22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਵੀਂ ਮੁੰਬਈ ਵਿਖੇ ਅੱਜ ਆਰੰਭ ਹੋਣਗੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ

Ad Position 21
No active advertisement
ਅਜੀਤ ਡੈਸਕ 27-02-2026

ਨਵੀਂ ਮੁੰਬਈ ਤੋਂ ਸੁਰਿੰਦਰਪਾਲ ਸਿੰਘ ਵਰਪਾਲ ਦੀ ਵਿਸ਼ੇਸ਼ ਰਿਪੋਰਟ

ਨਵੀਂ ਮੁੰਬਈ (ਮਹਾਂਰਾਸ਼ਟਰ), 26 ਫਰਵਰੀ- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮਹਾਰਾਸ਼ਟਰ ਸਰਕਾਰ ਵਲੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਸਰਪ੍ਰਸਤ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਨਵੀਂ ਮੁੰਬਈ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਈ ਜਾ ਰਹੀ ਹੈ | 28 ਫ਼ਰਵਰੀ ਅਤੇ 1 ਮਾਰਚ ਨੂੰ ਹੋ ਰਹੇ ਇਨ੍ਹਾਂ ਸੂਬਾ ਪੱਧਰੀ ਸ਼ਤਾਬਦੀ ਸਮਾਗਮਾਂ 'ਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਗ੍ਰਹਿ ਮੰਤਰੀ, ਦੇਵੇਂਦਰ ਫੜਨਵੀਸ ਮੁੱਖ ਮੰਤਰੀ ਮਹਾਰਾਸ਼ਟਰ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਸਿੰਘ ਸਾਹਿਬਾਨ, ਸੰਤ ਮਹਾਂਪੁਰਖ, ਵਿਦਵਾਨ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ ਉੱਥੇ ਹੀ ਇਨ੍ਹਾਂ 2 ਰੋਜ਼ਾ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਤੋਂ ਪਹਿਲਾਂ ਕੱਲ੍ਹ ਸ਼ਾਮ 4 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਲਾਪੁਰ ਤੋਂ ਗੁਰਦੁਆਰਾ ਗੁਰੂ ਸਿੰਘ ਸਭਾ ਖਾਰਗਰ ਤੱਕ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ | 200 ਏਕੜ 'ਚ ਤਿਆਰ ਕੀਤੇ ਗਏ ਵਿਸ਼ਾਲ ਪੰਡਾਲ 'ਚ 28 ਫਰਵਰੀ ਨੂੰ ਸਵੇਰੇ 7 ਵਜੇ 2 ਰੋਜ਼ਾ ਗੁਰਮਤਿ ਸਮਾਗਮਾਂ ਦੀ ਆਰੰਭਤਾ ਹੋਵੇਗੀ | ਇਸ ਦੌਰਾਨ ਰਾਤ 10 ਵਜੇ ਤੱਕ ਰਾਗੀ ਸਿੰਘ ਕੀਰਤਨ ਅਤੇ ਪ੍ਰਚਾਰਕ, ਸੰਤ ਮਹਾਂਪੁਰਸ਼ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਉਣਗੇ | ਇਸ ਤੋਂ ਇਲਾਵਾ ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਫੋਟੋ ਪ੍ਰਦਰਸ਼ਨੀ, ਡਿਜੀਟਲ ਪ੍ਰਦਰਸ਼ਨੀ, ਇਤਿਹਾਸਿਕ ਮਿਊਜ਼ੀਅਮ ਅਤੇ ਨਿਹੰਗ ਸਿੰਘ ਫ਼ੌਜਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ | ਸ਼ਰਧਾਲੂਆਂ ਲਈ ਪ੍ਰਬੰਧਕਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ | ਮਹਾਰਾਸ਼ਟਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਪ੍ਰਬੰਧਕ ਕਮੇਟੀਆਂ ਵਲੋਂ ਸੰਗਤ ਦੀ ਸਹੂਲਤ ਲਈ ਹੈਲਪ ਡੈਕਸ ਲਗਾਏ ਗਏ ਹਨ, ਆਰਜ਼ੀ ਹਸਪਤਾਲ ਬਣਾਇਆ ਗਿਆ, ਆਵਾਜਾਈ ਨੂੰ ਦੇਖਦੇ ਹੋਏ ਵਾਹਨਾਂ ਲਈ ਪਾਰਕਿੰਗ ਸਥਾਨ, ਸੰਗਤ ਦੇ ਰਹਿਣ ਸਹਿਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ | ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨ ਰਾਹੀਂ ਸੰਗਤ ਨੂੰ ਲੈ ਕੇ ਆਉਣ-ਜਾਣ ਲਈ ਵਾਹਨਾਂ ਦਾ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ | ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵਲੋਂ ਇਨ੍ਹਾਂ ਸ਼ਤਾਬਦੀ ਸਮਾਗਮਾਂ ਲਈ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਸਰਪ੍ਰਸਤੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਕੀਤੀ ਜਾ ਰਹੀ ਹੈ | ਸੂਬਾ ਪੱਧਰੀ ਸਮਾਗਮਾਂ 'ਚੋਂ ਤੀਜਾ ਅਤੇ ਆਖਰੀ ਸਮਾਗਮ ਨਵੀਂ ਮੁੰਬਈ ਖਾਰਗਰ ਵਿਖੇ ਕਰਵਾਇਆ ਜਾ ਰਿਹਾ ਹੈ | ਜਦਕਿ ਇਸ ਤੋਂ ਪਹਿਲਾ ਨਾਗਪੁਰ ਅਤੇ ਨਾਂਦੇੜ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮ ਕਰਵਾਏ ਗਏ ਹਨ | ਇਸ ਤੋਂ ਪਹਿਲਾਂ ਬਾਬਾ ਹਰਨਾਮ ਸਿੰਘ ਖਾਲਸਾ ਦਾ ਮੁੰਬਈ ਹਵਾਈ ਅੱਡੇ ਵਿਖੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰ: ਹਰਸ਼ਦੀਪ ਸਿੰਘ, ਅਵਤਾਰ ਸਿੰਘ ਬੁੱਟਰ, ਜਸਪਾਲ ਸਿੰਘ ਸਿੱਧੂ, ਚਰਨਦੀਪ ਸਿੰਘ ਹੈਪੀ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਪ੍ਰੀਖਿਆਰਥੀ ਦੀ ਕਿਰਪਾਨ ਲਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਬਾਬਾ ਬਲਬੀਰ ਸਿੰਘ ਅਗਲੀ ਖ਼ਬਰ ਪੇਂਡੂ ਖਪਤਕਾਰਾਂ ਦੀਆਂ ਬੈਕਾਂ ਸੰਬੰਧੀ ਵਧਦੀਆਂ ਸ਼ਿਕਾਇਤਾਂ ਦਰਮਿਆਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਬਿਆਨ ਅਹਿਮ
Ad Position 24