26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅੰਤਰਰਾਸ਼ਟਰੀ ਪੱਧਰ 'ਤੇ ਕੁੱਝ ਤਾਕਤਾਂ ਭਾਰਤ ਨੂੰ ਕਮਜ਼ੋਰ ਕਰਨ ਦੀ ਤਾਕ 'ਚ-ਮੋਹਨ ਭਾਗਵਤ ਲੁਧਿਆਣਾ 'ਚ ਪ੍ਰਮੁੱਖ ਨਾਗਰਿਕ ਗੋਸ਼ਟੀ ਪ੍ਰੋਗਰਾਮ ਨੂੰ ਕੀਤਾ ਸੰਬੋਧਨ <br/>

Ad Position 21
No active advertisement
ਅਜੀਤ ਡੈਸਕ 27-02-2026
ਲੁਧਿਆਣਾ, 26 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਦੇ ਮੁਖੀ ਡਾ. ਮੋਹਨ ਭਾਗਵਤ ਅੱਜ ਲੁਧਿਆਣਾ ਪਹੁੰਚੇ ਅਤੇ ਉਨ੍ਹਾਂ ਨੇ ਇੱਥੇ ਪ੍ਰਮੁੱਖ ਨਾਗਰਿਕ ਗੋਸ਼ਟੀ ਵਿਚ ਸ਼ਾਮਿਲ ਲੋਕਾਂ ਨੂੰ ਸੰਬੋਧਨ ਕੀਤਾ | ਡਾ. ਭਾਗਵਤ ਨੇ ਕਿਹਾ ਕਿ ਅੱਜ ਅੰਤਰਰਾਸ਼ਟਰੀ ਪੱਧਰ 'ਤੇ ਕੁੱਝ ਤਾਕਤਾਂ ਭਾਰਤ ਨੂੰ ਕਮਜ਼ੋਰ ਕਰਨ ਵਿਚ ਲੱਗੀਆਂ ਹੋਈਆਂ ਹਨ ਕਿਉਂਕਿ ਭਾਰਤ ਦੀ ਤਰੱਕੀ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀ, ਪਰ ਭਾਰਤ ਦੇ ਲੋਕ ਅਜਿਹੀਆਂ ਤਾਕਤਾਂ ਦੇ ਮਨਸੂਬੇ ਕਦੀ ਵੀ ਸਫਲ ਨਹੀਂ ਹੋਣ ਦੇਣਗੇ | ਉਨ੍ਹਾਂ ਦੱਸਿਆ ਕਿ ਹਾਲਾਂਕਿ ਭਾਰਤ ਵਿਚ ਵੀ ਇਕ ਅਲੱਗ ਕਿਸਮ ਦੇ ਲੋਕ ਉਨ੍ਹਾਂ ਦਾ ਸਾਥ ਦੇ ਰਹੇ ਹਨ ਅਤੇ ਭਾਰਤ ਨੂੰ ਕਮਜ਼ੋਰ ਕਰਨ ਵਿਚ ਲੱਗੇ ਹੋਏ ਹਨ | ਭਾਗਵਤ ਨੇ ਕਿਹਾ ਕਿ ਉਨ੍ਹਾਂ ਦੀ ਫੇਰੀ ਦਾ ਉਦੇਸ਼ ਇਕ ਵਾਰ ਫਿਰ ਆਰ.ਐਸ.ਐਸ. ਬਾਰੇ ਜਾਗਰੂਕਤਾ ਫੈਲਾਉਣਾ ਹੈ ਕਿਉਂਕਿ ਇਹ ਇਕ ਸਦੀ ਪੂਰੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਅਜੇ ਵੀ ਸੰਘ ਦੇ ਮੁੱਖ ਉਦੇਸ਼ਾਂ ਤੋਂ ਅਣਜਾਣ ਹਨ, ਹਾਲਾਂਕਿ ਇਸ ਨੂੰ ਇਸ ਦੇ ਕੰਮ ਲਈ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਹੈ | ਉਨ੍ਹਾਂ ਕਿਹਾ ਕਿ ਸੰਘ ਕਿਸੇ ਨਾਲ ਮੁਕਾਬਲਾ ਨਹੀਂ ਕਰਦਾ ਅਤੇ ਨਾ ਹੀ ਕਿਸੇ ਦੀ ਵਿਰੋਧਤਾ ਕਰਦਾ ਹੈ | ਇਸ ਮÏਕੇ ਆਰ.ਐਸ.ਐਸ. ਦੇ ਸੂਬਾ ਪ੍ਰਮੁੱਖ ਇਕਬਾਲ ਸਿੰਘ, ਅਸ਼ਵਨੀ ਸ਼ਰਮਾ, ਅਨਿਲ ਸਰੀਨ, ਜੀਵਨ ਗੁਪਤਾ, ਪ੍ਰਵੀਨ ਬਾਂਸਲ, ਅਮਰਜੀਤ ਸਿੰਘ ਟਿੱਕਾ, ਮਹੰਤ ਪ੍ਰਵੀਨ ਚÏਧਰੀ, ਮਨਪ੍ਰੀਤ ਸਿੰਘ ਛਤਵਾਲ, ਐਡਵੋਕੇਟ ਇਕਬਾਲ ਸਿੰਘ, ਗੁਰਦੀਪ ਸਿੰਘ ਗੋਸ਼ਾ, ਹਰਵਿੰਦਰ ਸਿੰਘ ਨਾਮਧਾਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਨੂੰਨ-ਏ-ਪੰਜਾਬ ਸਮਾਗਮ ਅਮਿਟ ਯਾਦਾਂ ਛੱਡਦਾ ਸਮਾਪਤ ਗਾਇਕ... ਅਗਲੀ ਖ਼ਬਰ ਸੰਤ ਗਰੀਬ ਦਾਸ ਦੇ ਬੋਧ ਦਿਵਸ ਸੰਬੰਧੀ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ
Ad Position 24