21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਸ਼ੇ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 27-02-2026
ਮੱਖੂ (ਫਿਰੋਜ਼ਪੁਰ), 26 ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਦੇ ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਦੇ 25 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਬੱਗਾ ਸਿੰਘ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ | ਮਿ੍ਤਕ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਦੋ ਪੁੱਤਰੀਆਂ ਨੂੰ ਛੱਡ ਗਿਆ ਹੈ | ਨੌਜਵਾਨ ਦੇ ਪਿਤਾ ਬੱਗਾ ਸਿੰਘ ਕਿਸਾਨ ਆਗੂ ਨੇ ਦੱਸਿਆ ਕਿ ਮੇਰਾ ਪੁੱਤਰ ਮਨਪ੍ਰੀਤ ਸਿੰਘ ਕਣਕ ਅਤੇ ਝੋਨਾ ਕੱਟਣ ਵਾਲੀ ਕੰਬਾਈਨ ਦੀ ਰਿਪੇਅਰਿੰਗ ਕਰਨ ਮਾਝੇ ਦੇ ਕਿਸੇ ਪਿੰਡ ਗਿਆ ਹੋਇਆ ਸੀ ਅਤੇ ਕੱਲ੍ਹ ਰਾਤ ਜਦੋਂ ਵਾਪਸ ਪਿੰਡ ਨੂੰ ਆ ਰਿਹਾ ਸੀ ਤਾਂ ਰਾਹ ਵਿਚ ਨਸ਼ੇ ਵਾਲਾ ਟੀਕਾ ਖੁਦ ਨੂੰ ਲਾ ਲਿਆ ਜੋ ਕਿ ਉਸ ਦੀ ਮੌਤ ਦਾ ਕਾਰਨ ਬਣਿਆ | ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਵਿਖੇ ਇਕ ਮਹੀਨੇ ਦੇ ਅੰਦਰ-ਅੰਦਰ ਇਹ ਤੀਸਰੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਪਤੀ ਵਲੋਂ ਪਤਨੀ ਦਾ ਕਤਲ ਅਗਲੀ ਖ਼ਬਰ ਚਿੱਟੇ ਕਾਰਨ ਨੌਜਵਾਨ ਦੀ ਮੌਤ
Ad Position 24