21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਰਮੀਸ਼ ਵਰਮਾ ਦੇ ਮੈਨੇਜਰ ਤੋਂ ਗੈਂਗਸਟਰਾਂ ਨੇ ਮੰਗੀ 10 ਕਰੋੜ ਦੀ ਫਿਰੌਤੀ ਫਿਰੌਤੀ ਨਾ ਦੇਣ ਦੀ ਸੂਰਤ 'ਚ ਪਰਮੀਸ਼ ਵਰਮਾ ਨੂੰ ਜਾਨੋਂ ਮਾਰਨ ਦੀ ਵੀ ਦਿੱਤੀ ਧਮਕੀ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਮੈਨੇਜਰ ਕੋਲੋਂ ਗੈਂਗਸਟਰਾਂ ਵਲੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ | ਫਿਰੌਤੀ ਦੀ ਰਕਮ ਨਾ ਦੇਣ 'ਤੇ ਮੈਨੇਜਰ ਅਤੇ ਪਰਮੀਸ਼ ਵਰਮਾ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ | ਪੁਲਿਸ ਵਲੋਂ ਇਸ ਸਬੰਧੀ ਵਰਮਾ ਦੇ ਮੈਨੇਜਰ ਹਰਵਿੰਦਰ ਸਿੰਘ ਉਰਫ ਹਾਰਡੀ ਪੁੱਤਰ ਅਜੀਤ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਕੋਲ ਲਿਖਵਾਈ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਗਾਇਕ ਪਰਮੀਸ਼ ਵਰਮਾ ਦਾ ਕਾਰੋਬਾਰ ਦੇਖਦਾ ਹੈ ਅਤੇ ਬੀਤੇ ਦਿਨ ਉਸ ਨੂੰ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਹੈਰੀ ਬੋਕਸਰ ਨਾਂਅ ਦੇ ਨੌਜਵਾਨ ਦਾ ਫ਼ੋਨ ਆਇਆ, ਜੋ ਕਿ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਦੱਸ ਰਿਹਾ ਸੀ | ਉਸ ਵਲੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਕਿਹਾ ਕਿ ਜੇਕਰ ਉਸ ਨੂੰ 10 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਉਹ ਪਰਮੀਸ਼ ਵਰਮਾ, ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰ ਦੇਵੇਗਾ | ਪੁਲਿਸ ਵਲੋਂ ਥਾਣਾ ਸਰਾਭਾ ਨਗਰ ਵਿਚ ਕੇਸ ਦਰਜ ਕਰ ਲਿਆ ਹੈ | ਹਾਲ ਦੀ ਘੜੀ ਕੋਈ ਵੀ ਅਧਿਕਾਰੀ ਇਸ ਸੰਬੰਧੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ, ਪਰ ਸੂਤਰਾਂ ਅਨੁਸਾਰ ਪੁਲਿਸ ਵਲੋਂ ਆਪਣੇ ਪੱਧਰ 'ਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੂਟਰਾਂ ਦੇ ਖਾਤੇ 'ਚ ਪੈਸੇ ਪਾਉਣ ਵਾਲਾ ਰਾਜਾਸਾਂਸੀ ਹਵਾਈ ਅੱਡੇ ਤੋਂ ਗਿ੍ਫ਼ਤਾਰ 2 ਮੁੱਖ ਮੁਲਜ਼ਮਾਂ ਸਮੇਤ 5 ਹੋਰ ਵਿਅਕ... ਅਗਲੀ ਖ਼ਬਰ ਪਤੀ ਵਲੋਂ ਪਤਨੀ ਦਾ ਕਤਲ
Ad Position 24