ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਕਰਨੈਲ ਸਿੰਘ)-ਦਿੱਲੀ ਕੈਂਟ ਸਥਿਤ ਕੇਂਦਰੀ ਵਿਦਿਆਲਿਆ 'ਚ ਪ੍ਰੀਖਿਆ ਦੌਰਾਨ ਇਕ ਅੰਮਿ੍ਤਧਾਰੀ ਵਿਦਿਆਰਥੀ ਦੀ ਕਿਰਪਾਨ ਲਹਾਉਣ ਦਾ ਨੋਟਿਸ ਲੈਂਦਿਆਂ ਨਿਹੰਗ ਸਿੰਘਾਂ ਦੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੀ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਸਰਕਾਰਾਂ ਨੂੰ ਤੁਰੰਤ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ | ਇਹ ਅਧਿਕਾਰੀ ਜਾਣਬੁੱਝ ਕੇ ਪਹਿਲਾਂ ਸਿੱਖ ਮਾਨਸਿਕਤਾ ਦੇ ਵਿਰੁੱਧ ਕਾਰਵਾਈ ਕਰਦੇ ਹਨ ਅਤੇ ਬਾਅਦ 'ਚ ਅਨਜਾਣਤਾ ਦਾ ਪ੍ਰਗਟਾਵਾ ਕਰਦੇ ਹਨ |