾਲ ਤਸ਼ੱਦਦ ਢਾਹਿਆ ਗਿਆ ਅਤੇ ਉਸ ਦੀ ਲੱਤ ਤੋੜ ਦਿੱਤੀ ਗਈ¢ ਇਹ ਘਟਨਾ ਨਾ ਸਿਰਫ਼ ਪੁਲਿਸ ਦੀ ਗੁੰਡਾਗਰਦੀ ਦਾ ਸਬੂਤ ਹੈ, ਸਗੋਂ ਮਨੁੱਖੀ ਅਧਿਕਾਰਾਂ ਦਾ ਸ਼ਰ੍ਹੇਆਮ ਕਤਲ ਹੈ¢ ਜੇਕਰ ਕਿਸੇ ਨÏਜਵਾਨ ਨੇ ਕੋਈ ਜੁਰਮ ਕੀਤਾ ਸੀ ਤਾਂ ਉਸ ਵਿਰੁੱਧ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਸੀ ਪਰ ਐਸ.ਐਸ.ਪੀ. ਨੇ ਖ਼ੁਦ ਜੱਜ ਬਣ ਕੇ ਮÏਕੇ 'ਤੇ ਹੀ ਸਜ਼ਾ ਦੇਣ ਦਾ ਜੋ ਰਸਤਾ ਚੁਣਿਆ, ਉਹ ਗੈਰ-ਸੰਵਿਧਾਨਕ ਹੈ¢ ਸੰਗਠਨ ਨੇ ਮੰਗ ਕੀਤੀ ਹੈ ਕਿ ਐਸ.ਐਸ.ਪੀ. ਡਾ. ਜਯੋਤੀ ਯਾਦਵ ਨੂੰ ਤੁਰੰਤ ਮੁਅੱਤਲ ਕਰਕੇ ਉਸ ਵਿਰੁੱਧ ਇਰਾਦਾ-ਏ-ਕਤਲ ਅਤੇ ਗੰਭੀਰ ਸੱਟਾਂ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ ਅਤੇ ਜਿਸ ਨÏਜਵਾਨ ਦੀ ਲੱਤ ਤੋੜੀ ਗਈ ਹੈ, ਉਸ ਦਾ ਮੁਫ਼ਤ ਇਲਾਜ ਕਰਵਾਇਆ ਜਾਵੇ ਅਤੇ ਸਰਕਾਰ ਵਲੋਂ ਭਾਰੀ ਮੁਆਵਜ਼ਾ ਦਿੱਤਾ ਜਾਵੇ¢ ਇਸ ਤੋਂ ਇਲਾਵਾ ਪੰਜਾਬ ਸਰਕਾਰ ਇਸ ਘਟਨਾ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਏ ਤਾਂ ਜੋ ਪੁਲਿਸ ਦੀ ਜਵਾਬਦੇਹੀ ਤੈਅ ਹੋ ਸਕੇ¢ ਸੰਗਠਨ ਨੇ ਸਪੱਸ਼ਟ ਕੀਤਾ ਕਿ ਵਰਦੀ ਦੀ ਆੜ ਵਿਚ ਨੌਜਵਾਨਾਂ ਨੂੰ ਅਪਾਹਜ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ, ਜੇਕਰ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਹੋਈ ਤਾਂ ਸੰਗਠਨ ਇਸ ਮਾਮਲੇ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਉੱਚ ਅਦਾਲਤ ਵਿਚ ਲੈ ਕੇ ਜਾਵੇਗਾ¢ ਇਸ ਮਾਮਲੇ ਵਿਚ ਮਨੁੱਖੀ ਅਧਿਕਾਰ ਸੰਗਠਨਾਂ ਦੇ ਦਖ਼ਲ ਬਾਅਦ ਐਸ. ਐਸ. ਪੀ. ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ |
ਕਿਸਾਨਾਂ ਵਲੋਂ ਸੰਘਰਸ਼ ਵਿੱਢਣ ਦੀ ਘੁਰਕੀ
ਐਸ.ਐਸ.ਪੀ. ਦੀ ਕਾਰਵਾਈ ਤੋਂ ਉਕਤ ਮਾਮਲੇ ਵਿਚ ਸੰਘਰਸ਼ ਲੜ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸਮੇਤ ਬਾਕੀ ਕਿਸਾਨ ਅਤੇ ਜਨਤਕ ਧਿਰਾਂ ਵੀ ਕਾਫੀ ਅÏਖੀਆਂ ਹਨ, ਜਦਕਿ ਭਾਕਿਯੂ ਉਗਰਾਹਾਂ ਦੇ ਮੁਖੀ ਜੋਗਿੰਦਰ ਸਿੰਘ ਉਗਰਾਹਾਂ ਨੇ ਤਾਂ ਐਸ.ਐਸ.ਪੀ. ਖ਼ਿਲਾਫ਼ ਤਿੱਖੇ ਸ਼ਬਦਾਂ ਦੀ ਵਰਤੋਂ ਕੀਤੀ ਹੈ ਅਤੇ ਇਹ ਕਾਰਾ ਇਕ ਉੱਚ ਅਧਿਕਾਰੀ ਦੀ ਹੈਸੀਅਤ ਦੀ ਬਜਾਏ ਆਪਣੇ ਪਤੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਿਆਸੀ ਸਹਿ ਹੇਠਾਂ ਕੀਤਾ ਗਿਆ ਜ਼ਿਆਦਾ ਦੱਸਿਆ ਹੈ | ਉਧਰ ਇਸ ਮਾਮਲੇ ਵਿਚ ਲੱਤ ਟੁੱਟਣ ਕਰਕੇ ਹਸਪਤਾਲ ਦਾਖਲ ਕਿਸਾਨ ਚਰਨਜੀਤ ਸਿੰਘ ਮਾੜੀ ਦੀ ਹਾਲਤ ਵਿਗੜਨ ਕਰਕੇ ਉਸ ਨੂੰ ਅੱਜ ਡੀ.ਐਮ.ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ, ਜਿਸ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਨੇ ਸੰਘਰਸ਼ ਵਿੱਢਣ ਦੀ ਘੁਰਕੀ ਦਿੱਤੀ ਹੈ ਤੇ ਆਉਣ ਵਾਲੇ ਦਿਨਾਂ ਅੰਦਰ ਕਿਸਾਨਾਂ ਦਾ ਬਠਿੰਡਾ ਐਸ.ਐਸ. ਪੀ. ਨਾਲ ਮੁੜ ਪੇਚਾ ਪੈ ਸਕਦਾ ਹੈ |
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵਲੋਂ ਬਠਿੰਡਾ ਦੀ ਐਸ.ਐਸ.ਪੀ. ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ
ਅਜੀਤ ਡੈਸਕ
23-02-2026