12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਭਾਰਤ-ਅਮਰੀਕਾ ਸਮਝੌਤੇ ਦਾ ਖੇਤੀਬਾੜੀ 'ਤੇ ਮਾਰੂ ਅਸਰ ਪਵੇਗਾ-ਮਨੀਸ਼ ਤਿਵਾੜੀ

Ad Position 21
No active advertisement
ਅਜੀਤ ਡੈਸਕ 25-02-2026

ਜਲੰਧਰ, 24 ਫਰਵਰੀ (ਜਸਪਾਲ ਸਿੰਘ)-ਕਾਂਗਰਸ ਦੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਕ ਵਾਰ ਫਿਰ ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਸ ਦੇ ਖੇਤੀਬਾੜੀ 'ਤੇ ਨਾਕਾਰਾਤਮਕ ਤੇ ਮਾਰੂ ਪ੍ਰਭਾਵ ਪੈਣਗੇ | ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦੀਆਂ ਬੁਹਤ ਸਾਰੀਆਂ ਮੱਦਾਂ ਨੂੰ ਛੁਪਾਇਆ ਜਾ ਰਿਹਾ ਹੈ, ਜਿਨ੍ਹਾਂ ਬਾਰੇ ਖੁੱਲ੍ਹੀ ਚਰਚਾ ਹੋਣੀ ਚਾਹੀਦੀ ਹੈ | ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਅਮਰੀਕੀ ਖੇਤੀਬਾੜੀ ਉਤਪਾਦਾਂ ਨੂੰ ਭਾਰਤ ਵਿਚ ਡਿਊਟੀ ਮੁਕਤ ਦਾਖਲ ਹੋਣ ਦੇਣ ਨਾਲ ਇਸ ਦੇ ਦੇਸ਼ ਦੇ ਖੇਤੀਬਾੜੀ ਉਤਪਾਦਾਂ 'ਤੇ ਕੀ ਅਸਰ ਪੈਣਗੇ, ਅਜਿਹਾ ਬੁਨਿਆਦੀ ਮੁੱਦਾ ਹੈ, ਜਿਨ੍ਹਾਂ ਬਾਰੇ ਸਰਕਾਰ ਨੂੰ ਪਹਿਲਾਂ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਵਿਸ਼ਵ ਟੈਕਸਟਾਈਲ ਨਕਸ਼ੇ 'ਤੇ ਹੋਵੇਗਾ ਹੋਰ ਮਜ਼ਬੂਤ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਚੁਣਾਵੀਂ ਸਾਲ 'ਚ ਨਵੀਆਂ ਸਕੀਮਾਂ ਨਾਲ ਸੂਬੇ ਦੇ ਲੋਕਾਂ ਨੂੰ ਭਰਮਾਇਆ ਜਾ ਰਿਹਾ–ਮਨੋਰੰਜਨ ਕਾਲੀਆ
Ad Position 24