22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪਰਿਵਾਰ ਦੇ ਹੱਕ 'ਚ ਆਈਆਂ ਜਥੇਬੰਦੀਆਂ ਤੇ ਸਿਆਸੀ ਆਗੂਆਂ ਨੇ ਚੁੱਕੇ ਸਵਾਲ

Ad Position 21
No active advertisement
ਅਜੀਤ ਡੈਸਕ 27-02-2026
ਗੁਰਦਾਸਪੁਰ, 26 ਫਰਵਰੀ (ਚੱਕਰਾਜਾ)-ਬੀਤੀ 21 ਫਰਵਰੀ ਨੰੂ ਸੈਕਿੰਡ ਡਿਫੈਂਸ ਲਾਈਨ ਦੀ ਆਦੀਆਂ ਚੈੱਕ ਪੋਸਟ 'ਤੇ ਦੋ ਪੁਲਿਸ ਕਰਮੀਆਂ ਦੀ ਕੀਤੀ ਹੱਤਿਆ ਦੇ ਮਾਮਲੇ 'ਚ ਪੁਲਿਸ ਵਲੋਂ ਤਿੰਨ ਨੌਜਵਾਨਾਂ ਨੰੂ ਨਾਮਜ਼ਦ ਕੀਤਾ ਗਿਆ ਸੀ, ਜਿਸ ਵਿਚ ਪਿੰਡ ਆਦੀਆਂ ਦੇ ਰਹਿਣ ਵਾਲੇ ਰਣਜੀਤ ਸਿੰਘ, ਇੰਦਰਜੀਤ ਅਤੇ ਪਿੰਡ ਆਲੀਨੰਗਲ ਦੇ ਦਿਲਾਵਰ ਸਿੰਘ ਸ਼ਾਮਿਲ ਸਨ, ਜਿਨ੍ਹਾਂ ਵਿਚੋਂ ਰਣਜੀਤ ਸਿੰਘ ਅਤੇ ਦਿਲਾਵਰ ਸਿੰਘ ਨੰੂ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਦੀ ਪੁਸ਼ਟੀ ਕਰਨ ਅਤੇ ਪੁਲਿਸ ਹਿਰਾਸਤ ਵਿਚੋਂ ਭੱਜਣ ਤੋਂ ਬਾਅਦ ਪੁਲਿਸ 'ਤੇ ਗੋਲੀ ਚਲਾਉਣ ਦਾ ਹਵਾਲਾ ਦਿੰਦੇ ਹੋਏ ਰਣਜੀਤ ਸਿੰਘ ਨੂੰ ਮੁਕਾਬਲੇ 'ਚ ਮਾਰ ਦਿੱਤਾ ਸੀ | ਪਰ ਪੁਲਿਸ ਵਲੋਂ ਇਸ ਪੂਰੀ ਵਾਰਦਾਤ ਵਿਚ ਦਿੱਤੀ ਜਾ ਰਹੀ ਜਾਣਕਾਰੀ ਪਰਿਵਾਰ, ਜਥੇਬੰਦੀਆਂ ਅਤੇ ਸਿਆਸੀ ਆਗੂਆਂ ਦੇ ਗਲੇ ਤੋਂ ਹੇਠਾਂ ਨਹੀਂ ਉਤਰ ਰਹੀ, ਜਿਸ ਨੰੂ ਲੈ ਕੇ ਅੱਜ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਹੋਰ ਬਹੁਤ ਸਾਰੇ ਆਗੂ ਰਣਜੀਤ ਸਿੰਘ ਦੇ ਘਰ ਪਹੁੰਚੇ ਅਤੇ ਉਨ੍ਹਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਆਗੂਆਂ ਵਲੋਂ ਪੁਲਿਸ ਅਤੇ ਸੂਬਾ ਸਰਕਾਰ ਦੀ ਕਾਰਜਸ਼ੈਲੀ 'ਤੇ ਕਈ ਤਰ੍ਹਾਂ ਦੇ ਸਵਾਲੀਆ ਚਿੰਨ੍ਹ ਲਗਾਏ ਗਏ | ਮਾਮਲੇ ਸਬੰਧੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਰਣਜੀਤ ਸਿੰਘ ਦਾ ਕੀਤਾ ਗਿਆ ਐਨਕਾਊਾਟਰ ਪੂਰੀ ਤਰ੍ਹਾਂ ਗ਼ਲਤ ਅਤੇ ਪੁਲਿਸ ਵਲੋਂ ਘੜੀ ਗਈ ਮਨਘੜਤ ਕਹਾਣੀ ਹੈ | ਉਨ੍ਹਾਂ ਕਿਹਾ ਕਿ 19 ਸਾਲ ਦੇ ਨੌਜਵਾਨ ਨੰੂ ਆਈ.ਐਸ.