ਜਲੰਧਰ, 24 ਫਰਵਰੀ (ਸ਼ੈਲੀ)-ਕਾਊਾਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਜ਼ਬਰੀ ਵਸੂਲੀ ਨਾਲ ਸੰਬੰਧਿਤ ਗੋਲੀਬਾਰੀ ਦੀਆਂ ਘਟਨਾਵਾਂ 'ਚ ਸ਼ਾਮਿਲ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਵਲੋਂ ਸਮਰਥਤ ਇਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ ਇਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ (ਸ਼ਹੀਦ ਭਗਤ ਸਿੰਘ ਨਗਰ) ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤੇ ਗਏ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ-ਗੋਪੀ ਨਵਾਂਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ ਜੋ ਬੀ.ਕੇ.ਆਈ. ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿਚ ਇਕ ਟਰੈਵਲ ਏਜੰਟ ਦੇ ਘਰ 'ਤੇ ਦੋ ਵਾਰ ਗੋਲੀਆਂ ਚਲਾਈਆਂ ਸੀ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮਿ੍ਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੁੱਸੀ ਵਿਖੇ ਲਿੱਧੜਾਂ ਅੰਡਰਬਿ੍ਜ ਨੇੜਿਓਾ ਬੀ.ਕੇ.ਆਈ. ਨਾਲ ਜੁੜੇ ਦੋਵਾਂ ਕਾਰਕੁਨਾਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ | ਉਨ੍ਹਾਂ ਦਸਿਆ ਕਿ ਇਸ ਸੰਬੰਧੀੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮਿ੍ਤਸਰ ਵਿਖੇ ਸੰਬੰਧਿਤ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ |
ਬੀ.ਕੇ.ਆਈ. ਦੇ 2 ਕਾਰਕੁਨ ਜਲੰਧਰ ਤੋਂ ਗਿ੍ਫ਼ਤਾਰ-ਪਿਸਤੌਲ ਬਰਾਮਦ <br/>
ਅਜੀਤ ਡੈਸਕ
25-02-2026