21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਤੀ ਵਲੋਂ ਪਤਨੀ ਦਾ ਕਤਲ

Ad Position 21
No active advertisement
ਅਜੀਤ ਡੈਸਕ 27-02-2026
ਸਰਦੂਲਗੜ੍ਹ (ਮਾਨਸਾ), 26 ਫਰਵਰੀ (ਜੀ. ਐਮ. ਅਰੋੜਾ)-ਨੇੜਲੇ ਪਿੰਡ ਖੈਰਾ ਖ਼ੁਰਦ ਵਿਖੇ ਘਰੇਲੂ ਝਗੜੇ ਦੇ ਚੱਲਦਿਆਂ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ | ਥਾਣਾ ਮੁਖੀ ਨੇ ਦੱਸਿਆ ਕਿ ਨਜ਼ਦੀਕੀ ਪਿੰਡ ਖੈਰਾ ਖ਼ੁਰਦ ਵਿਖੇ ਸੁਭਾਸ਼ ਕੁਮਾਰ ਪੁੱਤਰ ਅਮਰ ਸਿੰਘ ਵਾਸੀ ਖੈਰਾ ਖ਼ੁਰਦ ਨੇ ਆਪਣੀ ਪਤਨੀ ਮਮਤਾ ਰਾਣੀ (35) ਦਾ ਦਾਤਰੀ ਮਾਰ ਕੇ ਕਤਲ ਕਰ ਦਿੱਤਾ | ਪੁਲਿਸ ਨੇ ਪਿੰਡ ਦੇ ਮੋਹਤਬਰ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਸੁਭਾਸ਼ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਦੋਸ਼ੀ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਦੱਸਣਯੋਗ ਹੈ ਕਿ ਪਿੰਡ ਵਿਚ ਪਤੀ-ਪਤਨੀ ਇਕੱਲੇ ਰਹਿ ਰਹੇ ਸਨ ਅਤੇ ਉਨ੍ਹਾਂ ਦੇ ਕੋਈ ਬੱਚਾ ਨਹੀਂ ਸੀ | ਪੁਲਿਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਆਂਦਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਰਮੀਸ਼ ਵਰਮਾ ਦੇ ਮੈਨੇਜਰ ਤੋਂ ਗੈਂਗਸਟਰਾਂ ਨੇ ਮੰਗੀ 10 ਕਰੋੜ ਦੀ ਫਿਰੌਤੀ ਫਿਰੌਤੀ ਨਾ ਦੇਣ ਦੀ ਸੂਰਤ 'ਚ ਪਰਮੀਸ਼ ਵਰਮਾ... ਅਗਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ
Ad Position 24