18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਾਕਿਸਤਾਨ ਵਿਸਾਖੀ ਮੌਕੇ 3000 ਭਾਰਤੀ ਸ਼ਰਧਾਲੂਆਂ ਲਈ ਵੀਜ਼ੇ ਕਰੇਗਾ ਜਾਰੀ <br/>

Ad Position 21
No active advertisement
ਅਜੀਤ ਡੈਸਕ 26-02-2026
ਅੰਮਿ੍ਤਸਰ, 25 ਫਰਵਰੀ (ਸੁਰਿੰਦਰ ਕੋਛੜ)-ਵਿਸਾਖੀ ਅਤੇ ਖ਼ਾਲਸਾ ਸਾਜਣਾ ਦਿਵਸ ਮੌਕੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖ਼ਾਨੇ ਵਲੋਂ 3000 ਭਾਰਤੀ ਸਿੱਖ ਸ਼ਰਧਾਲੂਆਂ ਲਈ ਵੀਜ਼ੇ ਜਾਰੀ ਕੀਤੇ ਜਾਣਗੇ | ਲਾਹੌਰ 'ਚ ਵਿਸਾਖੀ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਇਕ ਬੈਠਕ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਮੁੱਖ ਦਫ਼ਤਰ ਵਿਖੇ ਹੋਈ | ਬੈਠਕ ਦੀ ਪ੍ਰਧਾਨਗੀ ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੇ ਕੀਤੀ | ਬੈਠਕ 'ਚ ਪੁਲਿਸ, ਰੇਂਜਰਜ਼, ਕਸਟਮ, ਇਮੀਗ੍ਰੇਸ਼ਨ, ਬਚਾਅ 1122, ਸੂਈ ਗੈਸ, ਸਿਹਤ ਵਿਭਾਗ, ਜ਼ਿਲ੍ਹਾ ਪੁਲਿਸ ਅਧਿਕਾਰੀ ਅਤੇ ਜ਼ਿਲ੍ਹਾ ਤੇ ਸੂਬਾਈ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪ੍ਰਤੀਨਿਧ ਸ਼ਾਮਿਲ ਹੋਏ | ਮੀਟਿੰਗ ਦੌਰਾਨ ਭਾਰਤ ਤੋਂ ਸਿੱਖ ਸ਼ਰਧਾਲੂਆਂ ਦੇ ਆਉਣ, ਉਨ੍ਹਾਂ ਦੇ ਰਹਿਣ-ਸਹਿਣ ਅਤੇ ਖਾਣੇ, ਧਾਰਮਿਕ ਰਸਮਾਂ ਦੀ ਪਾਲਣਾ, ਯਾਤਰਾ ਸਹੂਲਤਾਂ ਅਤੇ ਫੂਲਪਰੂਫ ਸੁਰੱਖਿਆ ਪ੍ਰਬੰਧਾਂ ਦੀ ਵਿਸਤਿ੍ਤ ਸਮੀਖਿਆ ਕੀਤੀ ਗਈ | ਮੀਡੀਆ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਪਾਕਿ ਇਸ ਵਾਰ ਵੀ ਭਾਰਤ ਅਤੇ ਦੁਨੀਆ ਦੇ ਹੋਰ ਹਿੱਸਿਆਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਦੀ ਗਰਮਜੋਸ਼ੀ ਨਾਲ ਮੇਜ਼ਬਾਨੀ ਕਰੇਗਾ | ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ 'ਤੇ ਕੀਤੇ ਜਾ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸ਼ਰਧਾਲੂਆਂ ਲਈ ਡਾਕਟਰੀ ਸਹੂਲਤਾਂ, ਰਿਹਾਇਸ਼, ਖਾਣਾ ਅਤੇ ਆਵਾਜਾਈ ਸੇਵਾਵਾਂ 'ਚ ਹੋਰ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਇਸ ਉਦੇਸ਼ ਲਈ ਯਾਤਰਾ ਦੌਰਾਨ ਸਭ ਤੋਂ ਵਧੀਆ ਏਅਰ-ਕੰਡੀਸ਼ਨਡ ਬੱਸਾਂ ਪ੍ਰਦਾਨ ਕੀਤੀਆਂ ਜਾਣਗੀਆਂ | ਬਿਜਲੀ, ਗੈਸ ਦੀ ਨਿਰੰਤਰ ਸਪਲਾਈ ਅਤੇ ਕੁਸ਼ਲ ਇਮੀਗ੍ਰੇਸ਼ਨ ਸੇਵਾਵਾਂ ਨੂੰ ਵੀ ਯਕੀਨੀ ਬਣਾਇਆ ਜਾਵੇਗਾ | ਵਿਸਾਖੀ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਵਿਖੇ ਖ਼ੂਬਸੂਰਤ ਸਜਾਵਟ ਕੀਤੀ ਜਾਵੇਗੀ | ਨਾਸਿਰ ਮੁਸ਼ਤਾਕ ਨੇ ਕਿਹਾ ਕਿ ਦੁਵੱਲੇ ਸਮਝੌਤੇ ਤਹਿਤ ਭਾਰਤ ਤੋਂ ਹਰ ਸਾਲ 3,000 ਸਿੱਖ ਸ਼ਰਧਾਲੂ ਵਿਸਾਖੀ ਮੌਕੇ ਪਾਕਿ ਆਉਂਦੇ ਹਨ | ਪ੍ਰਵਾਨਿਤ ਸ਼ਡਿਊਲ ਅਨੁਸਾਰ ਸ਼ਰਧਾਲੂ 10 ਅਪ੍ਰੈਲ ਨੂੰ ਵਾਹਗਾ ਸਰਹੱਦ ਰਾਹੀਂ ਪਾਕਿ ਪਹੁੰਚਣਗੇ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ | ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਬਰਤਾਨੀਆ, ਜਰਮਨੀ, ਫਰਾਂਸ, ਮਲੇਸ਼ੀਆ, ਆਸਟ੍ਰੇਲੀਆ ਅਤੇ ਹੋਰ ਦੇਸ਼ਾਂ ਸਮੇਤ ਦੁਨੀਆ ਭਰ ਦੇ ਸਿੱਖ ਸ਼ਰਧਾਲੂ ਅੱਲਾਮਾ ਇਕਬਾਲ ਕੌਮਾਂਤਰੀ ਹਵਾਈ ਅੱਡੇ ਰਾਹੀਂ ਪਾਕਿ ਪਹੁੰਚਣਗੇ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸਰਹਿੰਦ ਫੀਡਰ ਨਹਿਰ ਦੇ ਨਵੀਨੀਕਰਨ ਦਾ ਉਦਘਾਟਨ ਮਾਲਵਾ ਖੇਤਰ ਦੇ ਚਾਰ ਜ਼ਿਲਿ੍ਹਆਂ 'ਚ ਪਹੁੰਚਿਆ ਨਹਿਰ... ਅਗਲੀ ਖ਼ਬਰ ਸਰਪੰਚ ਹੱਤਿਆਕਾਂਡ 'ਚ ਲੋੜੀਂਦੇ 2 ਨੌਜਵਾਨ ਪੁਲਿਸ ਮੁਕਾਬਲੇ 'ਚ ਜ਼ਖ਼ਮੀ <br/>
Ad Position 24