29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

'ਪੰਜਾਬ ਸਰਕਾਰ ਖ਼ੁਰਾਕ ਪ੍ਰੋਗਰਾਮ' ਨੂੰ ਮਨਜ਼ੂਰੀ ਦੇਣ ਦੀ ਤਿਆਰੀ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਬੈਠਕ 'ਚ ਲੱਗ ਸਕਦੀ ਹੈ ਮੋਹਰ <br/>

Ad Position 21
No active advertisement
ਅਜੀਤ ਡੈਸਕ 23-02-2026
ਚੰਡੀਗੜ੍ਹ, 22 ਫ਼ਰਵਰੀ (ਅਜੀਤ ਬਿਊਰੋ)–ਸੂਬੇ 'ਚ ਖ਼ੁਰਾਕ ਸੁਰੱਖਿਆ ਦੇ ਦਾਇਰੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪੰਜਾਬ ਕੈਬਨਿਟ ਵਲੋਂ 'ਪੰਜਾਬ ਸਰਕਾਰ ਖ਼ੁਰਾਕ ਪ੍ਰੋਗਰਾਮ' ਨਾਮਕ ਪ੍ਰਮੁੱਖ ਯੋਜਨਾ ਨੂੰ ਮਨਜ਼ੂਰੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ | ਇਹ ਯੋਜਨਾ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐਨ. ਐਫ. ਐਸ. ਏ.), 2013 ਅਧੀਨ ਰਜਿਸਟਰਡ ਲਾਭਪਾਤਰੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਸ਼ੁਰੂ ਕੀਤੀ ਜਾ ਰਹੀ ਹੈ | ਇਸ ਯੋਜਨਾ ਤਹਿਤ ਐਨ.ਐਫ.ਐਸ.ਏ. ਅਧੀਨ ਦਰਜ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ ਤਾਂ ਜੋ ਗਰੀਬ ਅਤੇ ਲੋੜਵੰਦ ਵਰਗਾਂ ਨੂੰ ਲੋੜੀਂਦਾ ਖਾਣ ਪੀਣ ਦਾ ਸਾਮਾਨ ਸਮੇਂ ਸਿਰ ਹਾਸਲ ਹੋ ਸਕੇ | ਇਸ ਸਕੀਮ ਲਈ ਕਰੀਬ 1000 ਕਰੋੜ ਰੁਪਏ ਦਾ ਬਜਟ ਰੱਖਣ ਦਾ ਪ੍ਰਸਤਾਵ ਹੈ | ਇਸ ਲੋਕ ਪੱਖੀ ਅਤੇ ਅਹਿਮ ਯੋਜਨਾ ਦੀ ਕਾਰਗੁਜ਼ਾਰੀ 'ਚ ਵਿੱਤੀ ਪੱਖੋਂ ਕੋਈ ਰੁਕਾਵਟ ਨਾ ਆਵੇ, ਇਸ ਲਈ ਸਰਕਾਰ ਵਲੋਂ ਵੱਡੇ ਪੱਧਰ 'ਤੇ ਰਕਮ ਅਲਾਟ ਕਰਨ ਦੀ ਯੋਜਨਾ ਬਣਾਈ ਗਈ ਹੈ | ਮਕਸਦ ਇਹ ਹੈ ਕਿ ਸੂਬੇ ਦੇ ਸਾਰੇ ਯੋਗ ਲਾਭਪਾਤਰੀਆਂ ਤੱਕ ਰਾਸ਼ਨ ਕਿੱਟਾਂ ਦੀ ਵੰਡ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਸਕੇ | ਸਰਕਾਰ ਦਾ ਮੰਨਣਾ ਹੈ ਕਿ ਇਸ ਯੋਜਨਾ ਨਾਲ ਨਾ ਸਿਰਫ਼ ਖ਼ੁਰਾਕ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ, ਸਗੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਵੀ ਵੱਡੀ ਰਾਹਤ ਪ੍ਰਾਪਤ ਹੋਵੇਗੀ | ਕੈਬਨਿਟ ਦੀ ਸੋਮਵਾਰ ਨੂੰ ਹੋਣ ਵਾਲੀ ਗਲੀ ਬੈਠਕ 'ਚ ਇਸ ਪ੍ਰਸਤਾਵ 'ਤੇ ਅੰਤਿਮ ਮੋਹਰ ਲੱਗਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪੰਜਾਬੀ-ਅੰਗਰੇਜ਼ੀ ਕੋਸ਼ ਦੀ 'ਐਂਡਰਾਇਡ ਐਪ' ਜਾਰੀ <br/> ਅਗਲੀ ਖ਼ਬਰ ਨਾਲਾਗੜ੍ਹ ਪੁਲਿਸ ਥਾਣਾ ਆਈ.ਈ.ਡੀ. ਧਮਾਕਾ ਬੀ.ਕੇ.ਆਈ. ਨਾਲ ਸੰਬੰਧਿਤ ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗਿ੍ਫ਼ਤਾਰ <br/>...
Ad Position 24