ਅੰਮਿ੍ਤਸਰ, 26 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਨੂੰਨ-ਏ-ਪੰਜਾਬ ਸਮਾਗਮ ਅੱਜ ਅਮਿਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਮੌਕੇ ਸਮਾਗਮ 'ਚ ਗਾਇਕ ਤੇ ਕਲਾਕਾਰ ਰਵਨੀਤ ਸਿੰਘ ਨੇ ਸ਼ਾਨਦਾਰ ਪੇਸ਼ਕਾਰੀ ਨਾਲ ਮੌਜੂਦ ਸਰੋਤਿਆਂ ਨੂੰ ਕੀਲ ਦਿੱਤਾ | ਉਨ੍ਹਾਂ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸਭਿਆਚਾਰ ਪੇਸ਼ਕਾਰੀਆਂ ਦੀ ਵੀ ਭਰਪੂਰ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪੰਜਾਬੀ ਸਭਿਆਚਾਰ ਤੇ ਵਿਰਸੇ ਨਾਲ ਜੁੜ੍ਹਣ ਲਈ ਪੇ੍ਰਰਿਆ | ਅੰਤਰ ਕਾਲਜ ਸੱਭਿਆਚਾਰਕ ਮੁਕਾਬਲਿਆਂ ਦੇ ਫਾਈਨਲ ਨਤੀਜਿਆਂ 'ਚ ਖਾਲਸਾ ਕਾਲਜ ਅੰਮਿ੍ਤਸਰ ਨੇ ਪਹਿਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੂਜਾ ਅਤੇ ਸਿੱਖ ਨੈਸ਼ਨਲ ਕਾਲਜ ਬੰਗਾ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਮੌਜੂਦ ਪ੍ਰਬੰਧਕਾਂ ਤੇ ਸ਼ਖ਼ਸੀਅਤਾਂ ਵਲੋਂ ਜੇਤੂਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ |