17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਗੁਰਦੁਆਰਾ ਡੇਰਾ ਡੁਮੇਲੀ ਸਾਹਿਬ ਚੱਕ ਵਿਖੇ ਹੋਲਾ ਮਹੱਲਾ ਸੰਬੰਧੀ ਤਿਆਰੀਆਂ ਜਾਰੀ- ਸੰਤ ਬਾਬਾ ਪ੍ਰੀਤਮ ਸਿੰਘ <br/>

Ad Position 21
No active advertisement
ਅਜੀਤ ਡੈਸਕ 24-02-2026

ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ)-ਖ਼ਾਲਸੇ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਸੰਬੰਧੀ ਗੁਰਦੁਆਰਾ ਡੇਰਾ ਡੁਮੇਲੀ ਸਾਹਿਬ ਚੱਕ ਹੋਲਗੜ੍ਹ ਵਿਖੇ ਤਿਆਰੀਆਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਸੰਤ ਬਾਬਾ ਪ੍ਰੀਤਮ ਸਿੰਘ ਡੁਮੇਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਉਸਾਰੀ ਦੇ ਕਾਰਜ ਜ਼ੋਰ-ਸ਼ੋਰ ਨਾਲ ਜਾਰੀ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਤੋਂ ਇਲਾਵਾ ਸੰਗਤਾਂ ਦੀ ਸਹੂਲਤ ਲਈ ਵਿਸ਼ਾਲ ਲੰਗਰ ਹਾਲ, ਰਿਹਾਇਸ਼ ਲਈ ਨਵੀਂ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ ਦੀ ਤਿਆਰੀ ਕੀਤੀ ਜਾ ਰਹੀ ਹੈ | ਸੰਤ ਬਾਬਾ ਡੂਮੇਲੀ ਨੇ ਦੱਸਿਆ ਕਿ ਹੋਲੇ ਮਹੱਲੇ ਦੀ ਆਰੰਭਤਾ ਮੌਕੇ 2 ਮਾਰਚ ਨੂੰ ਗੁਰਦੁਆਰਾ ਡੇਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਸਾਹਿਬ ਦੇ ਪੁਰਾਤਨ ਪ੍ਰੰਪਰਾਵਾਂ ਅਨੁਸਾਰ ਨਿਰਮਲ ਭੇਖ ਸੰਤ ਸਮਾਜ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਦਾ ਗੁਰਦੁਆਰਾ ਡੇਰਾ ਡੂਮੇਲੀ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਨਿਰਮਲ ਭੇਖ ਦੁਆਬਾ ਮੰਡਲ, ਸੰਤ ਮਹਾਂਪੁਰਸ਼ ਅਤੇ ਵੱਡੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ 'ਚ ਸ਼ਮੂਲੀਅਤ ਕਰਨਗੀਆਂ | ਇਸ ਮੌਕੇ ਪਿ੍ੰ: ਨਿਰੰਜਣ ਸਿੰਘ ਰਾਣਾ ਸੇਵਾਮੁਕਤ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਅਤੇ ਸੰਮਤੀ ਮੈਂਬਰ ਜੱਸੀ ਠੇਕੇਦਾਰ ਤੋਂ ਮਾਣੂੰਕੇ ਜ਼ੋਨ ਨੂੰ ਵੱਡੀਆਂ ਆਸਾਂ <br/> ਅਗਲੀ ਖ਼ਬਰ ਖਹਿਰਾ ਨੇ ਪਿੰਡ ਦੀ ਗਲੀ 'ਤੇ ਨਾਜਾਇਜ਼ ਕਬਜ਼ਾ ਕੀਤਾ-ਘੁੰਮਣ
Ad Position 24