ਆਈ. ਦਾ ਏਜੰਟ ਦੱਸ ਕੇ ਕਤਲ ਕਰ ਦਿੱਤਾ ਗਿਆ ਹੈ, ਜੇ ਇਹ ਨੌਜਵਾਨ ਆਈ.ਐਸ.ਆਈ. ਦੇ ਸੰਪਰਕ ਵਿਚ ਸੀ, ਤਾਂ ਕੀ ਉਹ ਵਾਰਦਾਤ ਕਰਨ ਤੋਂ ਬਾਅਦ ਆਪਣੇ ਘਰ ਵਿਚ ਰੁਕ ਕੇ ਪੁਲਿਸ ਦੇ ਆਉਣ ਦੀ ਉਡੀਕ ਕਰਦਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰਲੀ ਮਾਨ ਸਰਕਾਰ ਇਕ ਵਾਰ ਫਿਰ ਤੋਂ 80 ਤੋਂ 90 ਦਹਾਕੇ ਦੇ ਸਮੇਂ ਨੰੂ ਦੋਹਰਾਅ ਰਹੀ ਹੈ ਅਤੇ ਨੌਜਵਾਨਾਂ ਨੰੂ ਝੂਠੇ ਮੁਕਾਬਲਿਆਂ ਵਿਚ ਮਾਰ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਕਿਹਾ ਕਿ ਜੇਕਰ ਰਣਜੀਤ ਸਿੰਘ ਦੋਸ਼ੀ ਵੀ ਸੀ, ਤਾਂ ਉਸ ਖਿਲਾਫ਼ ਕਾਨੰੂਨੀ ਕਾਰਵਾਈ ਤਹਿਤ ਅਦਾਲਤ ਵਿਚ ਟਰਾਇਲ ਕਰਵਾਉਣਾ ਚਾਹੀਦਾ ਸੀ | ਇਸ ਤਰ੍ਹਾਂ ਗੋਲੀ ਮਾਰਨ ਦਾ ਹੱਕ ਸਾਡਾ ਕਾਨੰੂਨ ਕਦੀ ਵੀ ਕਿਸੇ ਨੰੂ ਨਹੀਂ ਦਿੰਦਾ ਹੈ | ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਇਸ ਮਾਮਲੇ ਨੰੂ ਹਾਈ ਕੋਰਟ ਲੈ ਕੇ ਜਾਵੇਗਾ | ਇਸ ਸਬੰਧੀ ਗੱਲਬਾਤ ਕਰਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਹੀ ਕਿਹਾ ਕਿ ਜੇ ਰਣਜੀਤ ਸਿੰਘ ਦੋਸ਼ੀ ਸੀ ਤਾਂ ਉਸ ਦਾ ਮੁਕਾਬਲੇ ਕਰਨ ਦੀ ਥਾਂ ਲੋਕਾਂ ਦੇ ਸਾਹਮਣੇ ਸਚਾਈ ਲਿਆ ਕੇ ਉਸ ਨੰੂ ਅਦਾਲਤ ਵਿਚੋਂ ਸਜ਼ਾ ਦਿਵਾਉਣੀ ਚਾਹੀਦੀ ਸੀ | ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਸਰਕਾਰ ਆਪਣੀ ਪੁਲਿਸ ਰਾਹੀਂ ਪਿਛਲੇ ਇਕ ਸਾਲ ਦੇ ਵਕਫੇ ਵਿਚ 60 ਦੇ ਕਰੀਬ ਪੁਲਿਸ ਮੁਕਾਬਲੇ ਬਣਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜੇ ਪੁਲਿਸ ਨੇ ਹੀ ਮੌਕੇ 'ਤੇ ਅਜਿਹੇ ਮੁਕਾਬਲੇ ਬਣਾ ਕੇੇ ਹੀ ਨਿਆਂ ਕਰਨਾ ਹੈ ਤਾਂ ਦੇਸ਼ ਦੀਆਂ ਅਦਾਲਤਾਂ ਨੰੂ ਬੰਦ ਕਰ ਦੇਣਾ ਚਾਹੀਦਾ ਹੈ | ਮੌਕੇ 'ਤੇ ਪਹੁੰਚੇ ਇਨ੍ਹਾਂ ਸਾਰੇ ਆਗੂਆਂ ਵਲੋਂ ਜਿੱਥੇ ਸੀ.ਬੀ.ਆਈ. ਜਾਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ, ਉਥੇ ਪਰਿਵਾਰ ਨਾਲ ਹਰ ਤਰ੍ਹਾਂ ਨਾਲ ਖੜਨ ਦੀ ਵੀ ਗੱਲ ਕਹੀ ਗਈ |
