ਚੰਡੀਗੜ੍ਹ, 24 ਫ਼ਰਵਰੀ (ਸੰਦੀਪ ਕੁਮਾਰ ਮਾਹਨਾ)ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪੰਜਾਬ ਮਨੋਰੰਜਨ ਕਾਲੀਆ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਐਲਾਨੀ ਗਈ 'ਮੇਰੀ ਰਸੋਈ' ਯੋਜਨਾ ਨੂੰ ਚੁਣਾਵੀਂ ਲਾਭ ਲਈ ਕੀਤਾ ਗਿਆ ਕਦਮ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਆਪਣੇ ਪੁਰਾਣੇ ਚੋਣੀ ਵਾਅਦੇ ਪੂਰੇ ਕਰਨ 'ਚ ਅਸਫ਼ਲ ਰਹੀ ਹੈ | ਉਨ੍ਹਾਂ ਕਿਹਾ ਕਿ ਰੁਜ਼ਗਾਰ, ਔਰਤਾਂ ਨੂੰ ਆਰਥਿਕ ਸਹਾਇਤਾ ਅਤੇ ਭਿ੍ਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇ ਦਾਅਵੇ ਅਜੇ ਤੱਕ ਕਾਗ਼ਜ਼ਾਂ ਤੱਕ ਹੀ ਸੀਮਿਤ ਹਨ, ਜਦਕਿ ਚੋਣਾਂ ਨੇੜੇ ਦੇਖ ਕੇ ਨਵੀਆਂ ਯੋਜਨਾਵਾਂ ਦੇ ਐਲਾਨ ਕੀਤੇ ਜਾ ਰਹੇ ਹਨ | ਕਾਲੀਆ ਨੇ ਕਿਹਾ ਕਿ ਚੁਣਾਵੀ ਸਾਲ 'ਚ ਨਵੀਂਆਂ ਸਕੀਮਾਂ ਨਾਲ ਸੂਬੇ ਦੇ ਲੋਕਾਂ ਨੂੰ ਹੁਣ ਭਰਮਾਇਆ ਨਹੀਂ ਜਾ ਸਕਦਾ |
ਚੁਣਾਵੀਂ ਸਾਲ 'ਚ ਨਵੀਆਂ ਸਕੀਮਾਂ ਨਾਲ ਸੂਬੇ ਦੇ ਲੋਕਾਂ ਨੂੰ ਭਰਮਾਇਆ ਜਾ ਰਿਹਾਮਨੋਰੰਜਨ ਕਾਲੀਆ
ਅਜੀਤ ਡੈਸਕ
25-02-2026