ਅੰਮਿ੍ਤਸਰ, 23 ਫਰਵਰੀ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ (ਸੀ. ਆਈ.) ਅੰਮਿ੍ਤਸਰ ਨੇ 3 ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸ (ਕਿ੍ਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ | ਗਿ੍ਫਤਾਰ ਕੀਤੇ ਤਸਕਰ ਪਾਕਿਸਤਾਨ ਦੇ ਸੰਪਰਕ 'ਚ ਸਨ ਜੋ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਹਾਸਿਲ ਕਰਦੇ ਸਨ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਗਿ੍ਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮਿ੍ਤਸਰ ਦੇ ਪਿੰਡ ਕੋਹਾਲਾ ਅਤੇ ਖਿਆਲਾ ਕਲਾਂ ਵਸਨੀਕ ਅਜੈਪਾਲ ਸਿੰਘ ਤੇ ਜੋਬਨਦੀਪ ਸਿੰਘ ਵਜੋਂ ਹੋਈ ਹੈ | ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ ਸਪਲੈਂਡਰ ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ਵੀ ਜ਼ਬਤ ਕੀਤੀ ਹੈ | ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੇ ਮੁਲਜ਼ਮ ਪਾਕਿਸਤਾਨ 'ਚ ਸਥਿਤ ਇਕ ਤਸਕਰ ਦੇ ਸਿੱਧੇ ਸੰਪਰਕ ਵਿਚ ਸਨ ਅਤੇ ਅੰਮਿ੍ਤਸਰ ਦੇ ਪਿੰਡਾਂ ਅਟਲਗੜ੍ਹ ਅਤੇ ਰਤਨ ਦੇ ਕੰਡਿਆਲੀ ਵਾੜ ਵਾਲੇ ਖੇਤਰ ਤੋਂ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਤਸਕਰੀ ਕੀਤੀਆਂ ਖੇਪਾਂ ਹਾਸਲ ਕਰ ਰਹੇ ਸਨ | ਸੀ. ਆਈ. ਅੰਮਿ੍ਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਨੂੰ ਹਾਲ ਹੀ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਇਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਸ ਨੂੰ ਪਿੰਡ ਪਧਰੀ ਵਿਚ ਪਾਣੀ ਦੀ ਟੈਂਕੀ ਸ਼ਮਸ਼ਾਨਘਾਟ ਦੇ ਨੇੜੇ ਆਪਣੇ ਸਾਥੀ ਜੋਬਨਦੀਪ ਸਿੰਘ ਨੂੰ ਪਹੁੰਚਾਉਣ ਜਾ ਰਹੇ ਸਨ | ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਨੇ ਉਸ ਸਥਾਨ 'ਤੇ ਛਾਪਾ ਮਾਰਿਆ ਅਤੇ ਤਿੰਨਾਂ ਸ਼ੱਕੀਆਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈ. ਸੀ. ਈ. ਸਮੇਤ ਗਿ੍ਫ਼ਤਾਰ ਕੀਤਾ | ਇਸ ਸੰਬੰਧੀ ਐੱਸ. ਐੱਸ. ਓ. ਸੀ. ਸੈੱਲ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
ਕੌਮਾਂਤਰੀ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕ ਦਾ ਪਰਦਾਫਾਸ਼ <br/>
ਅਜੀਤ ਡੈਸਕ
24-02-2026