ਤਲਵੰਡੀ ਸਾਬੋ, 26 ਫਰਵਰੀ (ਰਣਜੀਤ ਸਿੰਘ ਰਾਜੂ)-ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭੀ 'ਖਾਲਸਾ ਵਹੀਰ' ਅੱਜ ਦੇਰ ਸ਼ਾਮ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋ ਗਈ | ਵਹੀਰ ਦੀ ਸਮਾਪਤੀ ਦੀ ਅਰਦਾਸ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ | ਇਸ ਮੌਕੇ ਗਿਆਨੀ ਜਗਤਾਰ ਸਿੰਘ ਤੇ ਗਿਆਨੀ ਗੁਰਜੰਟ ਸਿੰਘ ਵਲੋਂ ਪੰਜ ਪਿਆਰਿਆਂ ਤੇ ਵਹੀਰ 'ਚ ਸ਼ਾਮਿਲ ਆਗੂਆਂ ਨੂੰ ਸਿਰੋਪਾਓ ਭੇਟ ਕੀਤੇ ਗਏ | ਵਹੀਰ ਦੀ ਸਮਾਪਤੀ ਉਪਰੰਤ ਸੰਖੇਪ ਗੱਲਬਾਤ ਕਰਦਿਆਂ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਨੇ ਸਭ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲਾਉਣ ਲਈ 'ਖਾਲਸਾ ਵਹੀਰ' ਸ਼ੁਰੂ ਕੀਤੀ ਸੀ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਸਨ | ਖਾਲਸਾ ਵਹੀਰ ਦੀ ਸਮਾਪਤੀ ਮੌਕੇ ਫਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬਲਵਿੰਦਰ ਕÏਰ, ਪਰਮਜੀਤ ਸਿੰਘ ਜÏਹਲ, ਪ੍ਰਗਟ ਸਿੰਘ ਮੀਆਂਵਿੰਡ, ਮਨਦੀਪ ਸਿੰਘ ਸਿੱਧੂ, ਨਿਰਵੈਰ ਸਿੰਘ ਖਾਲਸਾ, ਕਾਬੁਲ ਸਿੰਘ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਜਿੰਦਰ ਸਿੰਘ, ਲੱਖਾ ਸਿਧਾਣਾ, ਚਮਕÏਰ ਸਿੰਘ ਬਰਾੜ, ਕੁਲਦੀਪ ਸਿੰਘ ਗੋਸਲ, ਪ੍ਰਦੀਪ ਸਿੰਘ ਸੋਨੀ ਬਾਬਾ, ਸੁਖਦੀਪ ਸਿੰਘ ਭੁੱਚੋ ਮੰਡੀ, ਗੁਰਮੀਤ ਸਿੰਘ, ਮਨਦੀਪ ਕÏਰ, ਸਤਵਿੰਦਰ ਸਿੰਘ, ਗੱਤਕਾ ਦਲ ਪੰਜਾਬ ਪ੍ਰਧਾਨ ਭਾਈ ਸਰਬਜੀਤ ਸਿੰਘ ਖਾਲਸਾ, ਸਾਗਰ ਸਿੰਘ, ਬਾਬਾ ਜੱਸਾ ਸਿੰਘ ਜਗਾ ਰਾਮ ਤੀਰਥ, ਕਸ਼ਮੀਰ ਸਿੰਘ ਸੰਗਤ, ਅਕਾਸ਼ਦੀਪ ਸਿੰਘ, ਰਣਜੀਤ ਸਿੰਘ ਕਮਾਲੂ, ਸੁਖਵੀਰ ਸਿੰਘ ਗੋਲੇਵਾਲਾ, ਅਵਤਾਰ ਸਿੰਘ ਜਵਾਹਰਕੇ ਸਮੇਤ ਵੱਡੀ ਗਿਣਤੀ ਆਗੂ ਮÏਜੂਦ ਸਨ |