ਅੰਮਿ੍ਤਸਰ, 25 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ 26 ਫਰਵਰੀ ਨੂੰ ਹੋਣ ਜਾ ਰਹੀ ਇਕੱਤਰਤਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਰਮਿਆਨ ਚੱਲ ਰਹੇ ਵਿਵਾਦ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਲੈ ਕੇ ਕੋਈ ਅਹਿਮ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਹ ਅੰਤਿੰ੍ਰਗ ਕਮੇਟੀ ਇਕੱਤਰਤਾ ਕੱਲ੍ਹ ਬਾਅਦ ਦੁਪਹਿਰ 3 ਵਜੇ ਰੱਖੀ ਗਈ ਹੈ | ਜਾਣਕਾਰ ਸੂਤਰਾਂ ਅਨੁਸਾਰ ਗਿਆਨੀ ਰਘਬੀਰ ਸਿੰਘ ਵਲੋਂ ਬੀਤੇ ਦਿਨੀਂ ਸ਼ੋ੍ਰਮਣੀ ਕਮੇਟੀ ਵਿਚ ਫ਼ੈਲੇ ਭਿ੍ਸ਼ਟਾਚਾਰ ਤੇ ਬਾਦਲ ਪਰਿਵਾਰ ਦੀ ਦਖਲ ਅੰਦਾਜੀ ਦੇ ਲਗਾਏ ਗੰਭੀਰ ਦੋਸ਼ਾਂ ਤੋਂ ਬਾਅਦ ਬੀਤੀ 19 ਫਰਵਰੀ ਨੂੰ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਵਲੋਂ ਲਾਏ ਦੋਸ਼ਾਂ ਦੇ 72 ਘੰਟਿਆਂ ਅੰਦਰ ਸਬੂਤ ਪੇਸ਼ ਕਰਨ ਦਾ ਸਮਾਂ ਦਿੱਤਾ ਗਿਆ ਸੀ, ਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ ਪਰ ਸੂਤਰਾਂ ਅਨੁਸਾਰ ਉਨ੍ਹਾਂ ਵਲੋਂ ਅਜੇ ਤੱਕ ਸ਼ੋ੍ਰਮਣੀ ਕਮੇਟੀ ਨੂੰ ਕੋਈ ਲਿਖਤੀ ਜਵਾਬ ਨਹੀਂ ਭੇਜਿਆ ਗਿਆ ਪਰ ਬੀਤੇ ਐਤਵਾਰ ਨੂੰ ਉਨ੍ਹਾਂ ਵਲੋਂ ਉਲਟਾ ਸ਼ੋ੍ਰਮਣੀ ਕਮੇਟੀ ਨੂੰ ਹੀ 72 ਘੰਟਿਆਂ ਅੰਦਰ ਲਗਾਏ ਦੋਸ਼ਾਂ ਅਤੇ ਕੀਤੇ ਸਵਾਲਾਂ ਦੇ ਜਵਾਬ ਦੇਣ ਦਾ ਅਲਟੀਮੇਟਮ ਦਿੱਤਾ ਗਿਆ ਸੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਾਰੇ ਸਬੂਤ ਪੰਥ ਤੇ ਸੰਗਤਾਂ ਦੇ ਸਾਹਮਣੇ ਰੱਖਣ ਦੀ ਚਿਤਾਵਨੀ ਦਿੱਤੀ ਗਈ |