13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਡੀ.ਜੀ.ਸੀ.ਏ. ਨੇ ਵੀ.ਐੱਸ.ਆਰ. ਵੈਂਚਰਜ਼ ਦੇ 4 ਜਹਾਜ਼ਾਂ ਨੂੰ ਉਡਾਣ ਭਰਨ ਤੋਂ ਰੋਕਿਆ <br/>

Ad Position 21
No active advertisement
ਅਜੀਤ ਡੈਸਕ 25-02-2026
ਨਵੀਂ ਦਿੱਲੀ, 24 ਫਰਵਰੀ (ਏਜੰਸੀ)-ਭਾਰਤੀ ਹਵਾਬਾਜ਼ੀ ਰੈਗੂਲੇਟਰ ਡੀ.ਜੀ.ਸੀ.ਏ. ਨੇ ਵੀ.ਐੱਸ.ਆਰ. ਵੈਂਚਰਜ਼ ਦੇ ਚਾਰ ਜਹਾਜ਼ਾਂ ਦੀਆਂ ਉਡਾਣਾਂ 'ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ | ਇਹ ਕਾਰਵਾਈ ਪਿਛਲੇ ਮਹੀਨੇ ਬਾਰਾਮਤੀ ਵਿਚ ਹੋਏ ਜਹਾਜ਼ ਹਾਦਸੇ ਤੋਂ ਬਾਅਦ ਕੀਤੇ ਗਏ ਇੱਕ ਵਿਸ਼ੇਸ਼ ਸੁਰੱਖਿਆ ਆਡਿਟ ਤੋਂ ਬਾਅਦ ਕੀਤੀ ਗਈ ਹੈ | ਆਡਿਟ ਦੌਰਾਨ ਪਾਇਆ ਗਿਆ ਕਿ ਕੰਪਨੀ ਸੁਰੱਖਿਆ ਅਤੇ ਰੱਖ-ਰਖਾਅ ਦੇ ਕਈ ਅਹਿਮ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀ ਸੀ | ਜ਼ਿਕਰਯੋਗ ਹੈ ਕਿ 28 ਜਨਵਰੀ ਨੂੰ ਬਾਰਾਮਤੀ ਨੇੜੇ ਵੀ.ਐੱਸ.ਆਰ. ਵੈਂਚਰਸ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ | ਇਸ ਹਾਦਸੇ 'ਚ ਮਹਾਰਾਸ਼ਟਰ ਦੇ ਉਸ ਵੇਲੇ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਸਣੇ ਪੰਜ ਜਣਿਆਂ ਦੀ ਮੌਤ ਹੋ ਗਈ ਸੀ | ਇਹ ਜਹਾਜ਼ ਉਦੋਂ ਤੱਕ ਨਹੀਂ ਉੱਡ ਸਕਣਗੇ ਜਦੋਂ ਤੱਕ ਕੰਪਨੀ ਸੁਰੱਖਿਆ ਦੇ ਸਾਰੇ ਮਾਪਦੰਡਾਂ ਨੂੰ ਪੂਰਾ ਨਹੀਂ ਕਰ ਲੈਂਦੀ |

Ad Position 22
No active advertisement
ਪਿਛਲੀ ਖ਼ਬਰ ਕੂੜਾ ਚੁੱਕਣ ਵਾਲੀਆਂ ਕਈ ਟਰੈਕਟਰ ਟਰਾਲੀਆਂ ਦੀ ਮੇਅਰ ਵਲੋਂ ਅਦਾਇਗੀ ਰੋਕਣ ਦੇ ਆਦੇਸ਼ <br/> ਅਗਲੀ ਖ਼ਬਰ ਸਿਵਲ ਸੇਵਾਵਾਂ ਪ੍ਰੀਖਿਆ ਲਈ ਅਰਜ਼ੀ ਦੀ ਆਖ਼ਰੀ ਤਰੀਕ 27 ਤੱਕ ਵਧਾਈ <br/>
Ad Position 24