08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਜ਼ਮੀਨ ਦੀ ਵੰਡ ਨੂੰ ਲੈ ਕੇ ਪੁੱਤ ਵਲੋਂ ਪਿਤਾ ਦੀ ਹੱਤਿਆ

Ad Position 21
No active advertisement
ਅਜੀਤ ਡੈਸਕ 25-02-2026

ਬਰੇਟਾ (ਮਾਨਸਾ), 24 ਫਰਵਰੀ (ਪਾਲ ਸਿੰਘ ਮੰਡੇਰ)-ਨੇੜਲੇ ਪਿੰਡ ਧਰਮਪੁਰਾ ਵਿਖੇ ਜ਼ਮੀਨ ਦੀ ਵੰਡ ਨੂੰ ਲੈ ਕੇ ਵੱਡੇ ਪੁੱਤਰ ਵਲੋਂ ਆਪਣੇ ਪਿਤਾ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਏ ਸਿੰਘ ਦਾ ਆਪਣੇ ਪਿਤਾ ਗੁਰਜੰਟ ਸਿੰਘ (65) ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਤਕਰਾਰ ਚੱਲ ਰਿਹਾ ਸੀ | ਗੁਰਜੰਟ ਸਿੰਘ ਕੋਲ 4 ਏਕੜ ਜ਼ਮੀਨ ਸੀ, ਜਿਸ ਦੀ ਵੰਡ ਨੂੰ ਲੈ ਕੇ ਅਕਸਰ ਘਰ 'ਚ ਝਗੜਾ ਚੱਲਦਾ ਰਹਿੰਦਾ ਸੀ ਅਤੇ ਰਾਏ ਸਿੰਘ ਆਪਣੇ ਹਿੱਸੇ ਦੀ 2 ਏਕੜ ਜ਼ਮੀਨ ਲੈਣ ਲਈ ਲੜਦਾ ਰਹਿੰਦਾ ਸੀ | ਤਲਖ਼ੀ 'ਚ ਆ ਕੇ ਉਸ ਨੇ ਛੋਟੇ ਭਰਾ ਦੇ ਘਰ ਦੀ ਕੰਧ ਟੱਪ ਕੇ ਆਪਣੇ ਪਿਤਾ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ | ਇਸ ਦੌਰਾਨ ਉਸ ਨੇ ਆਪਣੀ ਮਾਂ ਤੇ ਛੋਟੇ ਭਰਾ ਨੂੰ ਵੀ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਪੁਲਿਸ ਵਲੋਂ ਮਿ੍ਤਕ ਦੇ ਛੋਟੇ ਪੁੱਤਰ ਦੇ ਬਿਆਨਾਂ 'ਤੇ ਰਾਏ ਸਿੰਘ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਸਮੇਤ ਪੰਜਾਬ ਦੇ ਕਈ ਹਿੱਸਿਆਂ 'ਚ ਪਈ ਧੁੰਦ ਅਗਲੀ ਖ਼ਬਰ ਸਰਬਜੀਤ ਕੌਰ ਦੇ ਭਾਰਤੀ ਪਤੀ ਕਰਨੈਲ ਸਿੰਘ ਵਲੋਂ ਲਾਹੌਰ ਹਾਈ ਕੋਰਟ 'ਚ ਨਵੀਂ ਪਟੀਸ਼ਨ <br/>
Ad Position 24