29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀ ਕਾਬੂ, 5 ਆਧੁਨਿਕ ਪਿਸਤੌਲ ਬਰਾਮਦ <br/>

Ad Position 21
No active advertisement
ਅਜੀਤ ਡੈਸਕ 23-02-2026

ਅੰਮਿ੍ਤਸਰ, 22 ਫਰਵਰੀ (ਹਰਮਿੰਦਰ ਸਿੰਘ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਚ ਸ਼ਾਮਿਲ ਰਾਕਟ ਦਾ ਪਰਦਾਫਾਸ਼ ਕੀਤਾ ਹੈ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ੇਰਾ ਸਿੰਘ (26) ਭਿੰਡੀ ਸੈਦਾਂ ਅੰਮਿ੍ਤਸਰ ਅਤੇ ਜਗਰੂਪ ਸਿੰਘ ਉਰਫ਼ ਜੂਪਾ (21) ਪਿੰਡ ਤੂਰ ਅੰਮਿ੍ਤਸਰ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਇਕ .30 ਬੋਰ ਪੀਐਕਸ 5 ਸਟੌਰਮ ਪਿਸਤੌਲ, ਇਕ 9 ਐੱਮ. ਐੱਮ. ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਿਲ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਵਿਅਕਤੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਿਤ ਤਸਕਰਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਗ਼ੈਰਕਾਨੂੰਨੀ ਹਥਿਆਰਾਂ ਦੀ ਖੇਪ ਹਾਸਿਲ ਕਰਕੇ ਇਸਨੂੰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ | ਪੁਲਿਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਗੁਪਤ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਾਈਪਾਸ ਰੋਡ 'ਤੇ ਸਾਡਾ ਪਿੰਡ ਨੇੜੇ ਸੁਚੱਜੇ ਤਾਲਮੇਲ ਨਾਲ ਆਪ੍ਰੇਸ਼ਨ ਚਲਾਇਆ ਅਤੇ ਸ਼ੇਰਾ ਸਿੰਘ ਤੇ ਜਗਰੂਪ ਸਿੰਘ ਉਰਫ਼ ਜੂਪਾ ਨੂੰ ਇਕ ਗਲੌਕ ਪਿਸਤੌਲ ਅਤੇ ਇਕ. 30 ਬੋਰ ਪੀਐਕਸ5 ਸਟੌਰਮ ਪਿਸਤੌਲ ਸਮੇਤ ਗਿ੍ਫ਼ਤਾਰ ਕਰ ਲਿਆ | ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੂੰ ਦੋਵੇਂ ਗਿ੍ਫ਼ਤਾਰ ਮੁਲਜ਼ਮਾਂ ਵਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਤਿੰਨ ਹੋਰ ਪਿਸਤੌਲ ਬਰਾਮਦ ਹੋਏ | ਉਨ੍ਹਾਂ ਕਿਹਾ ਕਿ ਸ਼ੇਰਾ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜਿਸ 'ਤੇ ਲੜਕੀ ਨਾਲ ਜਬਰ ਜਨਾਹ ਕਰਕੇ ਅਤੇ ਉਸ ਨੂੰ ਕਤਲ ਕਰਕੇ ਅੱਗ ਲਾਉਣ ਸਮੇਤ ਹੋਰ ਘਿਨਾਉਣੇ ਅਪਰਾਧ ਦਰਜ ਹਨ | ਇਸ ਸੰਬੰਧੀ ਪੁਲਿਸ ਥਾਣਾ ਛਾਉਣੀ, ਅੰਮਿ੍ਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਡੀ. ਸੀ. ਪੀ. ਲਾਅ ਐਂਡ ਆਰਡਰ ਵਿਜੈ ਆਲਮ ਸਿੰਘ, ਏ. ਡੀ. ਸੀ. ਪੀ. ਸਰੀਵਨੇਲਾ, ਏ. ਸੀ. ਪੀ. ਹਰਮਿੰਦਰ ਸਿੰਘ, ਇੰਸ. ਅਮਨ ਰੰਧਾਵਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਾਲਾਗੜ੍ਹ ਪੁਲਿਸ ਥਾਣਾ ਆਈ.ਈ.ਡੀ. ਧਮਾਕਾ ਬੀ.ਕੇ.ਆਈ. ਨਾਲ ਸੰਬੰਧਿਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗਿ੍ਫ਼ਤਾਰ <br/>... ਅਗਲੀ ਖ਼ਬਰ ਹਾਈਵੇਅ ਲਈ ਐਕਵਾਇਰ ਕੀਤੀ ਸਕੂਲ ਦੀ ਇਮਾਰਤ ਦੇ ਪੈਸੇ ਨਾ ਪੈਣ ਕਰ ਕੇ ਗ੍ਰਾਮ ਪੰਚਾਇਤ ਹੋ ਰਹੀ ਖੱਜਲ-ਖੁਆਰ
Ad Position 24