ਪੋਜੇਵਾਲ ਸਰਾਂ (ਨਵਾਂਸ਼ਹਿਰ), 26 ਫਰਵਰੀ (ਨਵਾਂਗਰਾਈਾ)-ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਦੇ ਟੋਟੇ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਆਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ 'ਚ ਪਿਛਲੇ ਦੋ ਸਾਲ ਤੋਂ ਚੱਲ ਰਹੀ ਹੈ, ਇਸ ਸੇਵਾ ਦੇ ਪੰਜਵੇਂ ਪੜਾਅ 'ਚ ਅੱਜ ਲੁੱਕ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਕੰਮ ਦੀ ਸ਼ੁਰੂਆਤ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਅਤੇ ਬਾਬਾ ਭਾਗ ਸਿੰਘ ਕਜਲੇ ਵਾਲਿਆਂ ਨੇ ਅਰਦਾਸ ਕਰਕੇ ਸ਼ੁਰੂ ਕੀਤੀ | ਬਾਬਾ ਸਤਨਾਮ ਸਿੰਘ ਨੇ ਦੱਸਿਆ ਹੁਣ ਤੱਕ ਲਗਪਗ 70 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਤੇ ਸੜਕ ਦੇ ਕਿਨਾਰਿਆ 'ਤੇ ਵਿਰਾਸਤੀ ਬੂਟੇ ਵੀ ਲਗਾਏ ਜਾ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਇਸ ਮਾਰਗ ਦੀ ਸੇਵਾ ਸੰਗਤ ਦੇ ਸਹਿਯੋਗ ਨਾਲ ਚੱਲ ਰਹੀ ਹੈ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸੇਵਾ ਦੇ ਕਾਰਜ 'ਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ | ਇਸ ਸੇਵਾ ਦਾ ਕੰਮ ਆਰ.ਆਰ.ਬੀ. ਕੰਪਨੀ ਵਲੋਂ ਕੀਤਾ ਜਾ ਰਿਹਾ ਹੈ | ਇਸ ਮੌਕੇ ਮਨਜਿੰਦਰ ਸਿੰਘ ਅਟਵਾਲ, ਜਥੇਦਾਰ ਜੋਬਨਪ੍ਰੀਤ ਸਿੰਘ, ਬਾਬਾ ਸਤਨਾਮ ਸਿੰਘ ਮੁਣਸੀ, ਦਲਜੀਤ ਸਿੰਘ ਬੈਂਸ ਸਮਾਜ ਸੇਵੀ, ਸਿਮਰਨਜੀਤ ਸਿੰਘ ਸੇਮਾ, ਸਾਹਿਬ ਸਿੰਘ, ਹਰਪਾਲ ਸਿੰਘ ਪਾਲੀ, ਮਨਪੀ੍ਰਤ ਸਿੰਘ ਜੱਗਾ, ਡਾ. ਗੁਰਮੇਲ ਸਿੰਘ ਕਡਿਆਲ ਆਦਿ ਹਾਜ਼ਰ ਸਨ |