19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਹਰਦੀਪ ਸਿੰਘ ਗਿੱਲ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 26-02-2026
ਅੰਮਿ੍ਤਸਰ, 25 ਫਰਵਰੀ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਹਰਦੀਪ ਸਿੰਘ ਗਿੱਲ ਨੂੰ ਕੌਮੀ ਸਫਾਈ ਕਰਮਚਾਰੀ ਕਮਿਸ਼ਨ 'ਚ ਉਪ ਚੇਅਰਮੈਨ ਵਜੋਂ ਸੇਵਾਵਾਂ ਦੇਣ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ | ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ ਵਲੋਂ ਜਾਰੀ ਨਵੇਂ ਆਦੇਸ਼ਾਂ ਮੁਤਾਬਕ ਹਰਦੀਪ ਸਿੰਘ ਗਿੱਲ ਨੂੰ ਉਪ ਚੇਅਰਮੈਨ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ ਦੇ ਰਾਸ਼ਟਰਪਤੀ ਵਲੋਂ ਹਰਦੀਪ ਸਿੰਘ ਗਿੱਲ ਨੂੰ ਕੌਮੀ ਸਫਾਈ ਕਰਮਚਾਰੀ ਕਮਿਸ਼ਨ 'ਚ ਮੈਂਬਰ ਨਾਮਜਦ ਕੀਤਾ ਗਿਆ ਸੀ, ਹੁਣ ਉਹ ਉਪ ਚੇਅਰਮੈਨ ਵਜੋਂ ਸੇਵਾਵਾਂ ਨਿਭਾਉਣਗੇ | ਹਰਦੀਪ ਸਿੰਘ ਗਿੱਲ ਨੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਦੇਸ਼ ਦੇ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਦਾ ਧੰਨਵਾਦ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਕੇਂਦਰੀ ਮੰਤਰੀ ਵਰਿੰਦਰ ਖਟੀਕ, ਪੰਜਾਬ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮਹਾਂ ਮੰਤਰੀ ਸ੍ਰੀਨਿਵਾਸਲੂ ਦਾ ਵੀ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਿਚ ਸਿੱਖ ਵਿਅਕਤੀ ਨੂੰ ਅਗਵਾਕਾਰਾਂ ਨੇ ਭੁਲੇਖੇ ਨਾਲ ਮਾਰ ਮੁਕਾਇਆ ਸੀ <br/> ਅਗਲੀ ਖ਼ਬਰ ਐਮ.ਪੀ. ਕੁਲਦੀਪ ਇੰਦੌਰਾ ਦਾ ਸ੍ਰੀ ਗੁਰੂ ਰਵਿਦਾਸ ਸਭਾ ਸਾਊਥਾਲ ਵਿਚ ਸਵਾਗਤ
Ad Position 24