18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੰਗਰੂਰ ਦਾ ਫ਼ੌਜੀ ਜਵਾਨ ਮਨੀਪੁਰ 'ਚ ਸ਼ਹੀਦ

Ad Position 21
No active advertisement
ਅਜੀਤ ਡੈਸਕ 26-02-2026
ਸੁਨਾਮ ਊਧਮ ਸਿੰਘ ਵਾਲਾ, 25 ਫਰਵਰੀ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਮਹਿਲਾਂ ਦੇ ਇਕ ਫ਼ੌਜੀ ਜਵਾਨ ਦੀ ਡਿਊਟੀ ਦੌਰਾਨ ਮਨੀਪੁਰ ਵਿਚ ਸ਼ਹੀਦ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਚੌਕ ਦਾ ਗੁਰਪ੍ਰੀਤ ਸਿੰਘ ਫ਼ੌਜ 'ਚ ਮਨੀਪੁਰ ਵਿਖੇ ਤਾਇਨਾਤ ਸੀ, ਜੋ ਦੇਸ਼ ਵਿਰੋਧੀ ਅਨਸਰਾਂ ਨਾਲ ਗੋਲੀਬਾਰੀ ਦੌਰਾਨ ਸ਼ਹੀਦ ਹੋ ਗਏ | ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿਚ ਸੇਵਾਵਾਂ ਨਿਭਾ ਰਹੇ ਸਨ ਅਤੇ ਡਿਊਟੀ ਦੌਰਾਨ ਬਹਾਦਰੀ ਨਾਲ ਮੁਕਾਬਲਾ ਕਰਦਿਆਂ ਆਪਣਾ ਬਲੀਦਾਨ ਦੇ ਗਿਆ | ਸ਼ਹੀਦ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਇਕ ਪੁੱਤਰ ਅਤੇ ਇਕ ਧੀ ਛੱਡ ਗਿਆ | ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ | ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂ ਰਣ ਸਿੰਘ ਮਹਿਲਾਂ ਨੇ ਪੀੜਤ ਪਰਿਵਾਰ ਲਈ ਸਰਕਾਰ ਤੋਂ ਯੋਗ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਪਿੰਡ ਵਿਚ ਸ਼ਹੀਦ ਦੀ ਯਾਦ ਵਿਚ ਢੁਕਵੀਂ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ | ਸ਼ਹੀਦ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਭਲਕੇ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ <br/> ਅਗਲੀ ਖ਼ਬਰ ਮੋਹਨ ਭਾਗਵਤ ਵਲੋਂ ਪਠਾਨਕੋਟ 'ਚ ਸੰਘ ਦੀ ਸੰਰਚਨਾ ਨੂੰ ਲੈ ਕੇ ਵਿਚਾਰ-ਚਰਚਾ <br/>
Ad Position 24