08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਵਲੋਂ ਸ਼ਹੀਦੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 25-02-2026

ਮਲੇਰਕੋਟਲਾ, 24 ਫ਼ਰਵਰੀ (ਮਨਜਿੰਦਰ ਸਿੰਘ ਸਰੌਦ)-ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਵਲੋਂ 2 ਨਵੰਬਰ, 1984 ਦੇ ਸਿੱਖ ਕਤਲੇਆਮ ਦੌਰਾਨ ਹਰਿਆਣਾ ਦੇ ਖੰਡਰ ਬਣ ਚੁੱਕੇ ਪਿੰਡ ਹੋਂਦ ਚਿੱਲੜ ਵਿਖੇ ਮਾਰਚ ਮਹੀਨੇ ਕਰਵਾਏ ਜਾਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਆਖਿਆ ਕਿ ਉਨ੍ਹਾਂ ਵਲੋਂ ਹਰਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਸ ਮਸਲੇ ਸੰਬੰਧੀ ਅਹਿਮ ਵਿਚਾਰ-ਵਟਾਂਦਰਾ ਕਰਦਿਆਂ ਸਮਾਗਮ ਸੰਬੰਧੀ ਗੱਲਬਾਤ ਕੀਤੀ ਗਈ | ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਪਿੰਡ ਹੋਂਦ ਵਿਖੇ 32 ਸਿੱਖਾਂ ਨੂੰ ਜ਼ਖ਼ਮੀ ਹਾਲਤ ਵਿਚ ਇਕ ਖੂਹ ਵਿਚ ਸੁੱਟ ਕੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਕੇ ਸਾੜ ਦਿੱਤਾ ਗਿਆ ਸੀ | ਇਸ ਮਾਮਲੇ ਵਿਚ ਸ਼ੁਰੂ ਤੋਂ ਇਨਸਾਫ਼ ਦੀ ਜੰਗ ਲੜ ਰਹੇ ਭਾਈ ਘੋਲੀਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਰੇਵਾੜੀ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹੋਂਦ ਚਿੱਲੜ ਸਿੱਖ ਇਨਸਾਫ਼ ਕਮੇਟੀ ਨੂੰ ਖੰਡਰ ਬਣ ਚੁੱਕੇ ਪਿੰਡ ਦੀ ਨਿਸ਼ਾਨਦੇਹੀ ਕਰਵਾ ਕੇ ਪਿੰਡ ਹੋਂਦ ਦੇ 32 ਸਿੱਖਾਂ ਦੀ ਸ਼ਹੀਦੀ ਯਾਦਗਾਰ ਬਣਾਉਣ ਸੰਬੰਧੀ ਦਿੱਤੀ ਗਈ ਮਨਜ਼ੂਰੀ ਤੋਂ ਬਾਅਦ ਹੁਣ ਫੈਸਲਾ ਕੀਤਾ ਗਿਆ ਹੈ ਕਿ ਮਾਰਚ ਮਹੀਨੇ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਨ ਦੇ ਲਈ ਇੱਕ ਸ਼ਹੀਦੀ ਸਮਾਗਮ ਕਰਵਾਇਆ ਜਾਵੇ | ਭਾਈ ਘੋਲੀਆਂ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਦੌਰਾਨ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਕੌਮੀ ਆਗੂਆਂ ਤੋਂ ਇਲਾਵਾ ਵੱਖ-ਵੱਖ ਸਿੱਖ ਸੰਸਥਾਵਾਂ ਦੇ ਆਗੂ ਸ਼ਹੀਦੀ ਸਮਾਗਮ ਵਿਚ ਸ਼ਿਰਕਤ ਕਰਨਗੇ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਭਾਈ ਅਮਨਦੀਪ ਸਿੰਘ, ਚਿੱਲੜ ਦੇ ਸਰਪੰਚ ਰਵੀ ਕੁਮਾਰ, ਭੀਮ ਸਿੰਘ ਨਾਰਲੌਨ, ਗੋਪਾਲ ਸਿੰਘ ਰੇਵਾੜੀ, ਗੁਰਜੀਤ ਸਿੰਘ ਪਟੌਦੀ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਚੰਦਨਪਰੀਤ ਸਿੰਘ ਮਾਨ, ਮਨਦੀਪ ਸਿੰਘ ਭੱਠਲ, ਪ੍ਰਸ਼ਾਸਨਿਕ ਅਧਿਕਾਰੀ ਤੇ ਪੀੜਤ ਪਰਿਵਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਈਕਲਿੰਗ ਐਸੋਸੀਏਸ਼ਨ ਨਾਲ ਮਾਨਤਾ ਲਈ ਅਰਜ਼ੀਆਂ ਮੰਗੀਆਂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜਥੇ ਨਾਲ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟ...
Ad Position 24