08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸ਼੍ਰੋਮਣੀ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜਥੇ ਨਾਲ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ <br/>

Ad Position 21
No active advertisement
ਅਜੀਤ ਡੈਸਕ 25-02-2026

ਅੰਮਿ੍ਤਸਰ, 24 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਅਪੈ੍ਰਲ ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਤੋਂ ਇਲਾਵਾ ਜੂਨ ਵਿਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਨਾਲ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ | ਉਕਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜੂਨ ਮਹੀਨੇ ਇਸ ਜਥੇ ਨੂੰ ਭੇਜੇ ਜਾਣ ਸੰਬੰਧੀ ਪ੍ਰਕਿਰਿਆ ਆਰੰਭੀ ਗਈ ਹੈ | ਸਕੱਤਰ ਨੇ ਦੱਸਿਆ ਕਿ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ ਆਗਾਮੀ 5 ਮਾਰਚ ਤੱਕ ਦਫ਼ਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਵਿਖੇ ਭੇਜ ਸਕਦੇ ਹਨ | ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ ਅਤੇ ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ | ਇਸ ਵਾਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਸ਼ਹੀਦੀ ਪੁਰਬ 16 ਜੂਨ ਨੂੰ , ਜਦੋਂਕਿ ਸ਼ੋ੍ਰਮਣੀ ਕਮੇਟੀ ਵਲੋਂ ਲਾਗੂ ਸੋਧੇ ਹੋਏ ਕੈਲੰਡਰ ਅਨੁਸਾਰ ਇਹ ਸ਼ਹੀਦੀ ਪੁਰਬ 18 ਜੂਨ ਨੂੰ ਮਨਾਇਆ ਜਾਣਾ ਹੈ | ਜ਼ਿਕਰਯੋਗ ਹੈ ਕਿ ਜਥੇ ਨਾਲ ਜਾਣ ਵਾਲੀਆਂ ਇਕੱਲੀਆਂ ਸ਼ਰਧਾਲੂ ਬੀਬੀਆਂ ਲਈ ਉਕਤ ਦਸਤਾਵੇਜ਼ਾਂ ਦੇ ਨਾਲ-ਨਾਲ ਤਸਦੀਕਸ਼ੁਦਾ ਸਵੈ ਘੋਸ਼ਣਾ ਫਾਰਮ ਵੀ ਜਮ੍ਹਾਂ ਕਰਾਉਣਾ ਲਾਜ਼ਮੀ ਹੈ |

Ad Position 22
No active advertisement
ਪਿਛਲੀ ਖ਼ਬਰ ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਵਲੋਂ ਸ਼ਹੀਦੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜ਼ਾ <br/> ਅਗਲੀ ਖ਼ਬਰ ਉੱਘੇ ਪੱਤਰਕਾਰ ਤੇ ਲੇਖਕ ਐਸ. ਅਸ਼ੋਕ ਭੌਰਾ ਦੀ ਪੁਸਤਕ ਪ੍ਰਮੁੱਖ ਸ਼ਖਸੀਅਤਾਂ ਵਲੋਂ ਰਿਲੀਜ਼ <br/>
Ad Position 24