22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਹੌਲਦਾਰ ਗੁਰਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ <br/>

Ad Position 21
No active advertisement
ਅਜੀਤ ਡੈਸਕ 27-02-2026
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਦੇਸ਼ ਵਿਰੋਧੀ ਅਨਸਰਾਂ ਨਾਲ ਮੁਕਾਬਲੇ ਦੌਰਾਨ ਮਨੀਪੁਰ 'ਚ ਸ਼ਹੀਦ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦੇ ਅਸਾਮ ਰਾਈਫ਼ਲ ਵਿਚ ਤਾਇਨਾਤ ਫ਼ੌਜੀ ਜਵਾਨ ਹੌਲਦਾਰ ਗੁਰਪ੍ਰੀਤ ਸਿੰਘ ਦੀ ਮਿ੍ਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਹਿਲਾਂ ਚੌਂਕ ਦੇ ਸ਼ਮਸ਼ਾਨਘਾਟ ਵਿਖੇ ਸਿਆਸੀ ਆਗੂਆਂ ਸਮੇਤ ਵੱਡੀ ਗਿਣਤੀ 'ਚ ਇਲਾਕਾ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਸਮੇਂ ਫ਼ੌਜ ਦੇ ਅਧਿਕਾਰੀਆਂ ਅਤੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ ਵਲੋਂ ਸ਼ਹੀਦ ਦੀ ਮਿ੍ਤਕ ਦੇਹ 'ਤੇ ਰੀਥ ਚੜ੍ਹਾ ਕੇ ਸ਼ਰਧਾਂਜਲੀਆਂ ਭੇਟ ਕੀਤੀ ਗਈ | ਫ਼ੌਜ ਦੀ ਇਕ ਟੁਕੜੀ ਵਲੋਂ ਸ਼ਹੀਦ ਨੂੰ ਸਲਾਮੀ ਵੀ ਦਿੱਤੀ ਗਈ | ਸ਼ਹੀਦ ਦੀ ਚਿਤਾ ਨੂੰ ਉਨ੍ਹਾਂ ਦੇ ਬੇਟੇ ਸੁਖਮਨ ਸਿੰਘ ਵਲੋਂ ਅਗਨੀ ਵਿਖਾਈ ਗਈ | ਮਿ੍ਤਕ ਦੇਹ ਜਿਵੇਂ ਹੀ ਸ਼ਮਸ਼ਾਨਘਾਟ ਪੁੱਜੀ ਤਾਂ ਮਾਹੌਲ ਬਹੁਤ ਹੀ ਗਮਗੀਨ ਬਣ ਗਿਆ | ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ ਨੇ ਪਰਿਵਾਰ ਨੂੰ ਹਰ ਸਹਾਇਤਾ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਡੀ.ਐਸ.ਪੀ. ਦਿੜ੍ਹਬਾ ਰੁਪਿੰਦਰ ਕੌਰ ਬਾਜਵਾ, ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਸਰਪੰਚ ਰਵਿੰਦਰ ਸਿੰਘ ਅਤੇ ਨੰਬਰਦਾਰ ਰਣ ਸਿੰਘ ਮਹਿਲਾਂ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੇਂਡੂ ਖਪਤਕਾਰਾਂ ਦੀਆਂ ਬੈਕਾਂ ਸੰਬੰਧੀ ਵਧਦੀਆਂ ਸ਼ਿਕਾਇਤਾਂ ਦਰਮਿਆਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਿਆਨ ਅਹਿਮ ਅਗਲੀ ਖ਼ਬਰ ਪੰਜਾਬ ਅੰਦਰ ਇਕ ਵੱਡਾ ਕਿਸਾਨ ਅੰਦੋਲਨ ਛਿੜਨ ਦੇ ਆਸਾਰ
Ad Position 24