21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਐਫ਼ੀਲੀਏਟਿਡ ਤੇ ਐਸੋਸੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਸਿੱਧੇ ਸਕੂਲਾਂ ਰਾਹੀਂ ਮੁਹੱਈਆ ਹੋਣਗੀਆਂ

Ad Position 21
No active advertisement
ਅਜੀਤ ਡੈਸਕ 27-02-2026
ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2026-27 ਤੋਂ ਐਫ਼ੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਵਿਚ ਪਹਿਲੀ ਤੋਂ ਲੈ ਕੇ 12ਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਸਿੱਧੇ ਸਕੂਲਾਂ ਰਾਹੀਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸੰਬੰਧੀ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ 'ਤੇ ਵਿੱਤੀ ਬੋਝ ਨੂੰ ਘਟਾਉਣ ਲਈ ਪੁਸਤਕਾਂ 'ਤੇ 15 ਫ਼ੀਸਦੀ ਛੋਟ ਦੇਣਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੁਸਤਕਾਂ ਘੱਟ ਕੀਮਤ 'ਤੇ ਉਪਲੱਬਧ ਹੋਣਗੀਆਂ | ਉਨ੍ਹਾਂ ਦੱਸਿਆ ਕਿ ਪਾਠ-ਪੁਸਤਕਾਂ ਦੀ ਮੰਗ ਪ੍ਰਾਪਤ ਕਰਨ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਇਕ ਵੈੱਬ ਪੋਰਟਲ ਤਿਆਰ ਕੀਤਾ ਗਿਆ ਹੈ ਅਤੇ ਸਕੂਲ ਆਪਣੇ ਲਾਗ ਇੰਨ ਆਈ. ਡੀ. ਰਾਹੀਂ 'ਬੁੱਕ ਡਿਮਾਂਡ' ਪੇਜ਼ 'ਤੇ ਜਾ ਕੇ ਜਮਾਤ-ਵਾਰ ਅਤੇ ਵਿਸ਼ਾ-ਵਾਰ ਲੋੜੀਂਦੀਆਂ ਪੁਸਤਕਾਂ ਦੀ ਮੰਗ 15 ਮਾਰਚ ਤੱਕ ਆਨਲਾਈਨ ਭਰ ਕੇ ਭੇਜ ਕਰ ਸਕਦੇ ਹਨ | ਬੋਰਡ ਦੇ ਬੁਲਾਰੇ ਨੇ ਸਮੂਹ ਐਫੀਲੀਏਟਿਡ/ਐਸੋਸੀਏਟਿਡ ਸਕੂਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਕੂਲ ਲਾਗ ਇੰਨ ਆਈ. ਡੀ. ਰਾਹੀਂ ਨਿਰਧਾਰਤ ਮਿਤੀ ਤੋਂ ਪਹਿਲਾਂ ਬੁੱਕ ਡਿਮਾਂਡ ਦਾ ਪ੍ਰੋਫਾਰਮਾ ਭਰਨ ਨੂੰ ਯਕੀਨੀ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ 'ਚ ਲਿਆਂਦੀ ਡਿਜੀਟਲ ਕ੍ਰਾਂਤੀ-ਹਰਜੋਤ ਸਿੰਘ ਬੈਂਸ ਕਿਹਾ, ਟੀ.ਈ.ਟੀ. ਯੋਗਤਾਵਾਂ ਸੰਬੰ... ਅਗਲੀ ਖ਼ਬਰ ਸ਼ੂਟਰਾਂ ਦੇ ਖਾਤੇ 'ਚ ਪੈਸੇ ਪਾਉਣ ਵਾਲਾ ਰਾਜਾਸਾਂਸੀ ਹਵਾਈ ਅੱਡੇ ਤੋਂ ਗਿ੍ਫ਼ਤਾਰ 2 ਮੁੱਖ ਮੁਲਜ਼ਮਾਂ ਸਮੇਤ 5 ਹੋਰ ਵਿਅਕ...
Ad Position 24