08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਬੈਂਕ ਧੋਖਾਧੜੀ ਦੇ 556 ਕਰੋੜ ਰੁਪਏ ਵਾਪਸ ਖਾਤਿਆਂ 'ਚ ਆਏ-ਸੈਣੀ <br/>

Ad Position 21
No active advertisement
ਅਜੀਤ ਡੈਸਕ 25-02-2026

ਚੰਡੀਗੜ੍ਹ, 24 ਫਰਵਰੀ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜ ਵਿਧਾਨ ਸਭਾ 'ਚ ਜਾਣਕਾਰੀ ਦਿੱਤੀ ਹੈ ਕਿ ਸੂਬਾ ਸਰਕਾਰ ਨੇ ਆਈ.ਡੀ.ਐਫ.ਸੀ. ਫਸਟ ਬੈਂਕ ਮਾਮਲੇ 'ਚ ਆਪਣੇ ਬਣਦੇ ਲਗਪਗ 556 ਕਰੋੜ ਰੁਪਏ ਵਾਪਸ ਪ੍ਰਾਪਤ ਕਰ ਲਏ ਹਨ | ਸੈਣੀ ਨੇ ਸਦਨ 'ਚ ਕਿਹਾ ਕਿ 22 ਕਰੋੜ ਰੁਪਏ ਵਿਆਜ਼ ਸਮੇਤ ਲਗਪਗ 556 ਕਰੋੜ ਰੁਪਏ 24 ਘੰਟਿਆਂ ਦੇ ਅੰਦਰ ਵਾਪਸ ਆ ਗਏ ਹਨ | ਐਤਵਾਰ ਨੂੰ ਬੈਂਕ ਨੇ ਹਰਿਆਣਾ ਸਰਕਾਰ ਦੇ ਖਾਤਿਆਂ 'ਚ ਆਪਣੇ ਕਰਮਚਾਰੀਆਂ ਤੇ ਹੋਰਾਂ ਵਲੋਂ ਕੀਤੀ ਗਈ 590 ਕਰੋੜ ਰੁਪਏ ਦੀ ਧੋਖਾਧੜੀ ਦਾ ਖੁਲਾਸਾ ਕੀਤਾ ਸੀ | ਮੁੱਖ ਮੰਤਰੀ ਨੇ ਸਦਨ 'ਚ ਕਿਹਾ ਕਿ ਮੈਂ ਸਦਨ ਸਾਹਮਣੇ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਹਰਿਆਣਾ ਸਰਕਾਰ ਦੇ ਵਿਭਾਗਾਂ ਨਾਲ ਸਬੰਧਤ ਸਾਰੀ ਰਕਮ ਸਾਡੇ ਖਾਤਿਆਂ 'ਚ ਵਾਪਸ ਜਮ੍ਹਾਂ ਹੋ ਗਈ ਹੈ, ਇਹ ਵਸੂਲੀ 24 ਘੰਟਿਆਂ ਦੇ ਅੰਦਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬੈਂਕ ਨੇ ਸਰਕਾਰ ਨੂੰ ਜਾਣੂੰ ਕਰਵਾਇਆ ਹੈ ਕਿ ਇਹ ਘਟਨਾ ਮੁੱਖ ਤੌਰ 'ਤੇ ਚੰਡੀਗੜ੍ਹ 'ਚ ਬੈਂਕ ਦੀ ਇਕ ਖਾਸ ਸ਼ਾਖਾ ਨਾਲ ਸਬੰਧਿਤ ਹੈ, ਜਿਸ 'ਚ ਦਰਮਿਆਨੇ ਤੇ ਹੇਠਲੇ ਪੱਧਰ ਦੇ ਚਾਰ ਤੋਂ ਪੰਜ ਬੈਂਕ ਕਰਮਚਾਰੀ ਸ਼ਾਮਿਲ ਸਨ, ਜਿਨ੍ਹਾਂ ਇਸ ਪੂਰੀ ਸਾਜਿਸ਼ 'ਚ ਮਿਲੀਭੁਗਤ ਕੀਤੀ ਸੀ | ਸੈਣੀ ਨੇ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ 'ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸ ਤੋਂ ਪਹਿਲਾਂ ਸੈਣੀ ਨੇ ਕਿਹਾ ਸੀ ਕਿ ਸੂਬੇ ਦਾ ਐਂਟੀ-ਕਰੱਪਸ਼ਨ ਬਿਊਰੋ ਇਸ ਧੋਖਾਧੜੀ ਦੀ ਡੂੰਘਾਈ ਨਾਲ ਜਾਂਚ ਕਰੇਗਾ | ਉਨ੍ਹਾਂ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਜਾਂਚ ਲਈ ਵਿੱਤ ਸਕੱਤਰ ਦੀ ਅਗਵਾਈ 'ਚ ਇਕ ਕਮੇਟੀ ਵੀ ਬਣਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਅਵਿਮੁਕਤੇਸ਼ਵਰਾਨੰਦ ਸਰਸਵਤੀ ਨੇ ਅਗਾਊਾ ਜ਼ਮਾਨਤ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਅਗਲੀ ਖ਼ਬਰ ਹਾਂਗਕਾਂਗ ਤੋਂ ਦਿੱਲੀ ਆਈ ਇਕ ਅਮਰੀਕੀ ਔਰਤ ਦੇ ਬੈਗ ਵਿਚੋਂ 5.42 ਕਰੋੜ ਰੁਪਏ ਦਾ ਸਾਮਾਨ ਮਿਲਿਆ <br/>
Ad Position 24