17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਬੰਦੀ ਸਿੰਘਾਂ ਦੀ ਰਿਹਾਈ ਲਈ ਸਿਆਸੀ ਸਿੱਖ ਆਗੂਆਂ 'ਚ ਏਕਤਾ ਲਾਜ਼ਮੀ-ਇਯਾਲੀ <br/>

Ad Position 21
No active advertisement
ਅਜੀਤ ਡੈਸਕ 24-02-2026

ਮੁੱਲਾਂਪੁਰ-ਦਾਖਾ (ਜਗਰਾਓਾ), 23 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਸਿੱਖ ਸੰਘਰਸ਼ ਦੌਰਾਨ ਸਮੇਂ ਦੀਆਂ ਸਰਕਾਰਾਂ ਵਲੋਂ ਕੋਈ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਪਹਿਲਾਂ ਗਿ੍ਫਤਾਰ ਕਰਕੇ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖਾਂ ਦੀਆਂ ਸਿਆਸੀ ਧਿਰਾਂ ਵਿਚ ਏਕਤਾ ਹੋਣੀ ਲਾਜ਼ਮੀ ਹੈ, ਤਾਂ ਹੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਰਿਹਾਅ ਹੋਣਗੇ, ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿਆਸੀ ਸਿੱਖ ਆਗੂਆਂ ਦਾ ਕੌਮੀ ਫਰਜ਼ ਬਣਦਾ ਹੈ | ਸੰਸਦ ਮੈਂਬਰ ਅੰਮਿ੍ਤਪਾਲ ਸਿੰਘ, ਹੋਰ ਸਿੰਘਾਂ 'ਤੇ ਐੱਨ.ਐੱਸ.ਏ. ਲਾਉਣਾ ਵੀ ਪੰਜਾਬ ਸਰਕਾਰ ਦੀ ਕੇਂਦਰੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਕਾਰਵਾਈ ਹੈ | ਇਯਾਲੀ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਾਂਗ ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਅਧੀਨ ਬਿਜਲੀ ਬਿੱਲ ਅਤੇ ਬੀਜ ਬਿੱਲ 2025, ਮਨਰੇਗਾ ਨੂੰ ਬਹਾਲ ਕਰਨ ਦੀ ਮੰਗ ਵਾਲੇ ਜਿਉਂਦ (ਬਠਿੰਡਾ) ਵਿਖੇ ਅੰਦੋਲਨਕਾਰੀ ਕਿਸਾਨਾਂ ਉੱਪਰ ਪੰਜਾਬ ਪੁਲਿਸ ਵਲੋਂ ਅੱਥਰੂ ਗੈਸ ਗੋਲੇ ਵਰ੍ਹਾਉਣਾ ਤੇ ਝੂਠੇ ਮੁਕੱਦਮੇ ਦਰਜ ਕਰਨਾ ਨਿੰਦਣਯੋਗ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਕੈਨੇਡਾ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ <br/> ਅਗਲੀ ਖ਼ਬਰ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਅਤੇ ਸੰਮਤੀ ਮੈਂਬਰ ਜੱਸੀ ਠੇਕੇਦਾਰ ਤੋਂ ਮਾਣੂੰਕੇ ਜ਼ੋਨ ਨੂੰ ਵੱਡੀਆਂ ਆਸਾਂ <br/>
Ad Position 24