ਫ਼ਾਜ਼ਿਲਕਾ, 22 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਮਾਜ ਸੇਵੀ ਤੇ ਉਦਯੋਗਪਤੀ ਸਵਰਗੀ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਮੌਕੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੋਂ ਹਜ਼ਾਰਾਂ ਦੀ ਗਿਣਤੀ 'ਚ ਪੁੱਜੀ ਸੰਗਤ ਨੇ ਉਨ੍ਹਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ 'ਚ ਭਾਈ ਜਸਕਰਨ ਸਿੰਘ ਪਟਿਆਲਾ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਭਾਈ ਗੁਰਵਿੰਦਰ ਸਿੰਘ ਸ਼ੇਰਾ ਵਲੋਂ ਸੰਦੀਪ ਗਿਲਹੋਤਰਾ ਦੇ ਸਪੁੱਤਰ ਤੇ ਪੀ. ਐੱਚ. ਡੀ. ਚੈਂਬਰ ਆਫ਼ ਇੰਡਸਟਰੀ ਪੰਜਾਬ ਦੇ ਕੋ ਚੇਅਰਮੈਨ ਕਰਨ ਗਿਲਹੋਤਰਾ ਅਤੇ ਉਨ੍ਹਾਂ ਦੇ ਜਵਾਈ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼ਰਧਾਂਜਲੀਆਂ ਦੇਣ ਵਾਲਿਆਂ 'ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਘੋਸ਼, ਹਰਿਆਣਾ ਦੀ ਪਹਿਲੀ ਔਰਤ ਮਿੱਤਰਾ ਘੋਸ਼, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਦੇ ਕੈਬਨਿਟ ਮੰਤਰੀਆਂ 'ਚ ਬਰਿੰਦਰ ਗੋਇਲ, ਹਰਭਜਨ ਸਿੰਘ ਈ. ਟੀ. ਓ., ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਪੰਜਾਬ ਦੇ ਸਾਬਕਾ ਮੰਤਰੀ ਹੰਸਰਾਜ ਜੋਸਨ, ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ, ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਵਿਧਾਇਕ ਕਾਕਾ ਬਰਾੜ, ਅਰਵਿੰਦਰ ਪਾਲ ਸਿੰਘ ਸੰਧੂ ਆਈ. ਏ. ਐੱਸ., ਵਰਿੰਦਰ ਸਿੰਘ ਬਰਾੜ ਐੱਸ. ਐੱਸ. ਪੀ. ਵਿਜੀਲੈਂਸ ਲੁਧਿਆਣਾ ਤੋਂ ਇਲਾਵਾ ਵੱਖ-ਵੱਖ ਸਮਾਜਿਕ, ਸਿਆਸੀ, ਧਾਰਮਿਕ, ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪੰਜਾਬ ਭਰ ਤੋਂ ਸਿਵਲ ਤੇ ਪੁਲਿਸ ਦੇ ਪ੍ਰਸ਼ਾਸਨਿਕ ਅਧਿਕਾਰੀ ਵੱਡੀ ਗਿਣਤੀ 'ਚ ਪੁੱਜੇ ਹੋਏ ਸਨ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਵਰਗੀ ਸੰਦੀਪ ਗਿਲਹੋਤਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਵੱਖ-ਵੱਖ ਖੇਤਰਾਂ ਅੰਦਰ ਇਮਾਨਦਾਰੀ ਨਾਲ ਕੰਮ ਕਰਦਿਆਂ ਗੁਜ਼ਾਰੀ | ਉਨ੍ਹਾਂ ਦੀਆਂ ਸ਼ਹੀਦਾਂ ਦੀ ਸਮਾਧ 'ਤੇ ਪ੍ਰਧਾਨ ਵਜੋਂ ਦਿੱਤੀਆਂ ਲੰਬਾ ਸਮਾਂ ਸੇਵਾਵਾਂ ਨੂੰ ਯਾਦ ਕੀਤਾ | ਕਰਨ ਗਿਲਹੋਤਰਾ ਨੇ ਅੰਤਿਮ ਅਰਦਾਸ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ |
ਸੰਦੀਪ ਗਿਲਹੋਤਰਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕਰਨ ਗਿਲਹੋਤਰਾ ਨੇ ਸੰਗਤਾਂ ਦੀ ਕੀਤਾ ਧੰਨਵਾਦ <br/>
ਅਜੀਤ ਡੈਸਕ
23-02-2026