18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪੰਜਾਬੀ ਗਾਇਕ ਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਦੀ ਸੁਰੱਖਿਆ ਹਟਾਈ <br/>

Ad Position 21
No active advertisement
ਅਜੀਤ ਡੈਸਕ 26-02-2026
ਬਠਿੰਡਾ, 25 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚਾਹ ਦਾ ਕੱਪ ਸਾਂਝਾ ਕਰਨਾ ਮਹਿੰਗਾ ਪਿਆ ਹੈ, ਕਿਉਂਕਿ ਇਸ ਦੀ ਭਿਣਕ ਪੈਂਦਿਆਂ ਹੀ ਪੰਜਾਬ ਸਰਕਾਰ ਨੇ ਗਿੱਪੀ ਦੀ ਸੁਰੱਖਿਆ ਛੱਤਰੀ ਹਟਾ ਦਿੱਤੀ ਹੈ | ਇਸ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜਨਤਕ ਤੌਰ 'ਤੇ ਪੁਸ਼ਟੀ ਕੀਤੀ ਹੈ | ਜਾਣਕਾਰੀ ਅਨੁਸਾਰ ਗਿੱਪੀ ਗਰੇਵਾਲ ਆਪਣੀ ਕਿਸੇ ਫ਼ਿਲਮ ਦੇ ਸਿਲਸਿਲੇ ਵਿਚ ਬੀਤੇ ਦਿਨੀਂ ਪੰਜਾਬ ਆਇਆ ਹੋਇਆ ਸੀ, ਜਿਸ ਨੇ ਪਿੰਡ ਬਾਦਲ ਰਾਹੀਂ ਅੱਗੇ ਹਰਿਆਣਾ ਵੱਲ ਨੂੰ ਜਾਣਾ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਬਾਦਲ ਪਰਿਵਾਰ ਦਾ ਘੋੜਿਆਂ ਦਾ ਤਬੇਲਾ ਦੇਖਣ ਦੀ ਇੱਛਾ ਪ੍ਰਗਟ ਕੀਤੀ ਅਤੇ ਉਹ ਬਾਦਲ ਹਾਊਸ ਚਲੇ ਗਏ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚਾਹ ਦੀ ਚੁਸਕੀ ਵੀ ਲਈ ਪਰ ਜਿਉਂ ਹੀ ਇਹ ਗੱਲ ਬਾਹਰ ਨਿਕਲੀ ਅਤੇ ਪੰਜਾਬ ਸਰਕਾਰ ਤੱਕ ਪੁੱਜੀ ਤਾਂ ਸਰਕਾਰ ਨੇ ਗਿੱਪੀ ਗਰੇਵਾਲ ਦੀ ਸੁਖਬੀਰ ਨਾਲ ਮਿਲਣੀ ਨੂੰ ਸਿਆਸੀ ਨਜ਼ਰੀਏ ਤੋਂ ਦੇਖਦੇ ਹੋਏ ਹਜ਼ਮ ਨਹੀਂ ਕੀਤਾ ਤੇ ਕੁਝ ਘੰਟਿਆਂ ਅੰਦਰ ਹੀ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ | ਇਸ ਦੀ ਬਿਕਰਮ ਸਿੰਘ ਮਜੀਠਿਆ ਨੇ ਪੁਸ਼ਟੀ ਕਰਦਿਆਂ ਦੋਸ਼ ਵੀ ਲਗਾਏ ਕਿ ਇਸ ਤੋਂ ਪਹਿਲਾਂ ਮੇਰੇ ਉਪਰ ਗਾਇਕ ਜੌਰਡਨ ਸੰਧੂ ਦੀ ਪਾਈ ਬੋਲੀ ਅਤੇ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਵਲੋਂ 2027 'ਚ ਸੁਖਬੀਰ ਨੂੰ ਮੁੱਖ ਮੰਤਰੀ ਬਣਾਉਣ ਦੀ ਗੱਲ ਵੀ ਸਰਕਾਰ ਨੂੰ ਹਜ਼ਮ ਨਹੀਂ ਹੋਈ ਤੇ ਜੌਰਡਨ ਸੰਧੂ ਤੇ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵੀ ਵਾਪਸ ਲੈ ਲਈ ਹੈ |

Ad Position 22
No active advertisement
ਪਿਛਲੀ ਖ਼ਬਰ ਅਦਾਰਾ 'ਅਜੀਤ' ਵਲੋਂ ਹੜ੍ਹ ਪ੍ਰਭਾਵਿਤ ਹਰੀਕੇ ਹਥਾੜ (ਤਰਨ ਤਾਰਨ) ਖੇਤਰ ਦੇ ਪਿੰਡ ਕੁੱਤੀਵਾਲਾ ਦੇ ਸਰਕਾਰੀ ਐਲੀਮੈਂਟਰੀ ਸਕ... ਅਗਲੀ ਖ਼ਬਰ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਦੀ 'ਪ੍ਰੀ-ਵੈਡਿੰਗ ਸ਼ੂਟ' ਵਿਚ ਬਟਾਲਾ ਪੁਲਿਸ ਦੇ ਮੁਲਾਜ਼ਮ ਬਣੇ ਅਦਾਕਾਰ ਮਜੀਠੀਆ ਤ...
Ad Position 24