17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਅਬੋਹਰ 'ਚ ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਸਮੇਤ 3 ਮੌਤਾਂ, 2 ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 24-02-2026

ਅਬੋਹਰ, 23 ਫਰਵਰੀ (ਵਿਵੇਕ ਹੂੜੀਆ)-ਅਬੋਹਰ ਵਿਚ ਬੀਤੀ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਅ ਗਈ | ਇਸ ਭਿਆਨਕ ਹਾਦਸੇ ਵਿਚ ਕਾਰ ਸਵਾਰ ਦੋ ਸਕੇ ਭਰਾਵਾਂ ਸਮੇਤ 3 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ | ਮਿ੍ਤਕਾਂ ਦੀ ਪਛਾਣ ਉਦੈ (24), ਵਿਸ਼ਾਲ (22) ਅਤੇ ਰਮਨ (22) ਵਜੋਂ ਹੋਈ ਹੈ | ਇਹ ਸਾਰੇ ਅਬੋਹਰ ਦੇ ਨੇੜਲੇ ਪਿੰਡ ਬੱਲੂਆਣਾ ਦੇ ਰਹਿਣ ਵਾਲੇ ਸਨ | ਦੱਸਿਆ ਜਾ ਰਿਹਾ ਹੈ ਕਿ ਉਦੈ ਅਤੇ ਵਿਸ਼ਾਲ ਸਕੇ ਭਰਾ ਸਨ | ਉਦੈ ਵਿਆਹਿਆ ਹੋਇਆ ਸੀ ਅਤੇ ਉਸ ਦੇ ਦੋ ਛੋਟੇ ਬੱਚੇ ਹਨ | ਰਮਨ ਇਨ੍ਹਾਂ ਦੀ ਭੂਆ ਦਾ ਲੜਕਾ ਸੀ | ਜਾਣਕਾਰੀ ਅਨੁਸਾਰ ਇਹ ਨੌਜਵਾਨ ਬਾਗ਼ਾਂ ਵਿਚ ਕਿੰਨੂ ਤੋੜਨ ਦਾ ਠੇਕਾ ਲੈਂਦੇ ਸਨ ਅਤੇ ਫ਼ਾਜ਼ਿਲਕਾ ਵਿਚ ਇਕ ਸੌਦਾ ਕਰਕੇ ਰਾਤ ਕਰੀਬ ਸਵਾ 1 ਵਜੇ ਵਾਪਸ ਪਰਤ ਰਹੇ ਸਨ | ਜਦੋਂ ਉਨ੍ਹਾਂ ਦੀ ਕਾਰ ਹਨੂਮਾਨਗੜ੍ਹ ਰੋਡ ਵਲੋਂ ਰੋਟਰੀ ਚੌਕ ਦੇ ਪੁਲ ਤੋਂ ਉਤਰ ਰਹੀ ਸੀ ਤਾਂ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ | ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ | ਰਾਹਗੀਰਾਂ ਨੇ ਕਾਰ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ | ਸਿਟੀ-1 ਥਾਣਾ ਇੰਚਾਰਜ ਰਵਿੰਦਰ ਸਿੰਘ ਨੇ ਦੱਸਿਆ ਕਿ ਤਿੰਨੇ ਲਾਸ਼ਾਂ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ | ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ | ਹਾਲਾਂਕਿ ਕੁੱਝ ਲੋਕਾਂ ਵਲੋਂ ਬਰੇਕ ਫ਼ੇਲ੍ਹ ਹੋਣ ਦੀ ਗੱਲ ਕਹੀ ਜਾ ਰਹੀ ਹੈ, ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਬਦਤਰ ਹਾਲਤ ਲਈ ਕੇਂਦਰ ਅਤੇ ਸੂਬਾ ਸਰਕਾਰ ਜ਼ਿੰਮੇਵਾਰ- ਰਾਣਾ ਕੰਵਰਪਾਲ ਸਿੰਘ <br/> ਅਗਲੀ ਖ਼ਬਰ ਹਿਮਾਚਲ ਸਰਕਾਰ ਨੇ 1 ਅਪ੍ਰੈਲ ਤੋਂ ਵਧਾਈ ਐਂਟਰੀ ਫ਼ੀਸ <br/>
Ad Position 24