ਐੱਸ. ਏ. ਐੱਸ. ਨਗਰ, 23 ਫਰਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ 'ਚ ਵਾਧਾ ਕੀਤਾ ਗਿਆ ਹੈ | ਕਾਰਜਕਾਲ 'ਚ ਵਾਧਾ ਹੋਣ ਤੋਂ ਬਾਅਦ ਚੇਅਰਮੈਨ ਬਰਸਟ ਅੱਜ ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਪਹੁੰਚੇ, ਜਿਥੇ ਕਿ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪਹਿਲਾਂ ਵਾਂਗ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ |
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਕਾਰਜਕਾਲ 'ਚ ਵਾਧਾ
ਅਜੀਤ ਡੈਸਕ
24-02-2026