29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਨਾਲਾਗੜ੍ਹ ਪੁਲਿਸ ਥਾਣਾ ਆਈ.ਈ.ਡੀ. ਧਮਾਕਾ ਬੀ.ਕੇ.ਆਈ. ਨਾਲ ਸੰਬੰਧਿਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 23-02-2026

ਚੰਡੀਗੜ੍ਹ, 22 ਫਰਵਰੀ (ਅਜੀਤ ਤਸਵੀਰ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਾਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਸੀ.ਆਈ. ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ 'ਤੇ ਆਰ.ਡੀ.ਐਕਸ. ਅਧਾਰਿਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ 'ਚ ਸ਼ਾਮਿਲ ਦੋ ਮੁੱਖ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ | ਦੋਵੇਂ ਐਸ.ਬੀ.ਐਸ. ਨਗਰ ਦੇ ਰਹਿਣ ਵਾਲੇ ਹਨ | ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ 9 ਐਮ.ਐਮ. ਗਲੌਕ ਪਿਸਤੌਲ ਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਵਿਦੇਸ਼ ਅਧਾਰਿਤ ਮੁੱਖ ਸਾਜ਼ਿਸਘਾੜੇ ਗੋਪੀ ਨਵਾਸ਼ਹਰੀਆ, ਜੱਸੀ ਕੁਲਾਮ ਅਤੇ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਆਪਣੇ ਸਾਥੀਆਂ ਨਾਲ ਮਿਲ ਕੇ ਆਰ.ਡੀ.ਐਕਸ.-ਅਧਾਰਿਤ ਆਈ.ਈ.ਡੀ. ਅਤੇ ਹੈਂਡ ਗ੍ਰਨੇਡ ਵਾਲੀਆਂ ਖੇਪਾਂ ਪ੍ਰਾਪਤ ਕੀਤੀਆਂ ਸਨ | ਜ਼ਿਕਰਯੋਗ ਹੈ ਕਿ ਗਿ੍ਫ਼ਤਾਰ ਕੀਤੇ ਦੋਸ਼ੀਆਂ ਵਲੋਂ 1 ਜਨਵਰੀ, 2026 ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣੇ 'ਤੇ ਧਮਾਕੇ ਲਈ ਵਰਤਿਆ ਇਕ ਆਈ.ਈ.ਡੀ. (ਆਰਡੀਐਕਸ) ਵੀ ਇਨ੍ਹਾਂ ਖੇਪਾਂ 'ਚੋਂ ਹੀ ਸੀ | ਡੀ.ਜੀ.ਪੀ. ਨੇ ਦੱਸਿਆ ਕਿ 6 ਮੁਲਜ਼ਮਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਵਲੋਂ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ, ਜੋ ਅੱਤਵਾਦੀ ਹਾਰਡਵੇਅਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਦੀ ਗਿ੍ਫ਼ਤਾਰੀ ਨਾਲ ਪੂਰੇ ਮਾਡਿਊਲ ਦਾ ਪਰਦਾਫਾਸ਼ ਹੋ ਗਿਆ ਹੈ | ਇਸ ਸੰਬੰਧ 'ਚ ਬੀ.ਐਨ.ਐਸ. ਅਤੇ ਅਸਲ੍ਹਾ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਹਾਲੀ ਦੇ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਵਿਖੇ ਕੇਸ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਸਰਕਾਰ ਖ਼ੁਰਾਕ ਪ੍ਰੋਗਰਾਮ' ਨੂੰ ਮਨਜ਼ੂਰੀ ਦੇਣ ਦੀ ਤਿਆਰੀ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ 'ਚ ਲੱਗ ਸ... ਅਗਲੀ ਖ਼ਬਰ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀ ਕਾਬੂ, 5 ਆਧੁਨਿਕ ਪਿਸਤੌਲ ਬਰਾਮਦ <br/>
Ad Position 24