ਬਿਕਰਮ ਸਿੰਘ ਮਜੀਠੀਆ ਵਲੋਂ ਵੀ ਦੁੱਖ ਪ੍ਰਗਟ
ਗੁਰਦਾਸਪੁਰ, (ਚੱਕਰਾਜਾ/ਗੁਰਪ੍ਰਤਾਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਬੀਤੇ ਦਿਨੀਂ ਆਦੀਆਂ ਚੈਕ ਪੋਸਟ 'ਤੇ ਸ਼ਹੀਦ ਹੋਏ ਏ.ਐਸ.ਆਈ. ਗੁਰਨਾਮ ਸਿੰਘ ਦੇ ਜੱਦੀ ਪਿੰਡ ਗਾਦੜੀਆਂ ਪਹੁੰਚੇ | ਜਿਥੇ ਉਨ੍ਹਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਘਟਨਾ ਨੰੂ ਅਤਿ ਮੰਦਭਾਗੀ ਦੱਸਦੇ ਹੋਏ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਵੱਡੀ ਅਣਗਹਿਲੀ 'ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ | ਜਿਸ ਤੋਂ ਬਾਅਦ ਉਹ ਪੁਲਿਸ ਮੁਕਾਬਲੇ 'ਚ ਮਾਰੇ ਨੌਜਵਾਨ ਰਣਜੀਤ ਸਿੰਘ ਦੇ ਘਰ ਪਿੰਡ ਆਦੀਆਂ ਪੁੱਜੇ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮਾਮਲੇ 'ਚ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖ ਨੌਜਵਾਨ ਦੇ ਝੂਠੇ ਪੁਲਿਸ ਮੁਕਾਬਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਨੇ ਪੰਜਾਬ ਦੇ ਕਾਲੇ ਦੌਰ ਦੀ ਯਾਦ ਦਵਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਅਤੇ ਦੁਨੀਆਂ ਭਰ ਵਿਚ ਬੈਠੇ ਪੰਜਾਬੀ ਇਸ ਝੂਠੇ ਪੁਲਿਸ ਮੁਕਾਬਲੇ ਵਿਚ ਇਨਸਾਫ਼ ਦੀ ਮੰਗ ਲਈ ਅੱਗੇ ਆਉਣ | ਇਸ ਮੌਕੇ ਉਨ੍ਹਾਂ ਨਾਲ ਹਲਕਾ ਦੀਨਾਨਗਰ ਦੇ ਇੰਚਾਰਜ ਕਮਲਜੀਤ ਚਾਵਲਾ, ਦਲਬੀਰ ਸਿੰਘ ਭਟੋਇਆ ਅਤੇ ਰਮਨਦੀਪ ਸਿੰਘ ਸੰਧੂ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਵਹੀਰ ਦਾ ਮਕਸਦ ਸਿੱਖ ਨੌਜਵਾਨਾਂ ਨੂੰ ਗੁਰਬਾਣੀ, ਗੁਰਮਤਿ ਅਤੇ ਖ਼ਾਲਸਾਈ ਜੀਵਨ ਸ਼ੈਲੀ ਨਾਲ ਜੋੜਨਾ-ਬਾਪੂ ਤਰਸੇਮ... ਅਗਲੀ ਖ਼ਬਰ ਗੁਰੂ ਤੇਗ ਬਹਾਦਰ ਮਾਰਗ ਦੇ ਟੋਟੇ ਦੀ ਪੰਜਵੇਂ ਪੜਾਅ ਤਹਿਤ ਲੁੱਕ ਪਾਉਣ ਦੀ ਸੇਵਾ ਸ਼ੁਰੂ <br/>
Ad Position 24