08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਜੀਲੈਂਸ ਵਲੋਂ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ ਕਾਬੂ <br/>

Ad Position 21
No active advertisement
ਅਜੀਤ ਡੈਸਕ 25-02-2026
ਚੰਡੀਗੜ੍ਹ, 24 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਗਿਆ ਹੈ | ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗਿ੍ਫ਼ਤਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ | ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲਿਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ 100,000 ਰੁਪਏ ਰਿਸ਼ਵਤ ਮੰਗੀ ਸੀ | ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ 'ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿਚ ਤੈਅ ਹੋਇਆ | ਸ਼ਿਕਾਇਤਕਰਤਾ ਨੇ ਰਿਸ਼ਵਤ ਸੰਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ | ਇਸ ਸੰਬੰਧੀ ਦੋਸ਼ੀ ਵਿਰੁੱਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸ.ਏ.ਐਸ. ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਪਹੁੰਚੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਅਗਲੀ ਖ਼ਬਰ ਗਰਾਸਨ ਫ਼ੈਕਟਰੀ ਧੌਲਾ ਦੀ ਸਹਾਇਕ ਡਾਇਰੈਕਟਰ ਆਫ਼ ਫੈਕਟਰੀਜ਼ ਬਰਨਾਲਾ ਨੇ ਕੀਤੀ ਚੈਕਿੰਗ
Ad Position 24